IPL 2025 : ਚੇਨਈ ਨੇ ਗੁਜਰਾਤ ਨੂੰ ਦਿੱਤਾ 231 ਦੌੜਾਂ ਦਾ ਚੁਣੌਤੀਪੂਰਨ ਟੀਚਾ
Sunday, May 25, 2025 - 05:20 PM (IST)

ਸਪੋਰਟਸ ਡੈਸਕ : ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਆਈਪੀਐਲ 2025 ਦਾ 67ਵਾਂ ਮੈਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਚੇਨਈ ਨੇ 20 ਓਵਰਾਂ 'ਚ 5 ਵਿਕਟਾਂ ਗੁਆ ਕੇ 230 ਦੌੜਾਂ ਬਣਾਈਆਂ ਤੇ ਗੁਜਰਾਤ ਨੂੰ ਜਿੱਤ ਲਈ 231 ਦੌੜਾਂ ਦਾ ਚੁਣੌਤੀਪੂਰਨ ਟੀਚਾ ਦਿੱਤਾ। ਚੇਨਈ ਲਈ ਡੇਵੋਨ ਕੋਨਵੇ ਨੇ 52 ਦੌੜਾਂ, ਡੇਵਾਲਡ ਬ੍ਰੇਵਿਸ ਨੇ 57, ਆਯੂਸ਼ ਮਹਾਤਰੇ ਨੇ 34 ਦੌੜਾਂ, ਉਰਵਿਲ ਪਟੇਲ ਨੇ 37 ਦੌੜਾਂ, ਸ਼ਿਵਮ ਦੁਬੇ ਨੇ 17 ਦੌੜਾਂ ਤੇ ਰਵਿੰਦਰ ਜਡੇਜਾ ਨੇ 21 ਦੌੜਾਂ ਬਣਾਈਆਂ। ਗੁਜਰਾਤ ਲਈ ਪ੍ਰਸਿੱਧ ਕ੍ਰਿਸ਼ਨਾ ਨੇ 2, ਰਵੀਸ੍ਰੀਨਿਵਾਸਨ ਸਾਈ ਕਿਸ਼ੋਰ ਨੇ 1, ਰਾਸ਼ਿਦ ਖਾਨ ਨੇ 1 ਤੇ ਸ਼ਾਹਰਖ ਖਾਨ ਨੇ 1 ਵਿਕਟਾਂ ਲਈਆਂ।
ਇਹ ਚੇਨਈ ਦਾ ਆਖਰੀ ਮੈਚ ਹੈ ਅਤੇ ਉਹ ਇਸਦਾ ਅੰਤ ਜਿੱਤ ਨਾਲ ਕਰਨਾ ਚਾਹੁਣਗੇ। ਹਾਲਾਂਕਿ, ਚੇਨਈ ਦੀ ਜਿੱਤ ਗੁਜਰਾਤ ਲਈ ਮਹਿੰਗੀ ਸਾਬਤ ਹੋ ਸਕਦੀ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ, ਤਾਂ ਅੰਕ ਸੂਚੀ ਵਿੱਚ ਸਿਖਰ 'ਤੇ ਰਹਿਣ ਦੀਆਂ ਉਨ੍ਹਾਂ ਦੀਆਂ ਉਮੀਦਾਂ ਟੁੱਟ ਸਕਦੀਆਂ ਹਨ।
ਇਹ ਵੀ ਪੜ੍ਹੋ : ਟੀਮ ਨੂੰ ਵੱਡਾ ਝਟਕਾ! IPL ਦੇ ਸਭ ਤੋਂ ਜ਼ਰੂਰੀ ਮੁਕਾਬਲਿਆਂ ਤੋਂ ਪਹਿਲਾਂ ਫੱਟੜ ਹੋ ਗਿਆ ਸਟਾਰ ਖਿਡਾਰੀ
ਪਲੇਇੰਗ 11
ਗੁਜਰਾਤ ਟਾਈਟਨਜ਼ : ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸ਼ੇਰਫੇਨ ਰਦਰਫੋਰਡ, ਸ਼ਾਹਰੁਖ ਖਾਨ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਗੇਰਾਲਡ ਕੋਏਟਜ਼ੀ, ਰਵੀਸਰੀਨਿਵਾਸਨ ਸਾਈ ਕਿਸ਼ੋਰ, ਮੁਹੰਮਦ ਸਿਰਾਜ, ਅਰਸ਼ਦ ਖਾਨ, ਪ੍ਰਸਿੱਧ ਕ੍ਰਿਸ਼ਨਾ
ਚੇਨਈ ਸੁਪਰ ਕਿੰਗਜ਼ : ਆਯੂਸ਼ ਮਹਾਤਰੇ, ਡੇਵੋਨ ਕੋਨਵੇ, ਉਰਵਿਲ ਪਟੇਲ, ਰਵਿੰਦਰ ਜਡੇਜਾ, ਡੇਵਾਲਡ ਬ੍ਰੇਵਿਸ, ਸ਼ਿਵਮ ਦੂਬੇ, ਦੀਪਕ ਹੁੱਡਾ, ਐਮਐਸ ਧੋਨੀ (ਵਿਕਟਕੀਪਰ/ਕਪਤਾਨ), ਨੂਰ ਅਹਿਮਦ, ਅੰਸ਼ੁਲ ਕੰਬੋਜ, ਖਲੀਲ ਅਹਿਮਦ
ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਦੀ ਵੱਡੀ ਭਵਿੱਖਬਾਣੀ, ਦੱਸਿਆ ਕੌਣ ਜਿੱਤੇਗਾ IPL 2025 ਦਾ ਖਿਤਾਬ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8