IPL 2023 : ਸਨਰਾਈਜ਼ਰਜ਼ ਹੈਦਰਾਬਾਦ ਨੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ 135 ਦੌੜਾਂ ਦਾ ਟੀਚਾ
Friday, Apr 21, 2023 - 09:24 PM (IST)
ਸਪੋਰਟਸ ਡੈਸਕ : ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ’ਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਚੇਨਈ ਦੇ ਚਿੰਨਾਸਵਾਮੀ ਸਟੇਡੀਅਮ ’ਚ ਸ਼ਾਮ 7.30 ਵਜੇ ਖੇਡਿਆ ਜਾਵੇਗਾ। ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਸਨਰਾਈਜ਼ਰਜ਼ ਹੈਦਰਾਬਾਦ ਨੇ 20 ਓਵਰਾਂ ’ਚ 7 ਵਿਕਟਾਂ ’ਤੇ 134 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤ ਲਈ 135 ਦੌੜਾਂ ਦਾ ਟੀਚਾ ਦਿੱਤਾ।
ਪਲੇਇੰਗ ਇਲੈਵਨ
ਸਨਰਾਈਜ਼ਰਜ਼ ਹੈਦਰਾਬਾਦ : ਹੈਰੀ ਬਰੂਕ, ਮਯੰਕ ਅਗਰਵਾਲ, ਰਾਹੁਲ ਤ੍ਰਿਪਾਠੀ, ਏਡਨ ਮਾਰਕ੍ਰਮ (ਸੀ), ਹੇਨਰਿਕ ਕਲਾਸਨ (ਡਬਲਯੂ), ਅਭਿਸ਼ੇਕ ਸ਼ਰਮਾ, ਵਾਸ਼ਿੰਗਟਨ ਸੁੰਦਰ, ਮਾਰਕੋ ਜਾਨਸਨ, ਭੁਵਨੇਸ਼ਵਰ ਕੁਮਾਰ, ਮਯੰਕ ਮਾਰਕੰਡੇ, ਉਮਰਾਨ ਮਲਿਕ
ਚੇਨਈ ਸੁਪਰ ਕਿੰਗਜ਼ : ਰੁਤੂਰਾਜ ਗਾਇਕਵਾੜ, ਡੇਵੋਨ ਕਾਨਵੇ, ਅਜਿੰਕਯ ਰਹਾਨੇ, ਸ਼ਿਵਮ ਦੂਬੇ, ਮੋਇਨ ਅਲੀ, ਰਵਿੰਦਰ ਜਡੇਜਾ, ਐੱਮ.ਐੱਸ. ਧੋਨੀ (ਡਬਲਯੂ/ਸੀ), ਮਹੇਸ਼ ਥੀਕਸ਼ਾਨਾ, ਤੁਸ਼ਾਰ ਦੇਸ਼ਪਾਂਡੇ, ਆਕਾਸ਼ ਸਿੰਘ, ਮਤੀਸ਼ਾ ਪਥੀਰਾਣਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।