IPL 2023 : ਲਿਆਮ ਤੇ ਜਿਤੇਸ਼ ਦੀ ਸ਼ਾਨਦਾਰ ਪਾਰੀ, ਪੰਜਾਬ ਨੇ ਮੁੰਬਈ ਨੂੰ ਦਿੱਤਾ 215 ਦੌੜਾਂ ਦਾ ਟੀਚਾ

Wednesday, May 03, 2023 - 09:35 PM (IST)

IPL 2023 : ਲਿਆਮ ਤੇ ਜਿਤੇਸ਼ ਦੀ ਸ਼ਾਨਦਾਰ ਪਾਰੀ, ਪੰਜਾਬ ਨੇ ਮੁੰਬਈ ਨੂੰ ਦਿੱਤਾ 215 ਦੌੜਾਂ ਦਾ ਟੀਚਾ

ਮੋਹਾਲੀ– ਆਈਪੀਐੱਲ 2023 ਦਾ 46ਵਾਂ ਮੈਚ ਅੱਜ ਪੰਜਾਬ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਦਰਮਿਆਨ ਮੋਹਾਲੀ ਦੇ ਆਈਐੱਸ ਬਿੰਦਰਾ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਪੰਜਾਬ ਦੀ ਟੀਮ ਨੇ ਨਿਰਧਾਰਤ 20 ਓਵਰਾਂ 'ਚ 3 ਵਿਕਟਾਂ ਗੁਆ ਕੇ 214 ਦੌੜਾਂ ਬਣਾਈਆਂ। ਇਸ ਤਰ੍ਹਾਂ ਪੰਜਾਬ ਨੇ ਮੁੰਬਈ ਨੂੰ ਜਿੱਤ ਲਈ 215 ਦੌੜਾਂ ਦਾ ਟੀਚਾ ਦਿੱਤਾ। 

ਪੰਜਾਬ ਲਈ ਲਿਆਮ ਲਿਵੰਗਸਟੋਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 42 ਗੇਂਦਾਂ 'ਤੇ 7 ਚੌਕੇ ਤੇ 4 ਛਿੱਕਿਆਂ ਦੀ ਮਦਦ ਨਾਲ ਸਭ ਤੋਂ ਵੱਧ 82 ਦੌੜਾਂ ਬਣਾਈਆਂ ਜਦਕਿ ਜਿਤੇਸ਼ ਸ਼ਰਮਾ ਨੇ ਵੀ  27 ਗੇਂਦਾਂ 'ਤੇ 5 ਚੌਕੇ ਤੇ 2 ਛਿੱਕਿਆਂ ਦੀ ਮਦਦ ਨਾਲ 49 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਨ੍ਹਾਂ  ਤੋਂ ਇਲਾਵਾ ਸ਼ਿਖਰ ਧਵਨ ਨੇ 30 ਦੌੜਾਂ, ਮੈਥਿਊ ਸ਼ਾਰਟ ਨੇ 27 ਦੌੜਾਂ, ਪ੍ਰਭਸਿਮਰਨ ਸਿੰਘ ਨੇ 9 ਦੌੜਾਂ ਬਣਾਈਆਂ। ਮੁੰਬਈ ਲਈ ਅਰਸ਼ਦ ਖਾਨ ਨੇ 1, ਪੀਯੂਸ਼ ਚਾਵਲਾ ਨੇ 2 ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਕੋਹਲੀ ਬਨਾਮ ਗੰਭੀਰ: ਬਹਿਸਬਾਜ਼ੀ ਦੌਰਾਨ ਹੋਈਆਂ ਸੀ ਇਹ ਗੱਲਾਂ; ਟੀਮ ਦੇ ਮੈਂਬਰ ਨੇ ਦੱਸ ਦਿੱਤੀ ’ਕੱਲੀ-’ਕੱਲੀ ਗੱਲ

ਪਲੇਇੰਗ ਇਲੈਵਨ

ਪੰਜਾਬ ਕਿੰਗਜ਼ : ਪ੍ਰਭਸਿਮਰਨ ਸਿੰਘ, ਸ਼ਿਖਰ ਧਵਨ (ਕਪਤਾਨ), ਮੈਥਿਊ ਸ਼ਾਰਟ, ਲਿਆਮ ਲਿਵਿੰਗਸਟੋਨ, ਜਿਤੇਸ਼ ਸ਼ਰਮਾ (ਵਿਕਟਕੀਪਰ), ਸੈਮ ਕੁਰੇਨ, ਸ਼ਾਹਰੁਖ ਖਾਨ, ਹਰਪ੍ਰੀਤ ਬਰਾੜ, ਰਿਸ਼ੀ ਧਵਨ, ਰਾਹੁਲ ਚਾਹਰ, ਅਰਸ਼ਦੀਪ ਸਿੰਘ

ਮੁੰਬਈ ਇੰਡੀਅਨਜ਼ : ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਕੈਮਰਨ ਗ੍ਰੀਨ, ਤਿਲਕ ਵਰਮਾ, ਟਿਮ ਡੇਵਿਡ, ਨੇਹਲ ਵਢੇਰਾ, ਜੋਫਰਾ ਆਰਚਰ, ਪੀਯੂਸ਼ ਚਾਵਲਾ, ਕੁਮਾਰ ਕਾਰਤੀਕੇਯ, ਆਕਾਸ਼ ਮਧਵਾਲ, ਅਰਸ਼ਦ ਖਾਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News