IPL 2023, Qualifier 2 : ਸ਼ੁਭਮਨ ਗਿੱਲ ਦੀ ਸ਼ਾਨਦਾਰ ਬੱਲੇਬਾਜ਼ੀ, ਮੁੰਬਈ ਨੂੰ ਦਿੱਤਾ 234 ਦੌੜਾਂ ਦਾ ਟੀਚਾ

05/26/2023 10:10:29 PM

ਸਪੋਰਟਸ ਡੈਸਕ : ਆਈ. ਪੀ. ਐੱਲ. 2023 ਦੇ ਦੂਜੇ ਕੁਆਲੀਫਾਇਰ ’ਚ ਮੁੰਬਈ ਇੰਡੀਅਨਜ਼ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ । ਮੀਂਹ ਕਾਰਨ ਟਾਸ ਦੇਰੀ ਨਾਲ ਹੋਈ। ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਦੀਆਂ ਸ਼ਾਨਦਾਰ 129 ਦੌੜਾਂ ਦੀ ਬਦੌਲਤ ਗੁਜਰਾਤ ਟਾਈਟਨਸ ਨੇ 20 ਓਵਰਾਂ ’ਚ 233 ਦੌੜਾਂ ਬਣਾਈਆਂ ਤੇ ਮੁੰਬਈ ਇੰਡੀਅਨਜ਼ ਨੂੰ ਜਿੱਤ ਲਈ 234 ਦੌੜਾਂ ਦਾ ਟੀਚਾ ਦਿੱਤਾ। ਇਸ ਟੂਰਨਾਮੈਂਟ ’ਚ ਸ਼ੁਭਮਨ ਗਿੱਲ ਦਾ ਇਹ ਤੀਜਾ ਸੈਂਕੜਾ ਹੈ। 

ਇਹ ਖ਼ਬਰ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਸਰਵਪੱਖੀ ਵਿਕਾਸ ਲਈ CM ਮਾਨ ਦਾ ਵੱਡਾ ਫ਼ੈਸਲਾ, ਪੜ੍ਹੋ Top 10

PunjabKesari

PunjabKesari

ਇਹ ਖ਼ਬਰ ਵੀ ਪੜ੍ਹੋ : ਜਲੰਧਰ ਤੋਂ ਮੁੜ ਨਜ਼ਰ ਆਉਣ ਲੱਗੀਆਂ ਹਿਮਾਚਲ ਦੀਆਂ ਪਹਾੜੀਆਂ (ਵੀਡੀਓ)

PunjabKesari

ਦੋਵਾਂ ਟੀਮਾਂ ਦੀ ਪਲੇਇੰਗ XI

ਮੁੰਬਈ ਇੰਡੀਅਨਜ਼ : ਈਸ਼ਾਨ ਕਿਸ਼ਨ (ਵਿਕਟਕੀਪਰ), ਰੋਹਿਤ ਸ਼ਰਮਾ (ਕਪਤਾਨ), ਕੈਮਰਨ ਗ੍ਰੀਨ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਟਿਮ ਡੇਵਿਡ, ਕ੍ਰਿਸ ਜੌਰਡਨ, ਪੀਯੂਸ਼ ਚਾਵਲਾ, ਜੇਸਨ ਬੇਹਰਨਡੋਰਫ, ਕੁਮਾਰ ਕਾਰਤੀਕੇਯ, ਆਕਾਸ਼ ਮਧਵਾਲ

ਗੁਜਰਾਤ ਟਾਈਟਨਸ : ਰਿਧੀਮਾਨ ਸਾਹਾ (ਵਿਕਟਕੀਪਰ), ਸ਼ੁਭਮਨ ਗਿੱਲ, ਸਾਈ ਸੁਧਰਸਨ, ਵਿਜੇ ਸ਼ੰਕਰ, ਹਾਰਦਿਕ ਪੰਡਯਾ (ਕਪਤਾਨ), ਡੇਵਿਡ ਮਿਲਰ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਮੋਹਿਤ ਸ਼ਰਮਾ, ਨੂਰ ਅਹਿਮਦ, ਮੁਹੰਮਦ ਸ਼ਮੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਰਾਏ।


Manoj

Content Editor

Related News