IPL 2022 : ਮੁੰਬਈ ਇੰਡੀਅਨਜ਼ ਦੀ ਟੀਮ 'ਤੇ ਮਧੂ ਮੱਖੀਆਂ ਦਾ ਹਮਲਾ, ਖਿਡਾਰੀਆਂ ਨੇ ਇੰਝ ਬਚਾਈ ਜਾਨ (ਵੀਡੀਓ)

Thursday, Apr 21, 2022 - 02:39 PM (IST)

IPL 2022 : ਮੁੰਬਈ ਇੰਡੀਅਨਜ਼ ਦੀ ਟੀਮ 'ਤੇ ਮਧੂ ਮੱਖੀਆਂ ਦਾ ਹਮਲਾ, ਖਿਡਾਰੀਆਂ ਨੇ ਇੰਝ ਬਚਾਈ ਜਾਨ (ਵੀਡੀਓ)

ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ 2022 ਵਿਚ ਮੁੰਬਈ ਇੰਡੀਅਨਜ਼ ਆਪਣੇ ਸ਼ੁਰੂਆਤੀ 6 ਮੈਚ ਹਾਰ ਚੁੱਕੀ ਹੈ। ਯਾਨੀ ਉਸ ਨੇ ਇਸ ਸੀਜ਼ਨ ਦਾ ਆਪਣਾ ਇਕ ਵੀ ਮੈਚ ਅਜੇ ਤੱਕ ਨਹੀਂ ਜਿੱਤਿਆ ਹੈ। ਉਥੇ ਹੀ ਮੁੰਬਈ ਇੰਡੀਅਨਜ਼ ਦੀ ਟੀਮ ਟੂਰਨਾਮੈਂਟ ਵਿਚ ਬਣੇ ਰਹਿਣ ਲਈ ਕਾਫ਼ੀ ਮਿਹਨਤ ਕਰ ਰਹੀ ਹੈ ਪਰ ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਮੈਚ ਤੋਂ ਪਹਿਲਾਂ ਅਭਿਆਸ ਸੈਸ਼ਨ ਦੌਰਾਨ ਮੁੰਬਈ ਇੰਡੀਅਨਜ਼ ਦੀ ਟੀਮ 'ਤੇ ਮਧੂ ਮੱਖੀਆਂ ਨੇ ਹਮਲਾ ਕਰ ਦਿੱਤਾ। ਇਸ ਦੀ ਇਕ ਵੀਡੀਓ ਮੁੰਬਈ ਇੰਡੀਅਨਜ਼ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। 

ਇਹ ਵੀ ਪੜ੍ਹੋ: ਸੋਡੇ ਦੀਆਂ ਬੋਤਲਾਂ ਨਾਲ ਭਰੇ ਟਰੱਕ ਨਾਲ ਟਕਰਾਇਆ ਜਹਾਜ਼, 5 ਲੋਕਾਂ ਦੀ ਮੌਤ (ਤਸਵੀਰਾਂ)

ਮੁੰਬਈ ਇੰਡੀਅਨਜ਼ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਵਿਚ ਵੇਖ ਸਕਦੇ ਹੋ ਕਿ ਜਦੋਂ ਖਿਡਾਰੀ ਅਭਿਆਸ ਕਰ ਰਹੇ ਸਨ ਤਾਂ ਮਧੂ ਮੱਖੀਆਂ ਨੇ ਅਚਾਨਕ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਨ੍ਹਾਂ ਤੋਂ ਬਚਣ ਲਈ ਖਿਡਾਰੀ ਮੈਦਾਨ 'ਤੇ ਹੀ ਲੰਮੇ ਪੈ ਗਏ। ਮਧੂ ਮੱਖੀਆਂ ਦਾ ਝੁੰਡ ਕਾਫ਼ੀ ਦੇਰ ਤੱਕ ਮੈਦਾਨ ਦੇ ਉਪਰ ਮੰਡਰਾਉਂਦਾ ਰਿਹਾ। 

ਇਹ ਵੀ ਪੜ੍ਹੋ: ਸਿੰਗਾਪੁਰ 'ਚ ਭਾਰਤੀ ਮੂਲ ਦੇ ਨੌਜਵਾਨ ਨੂੰ ਅਗਲੇ ਹਫ਼ਤੇ ਦਿੱਤੀ ਜਾਵੇਗੀ ਫਾਂਸੀ

ਤੁਹਾਨੂੰ ਦੱਸ ਦੇਈਏ ਕਿ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਸ ਵਿਚਕਾਰ ਵੀਰਵਾਰ ਯਾਨੀ ਅੱਜ ਇੱਥੇ ਡੀ. ਵਾਈ. ਪਾਟਿਲ ਸਟੇਡੀਅਮ ਵਿਚ ਹੋਣ ਵਾਲਾ ਮੁਕਾਬਲਾ ਦਿਲਚਸਪ ਹੋਵੇਗਾ। ਚੇਨਈ 6 ਵਿਚੋਂ ਸਿਰਫ਼ ਇਕ ਜਿੱਤ ਦਰਜ ਕਰ ਕੇ 9ਵੇਂ ਅਤੇ ਮੁੰਬਈ ਆਪਣੇ ਸਾਰੇ 6 ਮੈਚ ਹਾਰ ਕੇ 10ਵੇਂ ਅਤੇ ਆਖ਼ਰੀ ਸਥਾਨ ਉੱਤੇ ਹੈ। ਇਸ ਮੁਕਾਬਲੇ ਨੂੰ ਜਿੱਤਣ ਵਾਲੀ ਟੀਮ ਦੀ ਉਮੀਦ ਬਣੀ ਰਹੇਗੀ, ਜਦੋਂਕਿ ਹਾਰਨ ਵਾਲੀ ਟੀਮ ਦਾ ਸਫ਼ਰ ਹੋਰ ਵੀ ਮੁਸ਼ਕਲ ਹੋ ਜਾਵੇਗਾ।

ਇਹ ਵੀ ਪੜ੍ਹੋ: ਮਹਿਲਾ ਨੇ ਜਤਾਈ ਅਜੀਬੋ-ਗ਼ਰੀਬ ਇੱਛਾ, ਮੇਰੇ ਅੰਤਿਮ ਸੰਸਕਾਰ 'ਤੇ ਕਾਲੇ ਕੱਪੜੇ ਨਾ ਪਾਇਓ ਤੇ ਦੋ ਪੈੱਗ ਲਗਾ ਕੇ ਆਇਓ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


author

cherry

Content Editor

Related News