ਗੇਂਦਬਾਜ਼ਾਂ ਤੋਂ ਬਾਅਦ ਬੱਲੇਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ CSK ਨੇ KKR ਨੂੰ 7 ਵਿਕਟਾਂ ਨਾਲ ਹਰਾਇਆ

04/08/2024 11:25:45 PM

ਸਪੋਰਟਸ ਡੈਸਕ- ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਬੱਲੇਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਚੇਨਈ ਸੁਪਰਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਸੀਜ਼ਨ ਦੀ ਤੀਜੀ ਜਿੱਤ ਹਾਸਲ ਕਰ ਲਈ ਹੈ। 

PunjabKesari

ਚੇਨਈ ਦੇ ਕਪਤਾਨ ਰੁਤੂਰਾਜ ਗਾਇਕਵਾੜ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਮਿਲਣ 'ਤੇ ਕਪਤਾਨ ਸ਼੍ਰੇਅਸ ਅਈਅਰ (34), ਸੁਨੀਲ ਨਾਰਾਇਣ (27) ਅਤੇ ਅੰਗਕ੍ਰਿਸ਼ ਰਘੁਵੰਸ਼ੀ (24) ਤੋਂ ਇਲਾਵਾ ਬਾਕੀ ਸਾਰੇ ਬੱਲੇਬਾਜ਼ਾਂ ਦੇ ਖ਼ਰਾਬ ਪ੍ਰਦਰਸ਼ਨ ਕਾਰਨ 20 ਓਵਰਾਂ 'ਚ 9 ਵਿਕਟਾਂ ਗੁਆ ਕੇ 137 ਦੌੜਾਂ ਹੀ ਬਣਾ ਸਕੀ। ਚੇਨਈ ਵੱਲੋਂ ਰਵਿੰਦਰ ਜਡੇਜਾ ਅਤੇ ਤੁਸ਼ਾਰ ਦੇਸ਼ਪਾਂਡੇ ਨੇ 3-3 ਬੱਲੇਬਾਜ਼ਾਂ ਨੂੰ ਆਊਟ ਕੀਤਾ। 

PunjabKesari

138 ਦੌੜਾਂ ਦੇ ਆਸਾਨ ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਦੇ ਓਪਨਰਾਂ ਨੇ ਟੀਮ ਨੂੰ ਚੰਗੀ ਸ਼ੁਰੂਆਤ ਦਿਵਾਈ। ਰਚਿਨ ਰਵਿੰਦਰਾ ਤੇ ਕਪਤਾਨ ਗਾਇਕਵਾੜ ਨੇ ਪਹਿਲੀ ਵਿਕਟ ਲਈ 27 ਦੌੜਾਂ ਦੀ ਸਾਂਝੇਦਾਰੀ ਕੀਤੀ। ਰਵਿੰਦਰਾ 8 ਗੇਂਦਾਂ 'ਚ 3 ਚੌਕਿਆਂ ਦੀ ਮਦਦ ਨਾਲ 15 ਦੌੜਾਂ ਬਣਾ ਕੇ ਆਊਟ ਹੋ ਗਿਆ। 

PunjabKesari

ਇਸ ਤੋਂ ਬਾਅਦ ਆਏ ਡੈਰਿਲ ਮਿਚੇਲ ਨੇ ਗਾਇਕਵਾੜ ਦਾ ਚੰਗਾ ਸਾਥ ਦਿੱਤਾ ਤੇ ਦੋਵਾਂ ਨੇ ਦੂਜੀ ਵਿਕਟ ਲਈ 70 ਦੌੜਾਂ ਦੀ ਸਾਂਝੇਦਾਰੀ ਕੀਤੀ। ਮਿਚੇਲ 19 ਗੇਂਦਾਂ 'ਚ 1 ਚੌਕੇ ਤੇ 1 ਛੱਕੇ ਦੀ ਮਦਦ ਨਾਲ 25 ਦੌੜਾਂ ਬਣਾ ਕੇ ਆਊਟ ਹੋ ਗਿਆ। ਉਸ ਨੂੰ ਕੋਲਕਾਤਾ ਦੇ ਸਪਿਨਰ ਸੁਨੀਲ ਨਾਰਾਇਣ ਨੇ ਕਲੀਨ ਬੋਲਡ ਕਰ ਕੇ ਪੈਵੇਲੀਅਨ ਦਾ ਰਾਹ ਦਿਖਾਇਆ। 

