MI vs GT : ਗੁਜਰਾਤ ਨੇ ਟਾਸ ਜਿੱਤ ਕੇ ਮੁੰਬਈ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ-11
Tuesday, May 06, 2025 - 07:13 PM (IST)

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL 2025) ਦਾ 56ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਖੇਡਿਆ ਜਾ ਰਿਹਾ ਹੈ। ਮੈਚ ਵਿੱਚ ਗੁਜਰਾਤ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ ਹੈ। ਮੁੰਬਈ ਇੰਡੀਅਨਜ਼ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਨ ਉਤਰੇਗੀ।
ਪਲੇਆਫ ਵਿੱਚ ਜਗ੍ਹਾ ਬਣਾਉਣ ਦੀਆਂ ਮਜ਼ਬੂਤ ਦਾਅਵੇਦਾਰਾਂ ਦੋਵਾਂ ਟੀਮਾਂ ਵਿਚਾਲੇ ਇਹ ਮੈਚ ਬਹੁਤ ਰੋਮਾਂਚਕ ਹੋਣ ਦੀ ਉਮੀਦ ਹੈ।
ਮੁੰਬਈ ਇੰਡੀਅਨਜ਼, ਜੋ ਇਸ ਸਮੇਂ ਅੰਕ ਸੂਚੀ ਵਿੱਚ ਤੀਜੇ ਸਥਾਨ 'ਤੇ ਹੈ ਪਰ ਮੁੰਬਈ ਦਾ ਨੈੱਟ ਰਨ ਰੇਟ ਸਾਰੀਆਂ ਟੀਮਾਂ ਵਿੱਚੋਂ ਸਭ ਤੋਂ ਵਧੀਆ ਹੈ। ਉਨ੍ਹਾਂ ਨੂੰ ਪਲੇਆਫ ਵਿੱਚ ਸਿੱਧਾ ਸਥਾਨ ਪੱਕਾ ਕਰਨ ਲਈ ਆਪਣੇ ਬਾਕੀ ਤਿੰਨ ਮੈਚਾਂ ਵਿੱਚੋਂ ਸਿਰਫ਼ ਦੋ ਜਿੱਤਣ ਦੀ ਲੋੜ ਹੈ। ਪੰਜ ਵਾਰ ਦੀ ਚੈਂਪੀਅਨ ਮੁੰਬਈ ਇਨ੍ਹਾਂ ਵਿੱਚੋਂ ਦੋ ਮੈਚ ਆਪਣੇ ਘਰੇਲੂ ਮੈਦਾਨ, ਵਾਨਖੇੜੇ ਸਟੇਡੀਅਮ ਵਿੱਚ ਖੇਡੇਗੀ, ਜਿੱਥੇ ਉਸਨੇ ਹੁਣ ਤੱਕ ਪੰਜ ਵਿੱਚੋਂ ਚਾਰ ਮੈਚ ਜਿੱਤੇ ਹਨ।
ਇਸ ਦੇ ਨਾਲ ਹੀ, ਗੁਜਰਾਤ ਟਾਈਟਨਜ਼ ਚੌਥੇ ਸਥਾਨ 'ਤੇ ਹੈ ਅਤੇ ਉਨ੍ਹਾਂ ਦੇ ਚਾਰ ਮੈਚ ਖੇਡਣੇ ਬਾਕੀ ਹਨ, ਜਿਨ੍ਹਾਂ ਵਿੱਚੋਂ ਦੋ ਉਨ੍ਹਾਂ ਦੇ ਘਰੇਲੂ ਮੈਦਾਨ ਅਹਿਮਦਾਬਾਦ ਵਿੱਚ ਖੇਡੇ ਜਾਣਗੇ, ਜਿੱਥੇ ਉਨ੍ਹਾਂ ਨੇ ਪੰਜ ਵਿੱਚੋਂ ਚਾਰ ਮੈਚ ਜਿੱਤੇ ਹਨ। ਸ਼ੁਭਮਨ ਗਿੱਲ ਦੀ ਕਪਤਾਨੀ ਵਾਲੀ ਇਸ ਟੀਮ ਨੂੰ ਪਲੇਆਫ ਵਿੱਚ ਪਹੁੰਚਣ ਲਈ ਦੋ ਹੋਰ ਜਿੱਤਾਂ ਦੀ ਲੋੜ ਹੈ।
ਦੋਵਾਂ ਟੀਮਾਂ ਦੀ ਪਲੇਇੰਗ-11
ਮੁੰਬਈ- ਰਿਆਨ ਰਿਕੇਲਟਨ (ਵਿਕਟਕੀਪਰ), ਰੋਹਿਤ ਸ਼ਰਮਾ, ਵਿਲ ਜੈਕਸ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਹਾਰਦਿਕ ਪੰਡਯਾ (ਕਪਤਾਨ), ਨਮਨ ਧੀਰ, ਕੋਰਬਿਨ ਬੋਸ਼, ਦੀਪਕ ਚਾਹਰ, ਟ੍ਰੈਂਟ ਬੋਲਟ, ਜਸਪ੍ਰੀਤ ਬੁਮਰਾਹ
ਗੁਜਰਾਤ- ਸਾਈ ਸੁਧਰਸਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਰਾਹੁਲ ਤਿਵਾਤੀਆ, ਸ਼ਾਹਰੁਖ ਖਾਨ, ਰਾਸ਼ਿਦ ਖਾਨ, ਰਵੀਸਰਿਨਿਵਾਸਨ ਸਾਈ ਕਿਸ਼ੋਰ, ਅਰਸ਼ਦ ਖਾਨ, ਗੇਰਾਲਡ ਕੋਏਟਜ਼ੀ, ਮੁਹੰਮਦ ਸਿਰਾਜ, ਪ੍ਰਸੀਦ ਕ੍ਰਿਸ਼ਨ