IPL 2024:  MS ਧੋਨੀ ਨੂੰ ਮਿਲਣ ਲਈ ਦਰਸ਼ਕਾਂ ਨੇ ਤੋੜੇ ਸਟੇਡੀਅਮ ਦੇ ਬੈਰੀਕੇਡ, ਵੀਡੀਓ ਸਾਹਮਣੇ ਆਈ

04/06/2024 1:50:17 PM

ਸਪੋਰਟਸ ਡੈਸਕ— ਆਈਪੀਐੱਲ ਦਾ ਕ੍ਰੇਜ਼ ਲੋਕਾਂ ਦੇ ਸਿਰਾਂ 'ਤੇ ਚੜ੍ਹਦਾ ਜਾ ਰਿਹਾ ਹੈ। ਪ੍ਰਸ਼ੰਸਕ ਆਪਣੇ ਚਹੇਤੇ ਖਿਡਾਰੀਆਂ ਨੂੰ ਮਿਲਣ ਲਈ ਕਈ ਤਰੀਕੇ ਅਪਣਾਉਂਦੇ ਹਨ। ਹਾਲ ਹੀ 'ਚ ਮਹਿੰਦਰ ਸਿੰਘ ਧੋਨੀ ਲਈ ਵੀ ਜ਼ਬਰਦਸਤ ਪਾਗਲਪਨ ਦੇਖਣ ਨੂੰ ਮਿਲਿਆ ਹੈ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਸਟੇਡੀਅਮ ਵਿੱਚ ਦਾਖਲ ਹੋਣ ਲਈ ਲਗਾਏ ਗਏ ਬੈਰੀਕੇਡ ਤੋੜ ਦਿੱਤੇ। ਹਾਲਾਂਕਿ ਪੁਲਸ ਨੇ ਸਥਿਤੀ 'ਤੇ ਕਾਬੂ ਪਾ ਲਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਆਈਪੀਐੱਲ ਦੀਆਂ ਵੈਧ ਟਿਕਟਾਂ ਹੋਣ ਦੇ ਬਾਵਜੂਦ ਪ੍ਰਸ਼ੰਸਕਾਂ ਨੂੰ ਸਟੇਡੀਅਮ 'ਚ ਦਾਖਲ ਨਹੀਂ ਹੋਣ ਦਿੱਤਾ ਗਿਆ, ਜਿਸ ਕਾਰਨ ਕਾਫੀ ਤਣਾਅ ਪੈਦਾ ਹੋ ਗਿਆ। ਸਥਿਤੀ ਉਸ ਸਮੇਂ ਹੋਰ ਤਣਾਅਪੂਰਨ ਹੋ ਗਈ ਜਦੋਂ ਨਿਰਾਸ਼ ਪ੍ਰਸ਼ੰਸਕਾਂ ਨੇ ਗੇਟ ਨੰਬਰ 4 ਨੇੜੇ ਲੱਗੇ ਬੈਰੀਕੇਡ ਤੋੜ ਦਿੱਤੇ। ਇਸ ਦੌਰਾਨ ਪੁਲਸ ਅਤੇ ਪ੍ਰਸ਼ੰਸਕਾਂ ਵਿਚਾਲੇ ਮਾਮੂਲੀ ਝੜਪ ਵੀ ਹੋਈ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।


Aarti dhillon

Content Editor

Related News