IPL 2023 : ਚੇਨਈ ਨੇ ਦਿੱਲੀ ਨੂੰ ਦਿੱਤਾ 168 ਦੌੜਾਂ ਦਾ ਟੀਚਾ
Wednesday, May 10, 2023 - 09:31 PM (IST)
ਚੇਨਈ– ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) 2023 ਦਾ 55ਵਾਂ ਮੈਚ ਅੱਜ ਚੇਨਈ ਸੁਪਰ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਚੇਨਈ ਦੇ ਐੱਮਏ ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਗੁਆ ਕੇ 167 ਦੌੜਾਂ ਬਣਾਈਆਂ। ਇਸ ਤਰ੍ਹਾਂ ਚੇਨਈ ਨੇ ਦਿੱਲੀ ਨੂੰ ਜਿੱਤ ਲਈ 168 ਦੌੜਾਂ ਦਾ ਟੀਚਾ ਦਿੱਤਾ। ਚੇਨਈ ਲਈ ਡੇਵੋਨ ਕੋਨਵੇ ਨੇ 10 ਦੌੜਾਂ, ਰੁਤੂਰਾਜ ਗਾਇਕਵਾੜ ਨੇ 24 ਦੌੜਾਂ, ਮੋਈਨ ਅਲੀ ਨੇ 7 ਦੌੜਾਂ, ਅਜਿੰਕਯ ਰਹਾਣੇ ਨੇ 21 ਦੌੜਾਂ, ਸ਼ਿਵਮ ਦੁਬੇ ਨੇ 25 ਦੌੜਾਂ, ਰਵਿੰਦਰ ਜਡੇਜਾ ਨੇ 21 ਦੌੜਾਂ ਤੇ ਐੱਮ. ਐੱਸ. ਧੋਨੀ ਨੇ 20 ਦੌੜਾਂ ਬਣਾਈਆਂ। ਦਿੱਲੀ ਲਈ ਖਲੀਲ ਅਹਿਮਦ ਨੇ 1, ਲਲਿਤ ਯਾਦਵ ਨੇ 1 ਵਿਕਟ, ਅਕਸ਼ਰ ਪਟੇਲ ਨੇ 2, ਕੁਲਦੀਪ ਯਾਦਵ ਨੇ 1 ਵਿਕਟ ਤੇ ਮਿਸ਼ੇਲ ਮਾਰਸ਼ ਨੇ 3 ਵਿਕਟਾਂ ਲਈਆਂ।
ਇਹ ਵੀ ਪੜ੍ਹੋ : ਕੈਂਸਰ ਖ਼ਿਲਾਫ਼ ਜੰਗ ਦਾ ਸਮਰਥਨ ਕਰਨ ਲਈ ਜਾਮਨੀ ਰੰਗ ਦੀ ਪੋਸ਼ਾਕ ਪਹਿਨੇਗੀ ਗੁਜਰਾਤ ਟਾਈਟਨਜ਼ ਦੀ ਟੀਮ
ਦੋਵੇਂ ਟੀਮਾਂ ਦੀ ਪਲੇਇੰਗ-11
ਦਿੱਲੀ ਕੈਪੀਟਲਜ਼ : ਡੇਵਿਡ ਵਾਰਨਰ (ਕਪਤਾਨ), ਫਿਲਿਪ ਸਾਲਟ (ਵਿਕਟਕੀਪਰ), ਮਿਸ਼ੇਲ ਮਾਰਸ਼, ਰਿਲੀ ਰੋਸੋ, ਅਕਸ਼ਰ ਪਟੇਲ, ਅਮਨ ਹਾਕਿਮ ਖਾਨ, ਰਿਪਲ ਪਟੇਲ, ਲਲਿਤ ਯਾਦਵ, ਕੁਲਦੀਪ ਯਾਦਵ, ਖਲੀਲ ਅਹਿਮਦ, ਇਸ਼ਾਂਤ ਸ਼ਰਮਾ
ਚੇਨਈ ਸੁਪਰ ਕਿੰਗਜ਼ : ਰੁਤੁਰਾਜ ਗਾਇਕਵਾੜ, ਡੇਵੋਨ ਕੋਨਵੇ, ਅਜਿੰਕਿਯ ਰਹਾਣੇ, ਅੰਬਾਤੀ ਰਾਇਡੂ, ਸ਼ਿਵਮ ਦੁਬੇ, ਮੋਈਨ ਅਲੀ, ਰਵਿੰਦਰ ਜਡੇਜਾ, ਐਮਐਸ ਧੋਨੀ (ਵਿਕਟਕੀਪਰ/ਕਪਤਾਨ), ਦੀਪਕ ਚਾਹਰ, ਤੁਸ਼ਾਰ ਦੇਸ਼ਪਾਂਡੇ, ਮਹੀਸ਼ ਥੀਕਸ਼ਾਨਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।