IPL 2026: ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਚੁਣੀ ਗੇਂਦਬਾਜ਼ੀ

Sunday, Apr 05, 2026 - 07:26 PM (IST)

IPL 2026: ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਚੁਣੀ ਗੇਂਦਬਾਜ਼ੀ

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 11ਵੇਂ ਮੁਕਾਬਲੇ ਵਿੱਚ ਅੱਜ ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਵਿੱਚ ਦੋ ਵੱਡੀਆਂ ਟੀਮਾਂ, ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਅਤੇ ਚੇਨਈ ਸੁਪਰ ਕਿੰਗਜ਼ (CSK), ਆਹਮੋ-ਸਾਹਮਣੇ ਹਨ। ਇਸ ਹਾਈ-ਵੋਲਟੇਜ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਰੁਤੂਰਾਜ ਗਾਇਕਵਾੜ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ ਅਤੇ ਬੈਂਗਲੁਰੂ ਨੂੰ ਪਹਿਲਾਂ ਬੱਲੇਬਾਜ਼ੀ ਲਈ ਸੱਦਾ ਦਿੱਤਾ ਹੈ।

ਚੇਨਈ ਸੁਪਰ ਕਿੰਗਜ਼ ਲਈ ਇਸ ਸੀਜ਼ਨ ਦੀ ਸ਼ੁਰੂਆਤ ਕਾਫੀ ਨਿਰਾਸ਼ਾਜਨਕ ਰਹੀ ਹੈ। 5 ਵਾਰ ਦੀ ਚੈਂਪੀਅਨ ਟੀਮ ਆਪਣੇ ਪਹਿਲੇ ਦੋਵੇਂ ਮੁਕਾਬਲੇ ਹਾਰ ਚੁੱਕੀ। ਪਹਿਲੇ ਮੈਚ ਵਿੱਚ ਉਨ੍ਹਾਂ ਨੂੰ ਰਾਜਸਥਾਨ ਰਾਇਲਜ਼ ਹੱਥੋਂ 8 ਵਿਕਟਾਂ ਨਾਲ ਅਤੇ ਦੂਜੇ ਮੈਚ ਵਿੱਚ ਪੰਜਾਬ ਕਿੰਗਜ਼ ਹੱਥੋਂ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਦੂਜੇ ਪਾਸੇ, ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਆਪਣੇ ਅਭਿਆਨ ਦਾ ਆਗਾਜ਼ ਜਿੱਤ ਨਾਲ ਕੀਤਾ ਹੈ, ਜਿੱਥੇ ਉਨ੍ਹਾਂ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 6 ਵਿਕਟਾਂ ਨਾਲ ਮਾਤ ਦਿੱਤੀ ਸੀ।

ਜੇਕਰ ਇਤਿਹਾਸਿਕ ਅੰਕੜਿਆਂ ਦੀ ਗੱਲ ਕਰੀਏ ਤਾਂ ਚੇਨਈ ਸੁਪਰ ਕਿੰਗਜ਼ ਦਾ ਪੱਲੜਾ ਭਾਰੀ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 35 ਮੁਕਾਬਲੇ ਖੇਡੇ ਗਏ ਹਨ, ਜਿਨ੍ਹਾਂ ਵਿੱਚੋਂ ਚੇਨਈ ਨੇ 21 ਅਤੇ ਬੈਂਗਲੁਰੂ ਨੇ 13 ਮੈਚ ਜਿੱਤੇ ਹਨ, ਜਦਕਿ ਇੱਕ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ ਸੀ। ਹਾਲਾਂਕਿ, ਪਿਛਲੇ ਸੀਜ਼ਨ ਵਿੱਚ ਬੈਂਗਲੁਰੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੇਨਈ ਵਿਰੁੱਧ ਖੇਡੇ ਗਏ ਦੋਵੇਂ ਮੈਚਾਂ ਵਿੱਚ ਜਿੱਤ ਦਰਜ ਕੀਤੀ ਸੀ।

ਦੋਵਾਂ ਟੀਮਾਂ ਦੀ ਪਲੇਇੰਗ-11:

ਰਾਇਲ ਚੈਲੇਂਜਰਜ਼ ਬੈਂਗਲੁਰੂ: ਫਿਲਿਪ ਸਾਲਟ, ਵਿਰਾਟ ਕੋਹਲੀ, ਦੇਵਦੱਤ ਪਡੀਕਲ, ਰਜਤ ਪਾਟੀਦਾਰ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਟਿਮ ਡੇਵਿਡ, ਰੋਮੀਓ ਸ਼ੈਫਰਡ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਅਭਿਨੰਦਨ ਸਿੰਘ, ਜੈਕਬ ਡਫੀ

ਚੇਨਈ ਸੁਪਰ ਕਿੰਗਜ਼: ਸੰਜੂ ਸੈਮਸਨ (ਵਿਕਟਕੀਪਰ), ਰੁਤੁਰਾਜ ਗਾਇਕਵਾੜ (ਕਪਤਾਨ), ਆਯੂਸ਼ ਮਹਾਤਰੇ, ਸਰਫਰਾਜ਼ ਖਾਨ, ਸ਼ਿਵਮ ਦੂਬੇ, ਪ੍ਰਸ਼ਾਂਤ ਵੀਰ, ਜੈਮੀ ਓਵਰਟਨ, ਨੂਰ ਅਹਿਮਦ, ਅੰਸ਼ੁਲ ਕੰਬੋਜ, ਮੈਟ ਹੈਨਰੀ, ਖਲੀਲ ਅਹਿਮਦ


author

Rakesh

Content Editor

Related News