IPL 2026: ਰਾਜਸਥਾਨ ਨੇ ਜਿੱਤਿਆ ਟਾਸ, CSK ਪਹਿਲਾਂ ਕਰੇਗੀ ਬੱਲੇਬਾਜ਼ੀ; MS ਧੋਨੀ ਮੈਚ ਤੋਂ ਬਾਹਰ

Monday, Mar 30, 2026 - 07:11 PM (IST)

IPL 2026: ਰਾਜਸਥਾਨ ਨੇ ਜਿੱਤਿਆ ਟਾਸ, CSK ਪਹਿਲਾਂ ਕਰੇਗੀ ਬੱਲੇਬਾਜ਼ੀ; MS ਧੋਨੀ ਮੈਚ ਤੋਂ ਬਾਹਰ

ਸਪੋਰਟਸ ਡੈਸਕ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦਾ ਤੀਜਾ ਮੁਕਾਬਲਾ ਅੱਜ ਸੋਮਵਾਰ ਨੂੰ ਚੇਨਈ ਸੁਪਰ ਕਿੰਗਜ਼ (CSK) ਅਤੇ ਰਾਜਸਥਾਨ ਰੌਇਲਜ਼ (RR) ਵਿਚਕਾਰ ਗੁਹਾਟੀ ਦੇ ਬਾਰਸਾਪਾਰਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਅਹਿਮ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ ਅਤੇ ਚੇਨਈ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।
ਚੇਨਈ ਸੁਪਰ ਕਿੰਗਜ਼ ਲਈ ਇਸ ਮੈਚ ਤੋਂ ਪਹਿਲਾਂ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਦਿੱਗਜ ਖਿਡਾਰੀ ਐਮ.ਐਸ. ਧੋਨੀ ਮਾਸਪੇਸ਼ੀਆਂ ਵਿੱਚ ਖਿਚਾਅ (ਕੈਲਫ ਸਟ੍ਰੇਨ) ਕਾਰਨ ਇਸ ਮੁਕਾਬਲੇ ਵਿੱਚ ਨਹੀਂ ਖੇਡ ਰਹੇ ਹਨ। ਰਿਪੋਰਟਾਂ ਅਨੁਸਾਰ ਧੋਨੀ ਅਗਲੇ ਦੋ ਹਫ਼ਤਿਆਂ ਤੱਕ ਮੈਦਾਨ ਤੋਂ ਬਾਹਰ ਰਹਿ ਸਕਦੇ ਹਨ, ਜੋ ਕਿ ਚੇਨਈ ਲਈ ਇੱਕ ਵੱਡਾ ਝਟਕਾ ਹੈ। ਰਾਜਸਥਾਨ ਰੌਇਲਜ਼ ਲਈ ਇਹ ਮੈਚ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੈ ਕਿਉਂਕਿ ਹੁਣ ਟੀਮ ਦੀ ਕਮਾਨ ਰਿਆਨ ਪਰਾਗ ਦੇ ਹੱਥਾਂ ਵਿੱਚ ਹੈ, ਜੋ ਆਪਣੇ ਘਰੇਲੂ ਮੈਦਾਨ 'ਤੇ ਕਪਤਾਨੀ ਕਰ ਰਹੇ ਹਨ। ਦੂਜੇ ਪਾਸੇ, ਸੰਜੂ ਸੈਮਸਨ ਹੁਣ ਚੇਨਈ ਸੁਪਰ ਕਿੰਗਜ਼ ਦਾ ਹਿੱਸਾ ਬਣ ਚੁੱਕੇ ਹਨ ਅਤੇ ਉਹ ਕਪਤਾਨ ਰਿਤੂਰਾਜ ਗਾਇਕਵਾੜ ਦੇ ਨਾਲ ਪਾਰੀ ਦੀ ਸ਼ੁਰੂਆਤ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News