IPL 2026 PBKS vs SRH: ਪੰਜਾਬ ਕਿੰਗਜ਼ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ

Saturday, Apr 11, 2026 - 07:17 PM (IST)

IPL 2026 PBKS vs SRH: ਪੰਜਾਬ ਕਿੰਗਜ਼ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ

ਨਿਊ ਚੰਡੀਗੜ੍ਹ : IPL 2026 ਵਿੱਚ ਅੱਜ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ (PBKS) ਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਮੈਚ ਖੇਡਿਆ ਗਿਆ। ਮੈਚ 'ਚ ਪੰਜਾਬ ਕਿੰਗਜ਼ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ। ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਹੈਦਰਾਬਾਦ ਨੇ 20 ਓਵਰਾਂ 'ਚ 6 ਵਿਕਟਾਂ ਗੁਆ ਕੇ 219 ਦੌੜਾਂ ਬਣਾਈਆਂ ਤੇ ਪੰਜਾਬ ਨੂੰ ਜਿੱਤ ਲਈ 220 ਦੌੜਾਂ ਦਾ ਟੀਚਾ ਦਿੱਤਾ।

ਟੀਚੇ ਦਾ ਪਿੱਛਾ ਕਰਦੇ ਹੋਏ ਪੰਜਾਬ ਕਿੰਗਜ਼ ਨੇ 18.5 ਓਵਰਾਂ 'ਚ 4 ਵਿਕਟਾਂ ਗੁਆ ਕੇ 223 ਦੌੜਾਂ ਬਣਾਈਆਂ ਤੇ 6 ਵਿਕਟਾਂ ਨਾਲ ਮੈਚ ਜਿੱਤ ਲਿਆ। ਪੰਜਾਬ ਲਈ ਕਪਤਾਨ ਸ਼੍ਰੇਅਸ ਅਈਅਰ ਨੇ 69 ਦੌੜਾਂ, ਪ੍ਰਿਆਂਸ਼ ਆਰਿਆ ਨੇ 57 ਦੌੜਾਂ, ਪ੍ਰਭਸਿਮਰਨ ਸਿੰਘ ਨੇ 51 ਦੌੜਾਂ ਬਣਾਈਆਂ। ਹੈਦਰਾਬਾਦ ਲਈ ਹਰਸ਼ ਦੂਬੇ ਨੇ 1, ਸ਼ਿਵਾਂਗ ਕੁਮਾਰ ਨੇ 3 ਵਿਕਟਾਂ ਲਈਆਂ।

ਟੀਮਾਂ

ਪੰਜਾਬ ਕਿੰਗਜ਼ : ਪ੍ਰਿਯਾਂਸ਼ ਆਰੀਆ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਮਾਰਕੋ ਯੈਨਸਨ, ਜ਼ੇਵੀਅਰ ਬਾਰਟਲੇਟ, ਵਿਜੇ ਕੁਮਾਰ ਵਿਸਾਖ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਸਨਰਾਈਜ਼ਰਜ਼ ਹੈਦਰਾਬਾਦ : ਟ੍ਰੈਵਿਸ ਹੈੱਡ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ/ਕਪਤਾਨ), ਹੇਨਰਿਕ ਕਲਾਸੇਨ, ਸਲਿਲ ਅਰੋੜਾ, ਅਨਿਕੇਤ ਵਰਮਾ, ਨਿਤੀਸ਼ ਕੁਮਾਰ ਰੈੱਡੀ, ਹਰਸ਼ ਦੁਬੇ, ਸ਼ਿਵਾਂਗ ਕੁਮਾਰ, ਹਰਸ਼ਲ ਪਟੇਲ, ਈਸ਼ਾਨ ਮਲਿੰਗਾ।


author

Tarsem Singh

Content Editor

Related News