IPL 2025 ; DC ਖ਼ਿਲਾਫ਼ GT ਦੀ ਰੋਮਾਂਚਕ ਜਿੱਤ, ਫ਼ਿਰ ਵੀ ਕਪਤਾਨ ਗਿੱਲ ਨੂੰ ਪੈ ਗਿਆ ਵੱਡਾ ਘਾਟਾ
Sunday, Apr 20, 2025 - 02:56 PM (IST)

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 2025 ਵਿੱਚ, ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਦਿੱਲੀ ਕੈਪੀਟਲਜ਼ ਵਿਰੁੱਧ ਖੇਡੇ ਗਏ ਮੈਚ 'ਚ ਜਿੱਤ ਦਰਜ ਕਰਨ ਤੋਂ ਬਾਅਦ ਵੀ ਕਰਾਰਾ ਝਟਕਾ ਲੱਗਾ ਹੈ। ਮੈਚ ਵਿੱਚ ਹੌਲੀ ਓਵਰ ਰੇਟ ਲਈ ਉਨ੍ਹਾਂ ਨੂੰ ਜੁਰਮਾਨਾ ਲਗਾਇਆ ਗਿਆ ਹੈ।
ਆਈ.ਪੀ.ਐੱਲ. ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ੁਭਮਨ ਗਿੱਲ ਨੂੰ ਆਈ.ਪੀ.ਐੱਲ. ਆਚਾਰ ਸੰਹਿਤਾ ਦੀ ਧਾਰਾ 2.22 ਦੇ ਤਹਿਤ ਹੌਲੀ ਓਵਰ ਰੇਟ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਆਈ.ਪੀ.ਐੱਲ. ਨੇ ਇੱਕ ਬਿਆਨ ਵਿੱਚ ਕਿਹਾ, "ਕਿਉਂਕਿ ਇਹ ਇਸ ਸੀਜ਼ਨ ਵਿੱਚ ਉਸ ਦੀ ਟੀਮ ਦਾ ਪਹਿਲਾ ਅਪਰਾਧ ਸੀ, ਇਸ ਲਈ ਗਿੱਲ ਨੂੰ ਆਈ.ਪੀ.ਐੱਲ. ਆਚਾਰ ਸੰਹਿਤਾ ਦੀ ਧਾਰਾ 2.22 ਦੇ ਤਹਿਤ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਜੋ ਕਿ ਘੱਟੋ-ਘੱਟ ਓਵਰ ਰੇਟ ਅਪਰਾਧਾਂ ਨਾਲ ਸਬੰਧਤ ਹੈ।"
ਜ਼ਿਕਰਯੋਗ ਹੈ ਕਿ ਗੁਜਰਾਤ ਟਾਈਟਨਜ਼ ਨੇ ਸ਼ਨੀਵਾਰ ਨੂੰ ਖੇਡੇ ਗਏ ਆਈ.ਪੀ.ਐੱਲ. ਦੇ 35ਵੇਂ ਮੈਚ ਵਿੱਚ ਜੌਸ ਬਟਲਰ (97*) ਅਤੇ ਸ਼ੈਰਫਾਨ ਰਦਰਫੋਰਡ (43) ਵਿਚਕਾਰ 119 ਦੌੜਾਂ ਦੀ ਰਿਕਾਰਡ ਸਾਂਝੇਦਾਰੀ ਦੀ ਮਦਦ ਨਾਲ ਦਿੱਲੀ ਕੈਪੀਟਲਜ਼ (ਡੀ.ਸੀ.) ਨੂੰ 7 ਵਿਕਟਾਂ ਨਾਲ ਹਰਾਇਆ ਸੀ ਤੇ ਇਸ ਜਿੱਤ ਨਾਲ ਗੁਜਰਾਤ ਟਾਈਟਨਸ 7 'ਚੋਂ 5 ਮੁਕਾਬਲੇ ਜਿੱਤ ਕੇ ਪੁਆਇੰਟ ਟੇਬਲ ਵਿੱਚ ਟਾਪ 'ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ- ਦੇਸ਼ 'ਚ ਚੱਲ ਰਿਹਾ ਨਵੇਂ ਤਰ੍ਹਾਂ ਦਾ ਵੱਡਾ Fraud ! ਕਿਤੇ ਤੁਸੀਂ ਨਾ ਹੋ ਜਾਇਓ ਸ਼ਿਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e