IPL 2026 Final RCB vs GT: ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

Sunday, May 31, 2026 - 07:03 PM (IST)

IPL 2026 Final RCB vs GT: ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਅਹਿਮਦਾਬਾਦ : ਆਈਪੀਐਲ (IPL) 2026 ਦਾ ਫਾਈਨਲ ਮੁਕਾਬਲਾ ਅੱਜ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਇਤਿਹਾਸਕ ਮੈਚ ਵਿੱਚ ਮੌਜੂਦਾ ਚੈਂਪੀਅਨ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਅਤੇ ਗੁਜਰਾਤ ਟਾਈਟਨਸ (GT) ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਰਜਤ ਪਾਟੀਦਾਰ ਦੀ ਕਪਤਾਨੀ ਹੇਠ RCB ਲਗਾਤਾਰ ਦੂਜੀ ਵਾਰ ਟਰਾਫੀ ਜਿੱਤਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰ ਰਹੀ ਹੈ, ਜਦਕਿ ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਗੁਜਰਾਤ ਟਾਈਟਨਸ ਪੰਜ ਸਾਲਾਂ ਵਿੱਚ ਦੂਜੀ ਵਾਰ ਖ਼ਿਤਾਬ 'ਤੇ ਕਬਜ਼ਾ ਕਰਨਾ ਚਾਹੇਗੀ।

ਸੰਭਾਵਿਤ ਪਲੇਇੰਗ 11

RCB : ਫਿਲ ਸਾਲਟ, ਵਿਰਾਟ ਕੋਹਲੀ, ਦੇਵਦੱਤ ਪਡਿੱਕਲ, ਰਜਤ ਪਾਟੀਦਾਰ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਟਿਮ ਡੇਵਿਡ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਜੈਕਬ ਡਫੀ, ਜੋਸ਼ ਹੇਜ਼ਲਵੁੱਡ, ਰਸਿਖ ਸਲਾਮ ਡਾਰ।

ਗੁਜਰਾਤ ਟਾਈਟਨਸ : ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਨਿਸ਼ਾਂਤ ਸਿੰਧੂ, ਰਾਹੁਲ ਤੇਵਤੀਆ, ਜੇਸਨ ਹੋਲਡਰ, ਰਾਸ਼ਿਦ ਖਾਨ, ਕਾਗਿਸੋ ਰਬਾਡਾ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ।
 


author

Tarsem Singh

Content Editor

Related News