IPL 2023 : ਗੁਜਰਾਤ ਨੇ ਕੋਲਕਾਤਾ ਨੂੰ 7 ਵਿਕਟਾਂ ਨਾਲ ਹਰਾਇਆ
Saturday, Apr 29, 2023 - 08:00 PM (IST)

ਕੋਲਕਾਤਾ – ਆਈਪੀਐੱਲ 2023 ਦਾ 39ਵਾਂ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਤੇ ਗੁਜਰਾਤ ਟਾਈਟਨਸ ਵਿਚਾਲੇ ਕੋਲਕਾਤਾ ਦੇ ਈਡਨ ਗਾਰਡਨਜ਼ 'ਚ ਖੇਡਿਆ ਗਿਆ। ਮੈਚ 'ਚ ਗੁਜਰਾਤ ਨੇ ਕੋਲਕਾਤਾ ਨੂੰ 7 ਵਿਕਟਾਂ ਨਾਲ ਹਰਾਇਆ। ਮੈਚ 'ਚ ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਨੇ ਨਿਰਧਾਰਤ 20 ਓਵਰਾਂ 'ਚ ਰਹਿਮਾਨੁਲ੍ਹਾ ਗੁਰਬਾਜ਼ ਦੇ ਸ਼ਾਨਦਾਰ ਅਰਧ ਸੈਂਕੜੇ ਦੇ ਦਮ 'ਤੇ 7 ਵਿਕਟਾਂ ਗੁਆ ਕੇ 179 ਦੌੜਾਂ ਬਣਾਈਆਂ। ਇਸ ਤਰ੍ਹਾਂ ਕੋਲਕਾਤਾ ਨੇ ਗੁਜਰਾਤ ਨੂੰ ਜਿੱਤ ਲਈ 180 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਗੁਜਰਾਤ ਨੇ 17.5 ਓਵਰਾਂ 'ਚ 3 ਵਿਕਟਾਂ ਗੁਆ ਕੇ 180 ਦੌੜਾਂ ਬਣਾਈਆਂ। ਇਸ ਤਰ੍ਹਾਂ ਗੁਜਰਾਤ ਨੇ ਕੋਲਕਾਤਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪਹਿਲਵਾਨਾਂ ਦੇ ਸੰਘਰਸ਼ ਦਾ ਅਸਰ, WFI ਮੁਖੀ ਖ਼ਿਲਾਫ਼ POCSO ਸਣੇ 2 ਮਾਮਲੇ ਦਰਜ
ਕੋਲਕਾਤਾ ਲਈ ਰਹਿਮਾਨੁਲ੍ਹਾ ਗੁਰਬਾਜ਼ 39 ਗੇਂਦਾਂ 'ਚ 5 ਚੌਕੇ ਤੇ 7 ਛਿੱਕਿਆਂ ਦੀ ਮਦਦ ਨਾਲ ਸ਼ਾਨਦਾਰ 81 ਦੌੜਾਂ ਬਣਾ ਆਊਟ ਹੋਏ। ਗੁਰਬਾਜ਼ ਤੋਂ ਇਲਾਵਾ ਆਂਦਰੇ ਰਸਲ ਨੇ ਆਖ਼ਰੀ ਓਵਰਾਂ 'ਚ ਤੇਜ਼ੀ ਨਾਲ 19 ਗੇਂਦਾਂ 'ਚ 34 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਟਿੱਕ ਕੇ ਨਾ ਖੇਡ ਸਕਿਆ। ਐੱਨ ਜਗਦੀਸਨ ਨੇ 19 ਦੌੜਾਂ, ਸ਼ਾਰਦੁਲ ਠਾਕੁਰ ਨੇ 0 ਦੌੜ, ਵੈਂਕਟੇਸ਼ ਅਈਅਰ ਨੇ 11 ਦੌੜਾਂ, ਕਪਤਾਨ ਨਿਤੀਸ਼ ਰਾਣਾ ਨੇ 4 ਦੌੜਾਂ ਤੇ ਰਿੰਕੂ ਸਿੰਘ ਨੇ 19 ਦੌੜਾਂ ਬਣਾਈਆਂ। ਗੁਜਰਾਤ ਲਈ ਮੁਹੰਮਦ ਸ਼ੰਮੀ ਨੇ 3 ਵਿਕਟਾਂ, ਜੋਸ਼ੁਆ ਲਿਟਲ ਨੇ 2 ਵਿਕਟਾਂ ਤੇ ਨੂਰ ਅਹਿਮਦ ਨੇ 2 ਵਿਕਟਾਂ ਲਈਆਂ।
ਟੀਚੇ ਦਾ ਪਿੱਛਾ ਕਰਦੇ ਹੋਏ ਗੁਜਰਾਤ ਲਈ ਵਿਜੇ ਸ਼ੰਕਰ ਸਭ ਤੋਂ ਵੱਧ 51 ਦੌੜਾਂ ਬਣਾਈਆਂ। ਇਸ ਤੋਂ ਇਲਵਾ ਸ਼ੁਭਮਨ ਗਿੱਲ ਨੇ 49 ਦੌੜਾਂ, ਡੇਵਿਡ ਮਿਲਰ ਨੇ 32 ਦੌੜਾਂ, ਰਿਧੀਮਾਨ ਸਾਹਾ ਨੇ 10 ਦੌੜਾਂ ਤੇ ਹਾਰਦਿਕ ਪੰਡਯਾ ਨੇ 26 ਦੌੜਾਂ ਬਣਾਈਆਂ। ਕੋਲਕਾਤਾ ਲਈ ਹਰਸ਼ਿਤ ਰਾਣਾ ਨੇ 1, ਆਂਦਰੇ ਰਸਲ ਨੇ 1 ਤੇ ਸੁਨੀਲ ਨਰੇਨ ਨੇ 1 ਵਿਕਟਾਂ ਲਈਆਂ।
ਇਹ ਵੀ ਪੜ੍ਹੋ : IPL 2023: ਲਖ਼ਨਊ ਦਾ ਧਾਕੜ ਪ੍ਰਦਰਸ਼ਨ, ਪੰਜਾਬ ਕਿੰਗਜ਼ ਦੀ ਸ਼ਰਮਨਾਕ ਹਾਰ
ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ
ਗੁਜਰਾਤ ਟਾਈਟਨਜ਼ : ਰਿਧੀਮਾਨ ਸਾਹਾ (ਵਿਕਟਕੀਪਰ), ਅਭਿਨਵ ਮਨੋਹਰ, ਹਾਰਦਿਕ ਪੰਡਯਾ (ਕਪਤਾਨ), ਵਿਜੇ ਸ਼ੰਕਰ, ਡੇਵਿਡ ਮਿਲਰ, ਰਾਹੁਲ ਤਵੇਤੀਆ, ਰਾਸ਼ਿਦ ਖਾਨ, ਨੂਰ ਅਹਿਮਦ, ਮੁਹੰਮਦ ਸ਼ੰਮੀ, ਮੋਹਿਤ ਸ਼ਰਮਾ, ਜੋਸ਼ੂਆ ਲਿਟਲ
ਕੋਲਕਾਤਾ ਨਾਈਟ ਰਾਈਡਰਜ਼ : ਐੱਨ ਜਗਦੀਸਨ, ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਵੈਂਕਟੇਸ਼ ਅਈਅਰ, ਨਿਤੀਸ਼ ਰਾਣਾ (ਕਪਤਾਨ), ਰਿੰਕੂ ਸਿੰਘ, ਆਂਦਰੇ ਰਸਲ, ਸੁਨੀਲ ਨਰਾਇਣ, ਡੇਵਿਡ ਵਾਈਜ਼, ਸ਼ਾਰਦੁਲ ਠਾਕੁਰ, ਹਰਸ਼ਿਤ ਰਾਣਾ, ਵਰੁਣ ਚੱਕਰਵਰਤੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।