IPL 2026 CSK vs GT : ਗੁਜਰਾਤ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ
Sunday, Apr 26, 2026 - 07:16 PM (IST)
ਸਪੋਰਟਸ ਡੈਸਕ : ਆਈ.ਪੀ.ਐੱਲ. 2026 ਵਿੱਚ ਅੱਜ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਈਟਨਸ (GT) ਵਿਚਾਲੇ ਮੈਚ ਖੇਡਿਆ ਖੇਡਿਆ ਗਿਆ। ਗੁਜਰਾਤ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ। ਮੈਚ ਵਿਚ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਚੇਨਈ ਦੀ ਟੀਮ ਨੇ 20 ਓਵਰਾਂ 'ਚ 7 ਵਿਕਟਾਂ ਗੁਆ ਕੇ 158 ਦੌੜਾਂ ਬਣਾਈਆਂ ਤੇ ਗੁਜਰਾਤ ਨੂੰ ਜਿੱਤ ਲਈ 159 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਨ ਉਤਰੀ ਗੁਜਰਾਤ ਦੀ ਟੀਮ ਨੇ 16.4 ਓਵਰਾਂ 'ਚ 2 ਵਿਕਟਾਂ ਗੁਆ ਕੇ 162 ਦੌੜਾਂ ਬਣਾਈਆਂ ਤੇ 8 ਵਿਕਟਾਂ ਨਾਲ ਮੈਚ ਜਿੱਤ ਲਿਆ। ਗੁਜਰਾਤ ਲਈ ਸਾਈ ਸੁਦਰਸ਼ਨ ਨੇ 87 ਦੌੜਾਂ, ਜੋਸ ਬਟਲਰ ਨੇ 39 ਦੌੜਾਂ ਤੇ ਕਪਤਾਨ ਸ਼ੁਭਮਨ ਗਿੱਲ ਨੇ 33 ਦੌੜਾਂ ਬਣਾਈਆਂ। ਚੇਨਈ ਲਈ ਅਕੀਲ ਹੁਸੈਨ ਨੇ 1 ਤੇ ਨੂਰ ਅਹਿਮਦ ਨੇ 1 ਵਿਕਟਾਂ ਲਈਆਂ।
ਟੀਮਾਂ:
ਗੁਜਰਾਤ ਟਾਈਟਨਜ਼ (ਪਲੇਇੰਗ ਇਲੈਵਨ): ਸਾਈ ਸੁਦਰਸਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸ਼ਾਹਰੁਖ ਖਾਨ, ਵਾਸ਼ਿੰਗਟਨ ਸੁੰਦਰ, ਜੇਸਨ ਹੋਲਡਰ, ਰਾਸ਼ਿਦ ਖਾਨ, ਅਰਸ਼ਦ ਖਾਨ, ਕਾਗਿਸੋ ਰਬਾਦਾ, ਮੁਹੰਮਦ ਸਿਰਾਜ, ਮਾਨਵ ਸੁਥਾਰ
ਚੇਨਈ ਸੁਪਰ ਕਿੰਗਜ਼ (ਪਲੇਇੰਗ ਇਲੈਵਨ) : ਸੰਜੂ ਸੈਮਸਨ (ਵਿਕਟਕੀਪਰ), ਰੁਤੁਰਾਜ ਗਾਇਕਵਾੜ (ਕਪਤਾਨ), ਉਰਵਿਲ ਪਟੇਲ, ਡਿਵਾਲਡ ਬ੍ਰੇਵਿਸ, ਸ਼ਿਵਮ ਦੂਬੇ, ਕਾਰਤਿਕ ਸ਼ਰਮਾ, ਜੈਮੀ ਓਵਰਟਨ, ਅਕੀਲ ਹੋਸੀਨ, ਨੂਰ ਅਹਿਮਦ, ਅੰਸ਼ੁਲ ਕੰਬੋਜ, ਗੁਰਜਪਨੀਤ ਸਿੰਘ