PunjabKesari

ਇਸ ਪਾਸਾ ਸੰਭਾਲ ਕੇ ਖੇਡ ਰਹੇ ਗਾਇਕਵਾੜ ਨੇ ਕਪਤਾਨੀ ਪਾਰੀ ਖੇਡਦੇ ਹੋਏ 45 ਗੇਂਦਾਂ 'ਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਡੈਰਿਲ ਮਿਚੇਲ ਦੇ ਆਊਟ ਹੋਣ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਸ਼ਿਵਮ ਦੁਬੇ ਨੇ ਗਾਇਕਵਾੜ ਦਾ ਸਾਥ ਦਿੱਤਾ ਤੇ ਤਾਬੜਤੋੜ ਚੌਕੇ ਛੱਕੇ ਲਗਾ ਕੇ ਟੀਮ ਨੂੰ ਜਿੱਤ ਦੀ ਦਹਿਲੀਜ਼ ਤੱਕ ਪਹੁੰਚਾਇਆ। 

PunjabKesari

ਆਊਟ ਹੋਣ ਤੋਂ ਪਹਿਲਾਂ ਉਸ ਨੇ 18 ਗੇਂਦਾਂ 'ਚ 1 ਚੌਕੇ ਤੇ 3 ਛੱਕਿਆਂ ਦੀ ਮਦਦ ਨਾਲ ਤਾਬੜਤੋੜ 28 ਦੌੜਾਂ ਦੀ ਪਾਰੀ ਖੇਡੀ। ਉਸ ਦੇ ਆਊਟ ਹੋਣ ਤੋਂ ਬਾਅਦ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਕ੍ਰੀਜ਼ 'ਤੇ ਆਏ ਤਾਂ ਦਰਸ਼ਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਤੋਂ ਬਾਅਦ ਕਪਤਾਨ ਗਾਇਕਵਾੜ ਨੇ ਜੇਤੂ ਚੌਕਾ ਲਗਾ ਕੇ ਟੀਮ ਨੂੰ ਜਿੱਤ ਦਿਵਾ ਦਿੱਤੀ।

PunjabKesari

ਚੇਨਈ ਨੇ ਇਹ ਮੁਕਾਬਲਾ ਬਿਨਾਂ ਕਿਸੇ ਮੁਸ਼ਕਲ ਦੇ ਸਿਰਫ਼ 17.4 ਓਵਰਾਂ 'ਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਗਾਇਕਵਾੜ ਨੇ 58 ਗੇਂਦਾਂ 'ਚ 9 ਚੌਕਿਆਂ ਦੀ ਮਦਦ ਨਾਲ 67 ਦੌੜਾਂ ਦੀ ਨਾਬਾਦ ਪਾਰੀ ਖੇਡੀ। ਧੋਨੀ ਵੀ 3 ਗੇਂਦਾਂ 'ਚ 1 ਦੌੜ ਬਣਾ ਕੇ ਨਾਬਾਦ ਰਿਹਾ। 

PunjabKesari

ਇਸ ਜਿੱਤ ਨਾਲ ਚੇਨਈ ਨੇ 5 ਮੈਚਾਂ 'ਚੋਂ 3 'ਚ ਜਿੱਤ ਦਰਜ ਕਰ ਲਈ ਹੈ ਤੇ ਉਸ ਦੇ ਹੁਣ 6 ਅੰਕ ਹੋ ਗਏ ਹਨ ਤੇ ਉਹ ਪੁਆਇੰਟਸ ਟੇਬਲ 'ਚ 6 ਅੰਕਾਂ ਨਾਲ ਚੌਥੇ ਸਥਾਨ 'ਤੇ ਬਰਕਰਾਰ ਹੈ ਜਦਕਿ ਕੋਲਕਾਤਾ ਨੂੰ 4 ਮੈਚਾਂ 'ਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਬਾਵਜੂਦ ਕੇ.ਕੇ.ਆਰ. 4 ਮੈਚਾਂ 'ਚ 6 ਅੰਕਾਂ ਨਾਲ ਬਿਹਤਰ ਨੈੱਟ ਰਨ-ਰੇਟ ਦੇ ਆਧਾਰ 'ਤੇ ਦੂਜੇ ਸਥਾਨ 'ਤੇ ਕਾਬਜ਼ ਹੈ।

PunjabKesari

 ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News