IPL 2026, PBKS vs SRH: ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 220 ਦੌੜਾਂ ਦਾ ਚੁਣੌਤੀਪੂਰਨ ਟੀਚਾ
Saturday, Apr 11, 2026 - 05:21 PM (IST)
ਨਿਊ ਚੰਡੀਗੜ੍ਹ : IPL 2026 ਵਿੱਚ ਅੱਜ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ (PBKS) ਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਮੈਚ ਖੇਡਿਆ ਜਾ ਰਿਹਾ ਹੈ। ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਹੈਦਰਾਬਾਦ ਨੇ 20 ਓਵਰਾਂ 'ਚ 6 ਵਿਕਟਾਂ ਗੁਆ ਕੇ 219 ਦੌੜਾਂ ਬਣਾਈਆਂ ਤੇ ਪੰਜਾਬ ਨੂੰ ਜਿੱਤ ਲਈ 220 ਦੌੜਾਂ ਦਾ ਟੀਚਾ ਦਿੱਤਾ।
ਹੈਦਰਾਬਾਦ ਨੇ ਸ਼ੁਰੂਆਤ ਤੋਂ ਹੀ ਪੰਜਾਬ ਦੇ ਗੇਂਦਬਾਜ਼ਾਂ ਦਾ ਰੱਜ ਕੇ ਕੁੱਟਾਪਾ ਚਾੜ੍ਹਿਆ। ਅਭਿਸ਼ੇਕ ਸ਼ਰਮਾ ਨੇ 74 ਦੌੜਾਂ, ਟ੍ਰੈਵਿਸ ਹੈੱਡ ਨੇ 38 ਦੌੜਾਂ ਤੇ ਇਸ਼ਾਨ ਕਿਸ਼ਨ ਨੇ 27 ਦੌੜਾਂ, ਹੈਨਰਿਕ ਕਲਾਸੇਨ ਨੇ 39 ਦੌੜਾਂ, ਅਨਿਕੇਤ ਵਰਮਾ ਨੇ 18 ਤੇ ਸਲਿਲ ਅਰੋੜਾ ਨੇ 9 ਦੌੜਾਂ ਦੀ ਪਾਰੀ ਖੇਡੀ। ਪੰਜਾਬ ਲਈ ਅਰਸ਼ਦੀਪ ਸਿੰਘ ਨੇ 2, ਬਾਰਲੇਟ ਨੇ 1 ਤੇ ਸ਼ਸ਼ਾਂਕ ਸਿੰਘ ਨੇ 2 ਵਿਕਟਾਂ ਲਈਆਂ।
ਸ਼੍ਰੇਅਸ ਅਈਅਰ ਦੀ ਅਗਵਾਈ ਵਾਲੀ ਪੰਜਾਬ ਕਿੰਗਜ਼ ਦੀ ਟੀਮ ਇਸ ਸੀਜ਼ਨ ਵਿੱਚ ਹੁਣ ਤੱਕ ਅਜੇਤੂ ਰਹੀ ਹੈ, ਜਦਕਿ ਹੈਦਰਾਬਾਦ ਨੂੰ ਆਪਣੇ ਪਿਛਲੇ ਮੈਚ ਵਿੱਚ ਲਖਨਊ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਟੀਮਾਂ
ਪੰਜਾਬ ਕਿੰਗਜ਼ : ਪ੍ਰਿਯਾਂਸ਼ ਆਰੀਆ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਮਾਰਕੋ ਯੈਨਸਨ, ਜ਼ੇਵੀਅਰ ਬਾਰਟਲੇਟ, ਵਿਜੇ ਕੁਮਾਰ ਵਿਸਾਖ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।
ਸਨਰਾਈਜ਼ਰਜ਼ ਹੈਦਰਾਬਾਦ : ਟ੍ਰੈਵਿਸ ਹੈੱਡ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ/ਕਪਤਾਨ), ਹੇਨਰਿਕ ਕਲਾਸੇਨ, ਸਲਿਲ ਅਰੋੜਾ, ਅਨਿਕੇਤ ਵਰਮਾ, ਨਿਤੀਸ਼ ਕੁਮਾਰ ਰੈੱਡੀ, ਹਰਸ਼ ਦੁਬੇ, ਸ਼ਿਵਾਂਗ ਕੁਮਾਰ, ਹਰਸ਼ਲ ਪਟੇਲ, ਈਸ਼ਾਨ ਮਲਿੰਗਾ।
