IPL 2023 : ਬੈਂਗਲੁਰੂ ਦੇ ਬੱਲੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਲਖਨਊ ਨੂੰ ਦਿੱਤਾ 213 ਦੌੜਾਂ ਦਾ ਟੀਚਾ
Monday, Apr 10, 2023 - 09:27 PM (IST)
ਸਪੋਰਟਸ ਡੈਸਕ : IPL 2023 ਦਾ 15ਵਾਂ ਮੈਚ ਲਖਨਊ ਸੁਪਰ ਜਾਇੰਟਸ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਅੱਜ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਲਖਨਊ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ ਵਿਰਾਟ ਕੋਹਲੀ, ਫਾਫ ਡੁ ਪਲੇਸਿਸ ਤੇ ਗਲੇਨ ਮੈਕਸਵੇਲ ਦੇ ਅਰਧ ਸੈਂਕੜਿਆਂ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 2 ਵਿਕਟਾਂ ਗੁਆ ਕੇ 212 ਦੌੜਾਂ ਬਣਾਈਆਂ। ਇਸ ਤਰ੍ਹਾਂ ਬੈਂਗਲੁਰੂ ਨੇ ਲਖਨਊ ਨੂੰ ਜਿੱਤ ਲਈ 213 ਦੌੜਾਂ ਦਾ ਟੀਚਾ ਦਿੱਤਾ।
ਪਹਿਲਾਂ ਬੱਲੇਬਾਜ਼ੀ ਕਰਨ ਆਈ ਬੈਂਗਲੁਰੂ ਦੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਵਿਰਾਟ ਕੋਹਲੀ 61 ਦੌੜਾਂ ਬਣਾ ਅਮਿਤ ਮਿਸ਼ਰਾ ਵਲੋਂ ਆਊਟ ਹੋ ਗਿਆ। ਕੋਹਲੀ ਨੇ 44 ਗੇਂਦਾਂ 'ਤੇ ਸ਼ਾਨਦਾਰ 61 ਦੌੜਾਂ ਦੀ ਆਪਣੀ ਪਾਰੀ ਦੇ ਦੌਰਾਨ 4 ਚੌਕੇ ਤੇ 4 ਛੱਕੇ ਲਾਏ। ਡੁਪਲੇਸਿਸ ਨੇ ਆਪਣੀ 79 ਦੌੜਾਂ ਦੀ ਸ਼ਾਨਦਾਰ ਪਾਰੀ ਦੇ ਦੌਰਾਨ 5 ਚੌਕੇ ਤੇ 5 ਛੱਕੇ ਲਗਾਏ। ਮੈਕਸਵੇਲ ਨੇ ਵੀ ਆਪਣੀ 59 ਦੌੜਾਂ ਦੀ ਪਾਰੀ ਦੇ ਦੌਰਾਨ 3 ਚੌਕੇ ਤੇ 6 ਛੱਕੇ ਲਗਾਏ। ਲਖਨਊ ਲਈ ਅਮਿਤ ਮਿਸ਼ਰਾ ਨੇ 1 ਤੇ ਮਾਰਕ ਵੁੱਡ ਨੇ 1 ਵਿਕਟ ਲਈਆਂ।
ਆਰਸੀਬੀ ਨੇ 2 ਵਿੱਚੋਂ ਇੱਕ ਮੈਚ ਜਿੱਤਿਆ ਹੈ ਜਦਕਿ ਲਖਨਊ ਨੇ ਤਿੰਨ ਵਿੱਚੋਂ ਦੋ ਮੈਚ ਜਿੱਤੇ ਹਨ। ਆਰਸੀਬੀ ਅਤੇ ਲਖਨਊ ਅੰਕ ਸੂਚੀ ਵਿੱਚ ਕ੍ਰਮਵਾਰ ਸੱਤਵੇਂ ਅਤੇ ਤੀਜੇ ਸਥਾਨ 'ਤੇ ਹਨ। ਆਓ ਜਾਣਦੇ ਹਾਂ ਮੈਚ ਤੋਂ ਪਹਿਲਾਂ ਕੁਝ ਅਹਿਮ ਗੱਲਾਂ ਬਾਰੇ-
ਹੈੱਡ ਟੂ ਹੈੱਡ
ਕੁੱਲ ਮੈਚ - 2
