ਚੇਨਈ ਖ਼ਿਲਾਫ਼ ਜਿੱਤ ਦੇ ਬਾਵਜੂਦ ਸੰਜੂ ਸੈਮਸਨ ਨੂੰ ਲੱਗਾ 12 ਲੱਖ ਦਾ ਜੁਰਮਾਨਾ, ਜਾਣੋ ਕਿਉਂ
Thursday, Apr 13, 2023 - 11:57 AM (IST)
ਚੇਨਈ (ਭਾਸ਼ਾ)- ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ 'ਤੇ ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ) ਮੈਚ ਦੌਰਾਨ ਹੌਲੀ ਓਵਰ ਰੇਟ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਆਈ.ਪੀ.ਐੱਲ. ਵਿਚ ਹੌਲੀ ਓਵਰ ਰੇਟ ਫਿਰ ਤੋਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ, ਕਿਉਂਕਿ ਜ਼ਿਆਦਾਤਰ ਮੈਚ 4 ਘੰਟੇ ਤੋਂ ਵੱਧ ਸਮੇਂ ਤੱਕ ਚੱਲ ਰਹੇ ਹਨ।
ਇਹ ਵੀ ਪੜ੍ਹੋ: ਇੰਗਲੈਂਡ ’ਚ ਤਿਰੰਗਾ ਉਤਾਰਨ ਵਾਲੇ ਨੌਜਵਾਨ ਦੀ ਮਾਂ-ਭੈਣ ਨੂੰ ਮੋਗਾ ਪੁਲਸ ਨੇ ਹਿਰਾਸਤ ’ਚ ਲਿਆ!
ਆਈ.ਪੀ.ਐੱਲ. ਨੇ ਬਿਆਨ ਵਿਚ ਕਿਹਾ ਕਿ ਇਹ ਟੀਮ ਦਾ ਆਈ.ਪੀ.ਐੱਲ. ਕੋਡ ਆਫ ਕੰਡਕਟ ਤਹਿਤ ਹੌਲੀ ਓਵਰ ਰੇਟ ਨਾਲ ਜੁੜਿਆ ਪਹਿਲਾ ਅਪਰਾਧ ਹੈ। ਇਸ ਲਈ ਕਪਤਾਨ ਸੰਜੂ ਸੈਮਸਨ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਰਾਜਸਥਾਨ ਨੇ ਆਖ਼ਰੀ ਗੇਂਦ ਤੱਕ ਚੱਲੇ ਇਸ ਮੈਚ ਵਿਚ ਚੇਨਈ ਸੁਪਰ ਕਿੰਗਜ਼ ਨੂੰ 3 ਦੌੜਾਂ ਨਾਲ ਹਰਾਇਆ ਸੀ। ਰਾਜਸਥਾਨ ਦੀ ਇਹ ਚਾਰ ਮੈਚਾਂ ਵਿਚ ਤੀਜੀ ਜਿੱਤ ਹੈ, ਜਦੋਂਕਿ ਚੇਨਈ ਨੂੰ ਇਸ ਸੀਜ਼ਨ ਵਿਚ ਆਪਣੀ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।