IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ ਦਿੱਤਾ ਜਨਮ
Saturday, Apr 18, 2026 - 04:43 PM (IST)
ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ 2026 ਦੇ ਰੋਮਾਂਚਕ ਮੁਕਾਬਲਿਆਂ ਦੇ ਵਿਚਕਾਰ ਗੁਜਰਾਤ ਟਾਈਟਨਸ ਦੇ ਸਟਾਰ ਸਪਿਨਰ ਰਾਸ਼ਿਦ ਖਾਨ ਲਈ ਇੱਕ ਬਹੁਤ ਹੀ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਰਾਸ਼ਿਦ ਖਾਨ ਪਿਤਾ ਬਣ ਗਏ ਹਨ ਅਤੇ ਉਨ੍ਹਾਂ ਦੇ ਘਰ ਇੱਕ ਬੇਟੇ ਨੇ ਜਨਮ ਲਿਆ ਹੈ। ਇਸ ਸਟਾਰ ਖਿਡਾਰੀ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕਰਕੇ ਆਪਣੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।
ਰਾਸ਼ਿਦ ਖਾਨ ਨੇ ਆਪਣੇ ਬੇਟੇ ਦਾ ਨਾਮ ਅਜ਼ਲਾਨ ਖਾਨ ਰੱਖਿਆ ਹੈ। ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ, "ਅਲਹਮਦੁਲਿੱਲਾਹ, ਦੁਨੀਆ ਵਿੱਚ ਤੁਹਾਡਾ ਸੁਆਗਤ ਹੈ ਮੇਰੇ ਛੋਟੇ ਰਾਜਕੁਮਾਰ। ਸਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਰੱਖੋ"। ਇਸ ਖ਼ਬਰ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਅਤੇ ਸਾਥੀ ਖਿਡਾਰੀਆਂ ਵੱਲੋਂ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ- ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ
ਰਾਸ਼ਿਦ ਖਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਦੋ ਵਿਆਹ ਕਰਵਾਏ ਹਨ। ਉਨ੍ਹਾਂ ਨੇ ਆਪਣਾ ਪਹਿਲਾ ਨਿਕਾਹ 3 ਅਕਤੂਬਰ 2024 ਨੂੰ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਪਖਤੂਨ ਰੀਤੀ-ਰਿਵਾਜਾਂ ਅਨੁਸਾਰ ਕੀਤਾ ਸੀ। ਖਾਸ ਗੱਲ ਇਹ ਸੀ ਕਿ ਰਾਸ਼ਿਦ ਦੇ ਨਾਲ-ਨਾਲ ਉਨ੍ਹਾਂ ਦੇ ਤਿੰਨ ਭਰਾਵਾਂ ਨੇ ਵੀ ਉਸੇ ਦਿਨ ਨਿਕਾਹ ਕੀਤਾ ਸੀ। ਇਸ ਤੋਂ ਬਾਅਦ, 2 ਅਗਸਤ 2025 ਨੂੰ ਉਨ੍ਹਾਂ ਨੇ ਆਪਣੇ ਦੂਜੇ ਵਿਆਹ ਦਾ ਐਲਾਨ ਕੀਤਾ। ਮੀਡੀਆ ਰਿਪੋਰਟਾਂ ਅਨੁਸਾਰ, ਉਨ੍ਹਾਂ ਦੀ ਦੂਜੀ ਪਤਨੀ ਯੂਕੇ (UK) ਅਧਾਰਤ ਇੱਕ ਅਫ਼ਗਾਨ ਲੜਕੀ ਹੈ।
ਜ਼ਿਕਰਯੋਗ ਹੈ ਰਾਸ਼ਿਦ ਖਾਨ ਇਸ ਸੀਜ਼ਨ ਵਿੱਚ ਵੀ ਗੁਜਰਾਤ ਟਾਈਟਨਸ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਨੇ ਹੁਣ ਤੱਕ 5 ਮੈਚਾਂ ਵਿੱਚ 6 ਵਿਕਟਾਂ ਹਾਸਲ ਕੀਤੀਆਂ ਹਨ। ਇਸ ਤੋਂ ਇਲਾਵਾ, ਇੱਕ ਮੈਚ ਵਿੱਚ ਜਦੋਂ ਨਿਯਮਤ ਕਪਤਾਨ ਸ਼ੁਭਮਨ ਗਿੱਲ ਉਪਲਬਧ ਨਹੀਂ ਸਨ, ਤਾਂ ਰਾਸ਼ਿਦ ਖਾਨ ਨੇ ਗੁਜਰਾਤ ਟਾਈਟਨਸ ਦੀ ਕਪਤਾਨੀ ਦੀ ਜ਼ਿੰਮੇਵਾਰੀ ਵੀ ਸੰਭਾਲੀ ਸੀ।
ਇਹ ਵੀ ਪੜ੍ਹੋ- IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!
