IPL 2024, RCB vs PBKS : ਪੰਜਾਬ ਨੇ ਬੈਂਗਲੁਰੂ ਨੂੰ ਦਿੱਤਾ 177 ਦੌੜਾਂ ਦਾ ਟੀਚਾ

03/25/2024 9:26:52 PM

ਸਪੋਰਟਸ ਡੈਸਕ– ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2024 ਦਾ 6ਵਾਂ ਮੈਚ ਅੱਜ ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ. ਸੀ. ਬੀ.) ਤੇ ਪੰਜਾਬ ਕਿੰਗਜ਼ (ਪੀ. ਬੀ. ਕੇ. ਐੱਸ.) ਦਰਮਿਆਨ ਖੇਡਿਆ ਜਾ ਰਿਹਾ ਹੈ। ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਨੇ ਨਿਰਧਾਰਤ 20 ਓਵਰਾਂ 'ਚ 6 ਵਿਕਟਾਂ ਗੁਆ ਕੇ 176 ਦੌੜਾਂ ਬਣਾਈਆਂ ਤੇ ਬੈਂਗਲੁਰੂ ਨੂੰ ਜਿੱਤ ਲਈ 177 ਦੌੜਾਂ ਦਾ ਟੀਚਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਪੰਜਾਬ ਦੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਜੌਨੀ ਬੇਅਰਸਟੋ 8 ਦੌੜਾਂ ਦੇ ਨਿਜੀ ਸਕੋਰ 'ਤੇ ਸਿਰਾਜ ਵਲੋਂ ਆਊਟ ਹੋਇਆ। ਪੰਜਾਬ ਨੂੰ ਦੂਜਾ ਝਟਕਾ ਪ੍ਰਭਸਿਮਰਨ ਸਿੰਘ ਦੇ ਆਊਟ ਹੋਣ ਨਾਲ ਲੱਗਾ। ਪ੍ਰਭਸਿਮਰਨ ਸਿੰਘ 25 ਦੌੜਾਂ ਬਣਾ ਮੈਕਸਵੈੱਲ ਦਾ ਸ਼ਿਕਾਰ ਬਣਿਆ।

ਇਹ ਵੀ ਪੜ੍ਹੋ : ਆਨੰਦ ਮਹਿੰਦਰਾ ਨੇ ਪੂਰਾ ਕੀਤਾ ਆਪਣਾ ਵਾਅਦਾ, ਕ੍ਰਿਕਟਰ ਸਰਫਰਾਜ਼ ਖਾਨ ਦੇ ਪਿਤਾ ਨੂੰ ਦਿੱਤੀ ਮਹਿੰਦਰਾ Thar

ਪੰਜਾਬ ਦੀ ਤੀਜੀ ਵਿਕਟ ਲਿਆਮ ਲਿਵਿੰਗਸਟੋਨ ਦੇ ਆਊਟ ਹੋਣ ਨਾਲ ਡਿੱਗੀ। ਲਿਵਿੰਗਸਟੋਨ 17 ਦੌੜਾਂ ਬਣਾ ਅਲਜ਼ਾਰੀ ਜੋਸਫ ਦਾ ਸ਼ਿਕਾਰ ਬਣਿਆ। ਪੰਜਾਬ ਦੀ ਚੌਥੀ ਵਿਕਟਕਪਤਾਨ ਸ਼ਿਖਰ ਧਵਨ ਦੇ ਆਊਟ ਹੋਣ ਨਾਲ ਡਿੱਗੀ। ਸ਼ਿਖਰ 45  ਦੌੜਾਂ ਬਣਾ ਮੈਕਸਵੈੱਲ ਦਾ ਸ਼ਿਕਾਰ ਬਣਿਆ। ਸੈਮ ਕੁਰੇਨ 23 ਦੌੜਾਂ ਤੇ ਜਿਤੇਸ਼ ਸ਼ਰਮਾ 27 ਦੌੜਾਂ ਬਣਾ ਆਊਟ ਹੋਏ। ਸ਼ਸ਼ਾਂਕ ਸਿੰਘ ਤੇ ਹਰਪ੍ਰੀਤ ਬਰਾੜ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 21 ਦੌੜਾਂ ਤੇ 2 ਦੌੜਾਂ ਬਣਾਈਆਂ। ਬੈਂਗਲੁਰੂ ਲਈ ਮੁਹੰਮਦ ਸਿਰਾਜ ਨੇ 2, ਯਸ਼ ਦਿਆਲ ਨੇ 1, ਅਲਜ਼ਾਰੀ ਜੋਸੇਫ ਨੇ 1 ਤੇ ਗਲੇਨ ਮੈਕਸਵੈੱਲ ਨੇ 2 ਵਿਕਟਾਂ ਲਈਆਂ।

ਇਹ ਵੀ ਪੜ੍ਹੋ : IPL 2024 : ਸਾਹ ਰੋਕ ਦੇਣ ਵਾਲੇ ਬੇਹੱਦ ਰੋਮਾਂਚਕ ਮੁਕਾਬਲੇ 'ਚ ਗੁਜਰਾਤ ਨੇ ਮੁੰਬਈ ਨੂੰ 6 ਦੌੜਾਂ ਨਾਲ ਹਰਾਇਆ

ਦੋਵੇਂ ਟੀਮਾਂ ਦੀ ਪਲੇਇੰਗ 11

ਪੰਜਾਬ ਕਿੰਗਜ਼ : ਸ਼ਿਖਰ ਧਵਨ (ਕਪਤਾਨ), ਜੌਨੀ ਬੇਅਰਸਟੋ, ਪ੍ਰਭਸਿਮਰਨ ਸਿੰਘ, ਸੈਮ ਕੁਰੇਨ, ਜਿਤੇਸ਼ ਸ਼ਰਮਾ (ਵਿਕਟਕੀਪਰ), ਲਿਆਮ ਲਿਵਿੰਗਸਟੋਨ, ਸ਼ਸ਼ਾਂਕ ਸਿੰਘ, ਹਰਪ੍ਰੀਤ ਬਰਾੜ, ਹਰਸ਼ਲ ਪਟੇਲ, ਕਾਗਿਸੋ ਰਬਾਡਾ, ਰਾਹੁਲ ਚਾਹਰ

ਰਾਇਲ ਚੈਲੰਜਰਜ਼ ਬੈਂਗਲੁਰੂ : ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਰਜਤ ਪਾਟੀਦਾਰ, ਗਲੇਨ ਮੈਕਸਵੈੱਲ, ਕੈਮਰਨ ਗ੍ਰੀਨ, ਦਿਨੇਸ਼ ਕਾਰਤਿਕ, ਅਨੁਜ ਰਾਵਤ (ਵਿਕਟਕੀਪਰ), ਅਲਜ਼ਾਰੀ ਜੋਸੇਫ, ਮਯੰਕ ਡਾਗਰ, ਮੁਹੰਮਦ ਸਿਰਾਜ, ਯਸ਼ ਦਿਆਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Tarsem Singh

This news is Content Editor Tarsem Singh