ਬੈਂਗਲੁਰੂ - 2 ਜਿੱਤੇ
ਲਖਨਊ- 0
ਪਿੱਚ ਰਿਪੋਰਟ
ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਦੀ ਪਿੱਚ ਟੀ-20 ਕ੍ਰਿਕਟ ਵਿੱਚ ਬੱਲੇਬਾਜ਼ੀ ਲਈ ਅਨੁਕੂਲ ਸਤ੍ਹ ਹੈ। ਇੱਥੇ ਪਹਿਲੀ ਪਾਰੀ ਦਾ ਔਸਤ ਸਕੋਰ 183 ਹੈ ਅਤੇ ਪ੍ਰਸ਼ੰਸਕ ਵੱਡੇ ਸਕੋਰ ਦੀ ਉਮੀਦ ਕਰ ਸਕਦੇ ਹਨ। ਗੇਂਦਬਾਜ਼ਾਂ ਨੂੰ ਇਸ ਸਮਤਲ ਸਤ੍ਹਾ 'ਤੇ ਵਿਕਟਾਂ ਲੈਣ ਲਈ ਸਖ਼ਤ ਸੰਘਰਸ਼ ਕਰਨਾ ਪਵੇਗਾ।
ਮੌਸਮ
ਐੱਮ ਚਿੰਨਾਸਵਾਮੀ ਸਟੇਡੀਅਮ 'ਚ 10 ਅਪ੍ਰੈਲ ਨੂੰ ਮੌਸਮ ਸਾਫ ਰਹਿਣ ਦੀ ਉਮੀਦ ਹੈ। ਮੀਂਹ ਨਾਲ ਖੇਡ ਖਰਾਬ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। 20 ਓਵਰਾਂ ਦੇ ਮੁਕਾਬਲੇ ਦੌਰਾਨ ਹਵਾ ਦੀ ਰਫ਼ਤਾਰ 17 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਤਾਪਮਾਨ 20 ਡਿਗਰੀ ਸੈਲਸੀਅਸ ਤੋਂ 33 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ ਜਦਕਿ ਨਮੀ 47-61 ਫੀਸਦੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : IPL 2023 : ਰੋਮਾਂਚਕ ਮੈਚ 'ਚ ਹੈਦਰਾਬਾਦ ਦੀ ਜਿੱਤ, ਪੰਜਾਬ ਨੂੰ 8 ਵਿਕਟਾਂ ਨਾਲ ਹਰਾਇਆ
ਪਲੇਇੰਗ 11
ਲਖਨਊ ਸੁਪਰ ਜਾਇੰਟਸ : ਕੇਐਲ ਰਾਹੁਲ (ਕਪਤਾਨ), ਕਾਇਲ ਮੇਅਰਸ, ਦੀਪਕ ਹੁੱਡਾ, ਮਾਰਕਸ ਸਟੋਇਨਿਸ, ਕਰੁਣਾਲ ਪੰਡਯਾ, ਨਿਕੋਲਸ ਪੂਰਨ (ਵਿਕਟਕੀਪਰ), ਜੈਦੇਵ ਉਨਾਦਕਟ, ਅਮਿਤ ਮਿਸ਼ਰਾ, ਅਵੇਸ਼ ਖਾਨ, ਮਾਰਕ ਵੁੱਡ, ਰਵੀ ਬਿਸ਼ਨੋਈ
ਰਾਇਲ ਚੈਲੰਜਰਜ਼ ਬੈਂਗਲੁਰੂ : ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਮਹੀਪਾਲ ਲੋਮਰਰ, ਗਲੇਨ ਮੈਕਸਵੈੱਲ, ਸ਼ਾਹਬਾਜ਼ ਅਹਿਮਦ, ਦਿਨੇਸ਼ ਕਾਰਤਿਕ (ਵਿਕਟਕੀਪਰ), ਅਨੁਜ ਰਾਵਤ, ਡੇਵਿਡ ਵਿਲੀ, ਵੇਨ ਪਾਰਨੇਲ, ਹਰਸ਼ਲ ਪਟੇਲ, ਮੁਹੰਮਦ ਸਿਰਾਜ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।