19 ਸਤੰਬਰ ਤੋਂ ਖੇਡੇ ਜਾਣਗੇ IPL 2021 ਦੇ ਬਾਕੀ ਬਚੇ ਹੋਏ ਮੈਚ, ਜਾਣੋ ਕਿਸ ਤਰੀਕ ਨੂੰ ਹੋਵੇਗਾ ਫ਼ਾਈਨਲ
Monday, Jun 07, 2021 - 04:55 PM (IST)
ਸਪੋਰਟਸ ਡੈਸਕ— ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ 14ਵੇਂ ਸੀਜ਼ਨ ਦੇ ਬਚੇ ਹੋਏ ਮੈਚਾਂ ਦੀ ਸ਼ੁਰੂਆਤ 19 ਸਤੰਬਰ ਤੋਂ ਹੋਵੇਗੀ ਤੇ ਟੂਰਨਾਮੈਂਟ ਦਾ ਫ਼ਾਈਨਲ ਮੁਕਾਬਲਾ 10 ਅਕਤੂਬਰ ਨੂੰ ਖੇਡਿਆ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਇਕ ਅਧਿਕਾਰੀ ਨੇ ਇਸ ਦਾ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬੀ. ਸੀ. ਸੀ. ਆਈ. ਨੇ ਆਪਣੀ ਬੈੈਠਕ ’ਚ ’ਚ ਆਈ. ਪੀ. ਐੱਲ. 2021 ਦੇ ਬਚੇ ਹੋਏ 31 ਮੈਚਾਂ ਨੂੰਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ’ਚ ਕਰਾਉਣ ਦੇ ਫ਼ੈਸਲੇ ’ਤੇ ਮੋਹਰ ਲਾਈ ਸੀ। ਕਈ ਖਿਡਾਰੀਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੇ ਬਾਅਦ ਬੀ. ਸੀ. ਸੀ. ਆਈ. ਨੇ 4 ਮਈ ਤੋਂ ਟੂਰਨਾਮੈਂਟ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਫ਼ਾਫ਼ ਡੁ ਪਲੇਸਿਸ ਦਾ ਵੱਡਾ ਬਿਆਨ- ਟੀ-20 ਲੀਗਸ ਕੌਮਾਂਤਰੀ ਕ੍ਰਿਕਟ ਲਈ ਖ਼ਤਰਾ
IPL 14: Season to resume on September 19, final on October 15
Read @ANI Story | https://t.co/LOQbJ5CR2r pic.twitter.com/VsYwwRm56w
— ANI Digital (@ani_digital) June 7, 2021
ਏ. ਐੱਨ. ਆਈ. ਦੇ ਨਾਲ ਗੱਲਬਾਤ ਕਰਦੇ ਹੋਏ ਬੀ. ਸੀ. ਸੀ. ਆਈ. ਦੇ ਇਕ ਅਧਿਕਾਰੀ ਨੇ ਦੱਸਿਆ, ‘‘ਅਮੀਰਾਤ ਕ੍ਰਿਕਟ ਬੋਰਡ (ਈ. ਸੀ. ਬੀ.) ਨਾਲ ਗੱਲਬਾਤ ਚੰਗੀ ਰਹੀ ਤੇ ਉਨ੍ਹਾਂ ਨੇ ਜ਼ੁਬਾਨੀ ਤੌਰ ’ਤੇ ਬੀ. ਸੀ. ਸੀ. ਆਈ. ਦੀ ਐੱਸ. ਜੀ. ਐੱਮ. (ਸਪੈਸ਼ਲ ਜਨਰਲ ਬਾਡੀ ਮੀਟਿੰਗ) ਤੋਂ ਪਹਿਲਾਂ ਹੀ ਟੂਰਨਾਮੈਂਟ ਦੀ ਮੇਜ਼ਬਾਨੀ ਲਈ ਹਾਮੀ ਭਰ ਦਿੱਤੀ ਸੀ। ਸੀਜ਼ਨ ਦੇ ਦੁਬਾਰਾ ਚਾਲੂ ਹੋਣ ਨਾਲ ਪਹਿਲਾ ਮੈਚ 19 ਸਤੰਬਰ ਨੂੰ ਖੇਡਿਆ ਜਾਵੇਗਾ ਜਦਕਿ 15 ਅਕਤੂਬਰ ਨੂੰ ਫ਼ਾਈਨਲ ਹੋਵੇਗਾ।’’ ਵਿਦੇਸ਼ੀ ਖਿਡਾਰੀਆਂ ਦੀ ਉਪਲਬਧਤਾ ’ਤੇ ਗੱਲ ਕਰਦੇ ਹੋਏ ਅਧਿਕਾਰੀ ਨੇ ਕਿਹਾ, ‘‘ਗੱਲਬਾਤ ਸ਼ੁਰੂ ਹੋ ਚੁੱਕੀ ਹੈ ਤੇ ਅਸੀਂ ਉਮੀਦ ਕਰ ਰਹੇ ਹਾਂ ਕਿ ਜ਼ਿਆਦਾਤਰ ਵਿਦੇਸ਼ੀ ਖਿਡਾਰੀ ਟੂਰਨਾਮੈਂਟ ਲਈ ਉਪਲਬਧ ਰਹਿਣਗੇ।
ਇਹ ਵੀ ਪੜ੍ਹੋ : ਮਹਿੰਗੀਆਂ ਬਾਈਕਸ ਦੇ ਸ਼ੌਕੀਨ ਧੋਨੀ ਨੇ ਖਰੀਦਿਆ ਹੁਣ ਮਹਿੰਗੀ ਨਸਲ ਦਾ ਘੋੜਾ
ਇਸ ਤੋਂ ਪਹਿਲਾਂ, ਬੀ. ਸੀ. ਸੀ. ਆਈ. ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਹਾਲ ਹੀ ’ਚ ਦਿੱਤੇ ਇਕ ਇੰਟਰਵਿਊ ’ਚ ਸਾਫ਼ ਕੀਤਾ ਸੀ ਕਿ ਵਿਦੇਸ਼ੀ ਖਿਡਾਰੀਆਂ ਦੀ ਗ਼ੈਰ ਮੌਜੂਦਗੀ ਨਾਲ ਟੂਰਨਾਮੈਂਟ ’ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਸੀ , ਅਸੀਂ ਵਿਦੇਸ਼ੀ ਖਿਡਾਰੀਆਂ ਦੇ ਮੁੱਦੇ ’ਤੇ ਵੀ ਗੱਲਬਾਤ ਕੀਤੀ ਸੀ। ਸਾਡਾ ਮੁੱਖ ਫ਼ੋਰਸ ਆਈ. ਪੀ. ਐੱਲ. ਦੇ ਸੀਜ਼ਨ ਨੂੰ ਪੂਰਾ ਕਰਨ ’ਤੇ ਹੈ। ਇਸ ਨੂੰ ਵਿਚਾਲੇ ਨਹੀਂ ਛੱਡਿਆ ਜਾ ਸਕਦਾ। ਜੋ ਵੀ ਵਿਦੇਸ਼ੀ ਖਿਡਾਰੀ ਉਪਲਬਧ ਹੋਣਗੇ ਤਾਂ ਠੀਕ ਹੈ। ਜੋ ਬਚੇ ਹੋਏ ਮੈਚ ਲਈ ਉਪਲਬਧ ਨਹੀਂ ਹੋਣਗੇ ਉਨ੍ਹਾਂ ਦੀ ਵਜ੍ਹਾ ਨਾਲ ਅਸੀਂ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਬੰਦ ਨਹੀਂ ਕਰਾਂਗੇ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।