IPL ਨਿਰਧਾਰਤ ਸਮੇਂ ਅਨੁਸਾਰ ਹੋਵੇਗਾ, ਇਹ ਮੁਲਤਵੀ ਨਹੀਂ ਕੀਤਾ ਜਾਵੇਗਾ : ਗਾਂਗੁਲੀ

Tuesday, Apr 27, 2021 - 10:26 PM (IST)

IPL ਨਿਰਧਾਰਤ ