IPL 2023 : ਕੋਲਕਾਤਾ ਨੇ ਹੈਦਰਾਬਾਦ ਨੂੰ ਦਿੱਤਾ 172 ਦੌੜਾਂ ਦਾ ਟੀਚਾ

Thursday, May 04, 2023 - 09:15 PM (IST)

IPL 2023 : ਕੋਲਕਾਤਾ ਨੇ ਹੈਦਰਾਬਾਦ ਨੂੰ ਦਿੱਤਾ 172 ਦੌੜਾਂ ਦਾ ਟੀਚਾ

ਸਪੋਰਟਸ ਡੈਸਕ- ਆਈਪੀਐੱਲ 2023 ਦਾ 47ਵਾਂ ਮੈਚ ਅੱਜ ਸਨਰਾਈਜ਼ਰਜ਼ ਹੈਦਰਾਬਾਦ (ਐੱਸਆਰਐੱਚ) ਤੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਦਰਮਿਆਨ ਹੈਦਰਾਬਾਦ ਦੇ ਰਾਜੀਵ ਗਾਂਧੀ ਕੌਮਾਂਤਰੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਨੇ 20 ਓਵਰਾਂ 'ਚ 9 ਵਿਕਟਾਂ ਗੁਆ ਕੇ 171 ਦੌੜਾਂ ਬਣਾਈਆਂ। ਇਸ ਤਰ੍ਹਾਂ ਕੋਲਕਾਤਾ ਨੇ ਹੈਦਰਾਬਾਦ ਨੂੰ ਜਿੱਤ ਲਈ 172 ਦੌੜਾਂ ਦਾ ਟੀਚਾ ਦਿੱਤਾ।

ਕੋਲਕਾਤਾ ਲਈ ਰਿੰਕੂ ਸਿੰਘ ਨੇ 46 ਦੌੜਾਂ, ਕਪਤਾਨ ਨਿਤੀਸ਼ ਕੁਮਾਰ ਨੇ 42 ਦੌੜਾਂ, ਰਹਿਮਾਨੁੱਲ੍ਹਾ ਗੁਰਬਾਜ਼ ਨੇ 0 ਦੌੜ, ਵੈਂਕਟੇਸ਼ ਅਈਅਰ ਨੇ 7 ਦੌੜਾਂ, ਜੇਸਨ ਰਾਏ ਨੇ 20 ਦੌੜਾਂ, ਆਂਦਰੇ ਰਸੇਲ ਨੇ 24 ਦੌੜਾਂ, ਸੁਨੀਲ ਨਾਰਾਇਣ ਨੇ 1 ਦੌੜ, ਸ਼ਾਰਦੁਲ ਠਾਕੁਰ ਨੇ 8 ਦੌੜਾਂ ਬਣਾਈਆਂ।

ਇਹ ਵੀ ਪੜ੍ਹੋ : ਸੰਦੀਪ ਨੰਗਲ ਅੰਬੀਆਂ ਕਤਲ ਕੇਸ 'ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ

ਹੈਦਰਾਬਾਦ ਲਈ ਭੁਵਨੇਸ਼ਵਰ ਕੁਮਾਰ ਨੇ 1,  ਮਾਰਕੋ ਜੇਨਸਨ ਨੇ 2, ਕਾਰਤਿਕ ਤਿਆਗੀ ਨੇ 1, ਐਡਨ ਮਾਰਕਰਮ ਨੇ 1, ਟੀ. ਨਟਰਾਜਨ ਨੇ 1, ਮਯੰਕ ਮਾਰਕੰਡੇ ਨੇ 1 ਵਿਕਟਾਂ ਲਈਆਂ। ਦੋਵੇਂ ਟੀਮਾਂ ਟੇਬਲ ਦੇ ਸਭ ਤੋਂ ਹੇਠਲੇ ਸਥਾਨ 'ਤੇ ਹਨ। ਉਨ੍ਹਾਂ 'ਚੋਂ  ਹਰੇਕ ਦੇ 6 ਅੰਕ ਹਨ ਅਤੇ ਇੱਕ ਹੋਰ ਹਾਰ ਉਨ੍ਹਾਂ ਦੇ ਪਲੇ-ਆਫ ਕੁਆਲੀਫਾਈ ਕਰਨ ਦੀਆਂ ਸੰਭਾਵਨਾਵਾਂ ਨੂੰ ਗੰਭੀਰ ਨੁਕਸਾਨ ਪਹੁੰਚਾ ਦੇਵੇਗੀ। 

ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ

ਸਨਰਾਈਜ਼ਰਜ਼ ਹੈਦਰਾਬਾਦ : ਮਯੰਕ ਅਗਰਵਾਲ, ਅਭਿਸ਼ੇਕ ਸ਼ਰਮਾ, ਐਡਨ ਮਾਰਕਰਮ (ਕਪਤਾਨ), ਹੇਨਰਿਕ ਕਲਾਸੇਨ (ਵਿਕਟਕੀਪਰ), ਹੈਰੀ ਬਰੂਕ, ਅਬਦੁਲ ਸਮਦ, ਮਾਰਕੋ ਜੇਨਸਨ, ਮਯੰਕ ਮਾਰਕੰਡੇ, ਭੁਵਨੇਸ਼ਵਰ ਕੁਮਾਰ, ਕਾਰਤਿਕ ਤਿਆਗੀ, ਟੀ ਨਟਰਾਜਨ

ਕੋਲਕਾਤਾ ਨਾਈਟ ਰਾਈਡਰਜ਼ : ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਜੇਸਨ ਰਾਏ, ਵੈਂਕਟੇਸ਼ ਅਈਅਰ, ਨਿਤੀਸ਼ ਰਾਣਾ (ਕਪਤਾਨ), ਆਂਦਰੇ ਰਸਲ, ਰਿੰਕੂ ਸਿੰਘ, ਸੁਨੀਲ ਨਰਾਇਣ, ਸ਼ਾਰਦੁਲ ਠਾਕੁਰ, ਵੈਭਵ ਅਰੋੜਾ, ਹਰਸ਼ਿਤ ਰਾਣਾ, ਵਰੁਣ ਚੱਕਰਵਰਤੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News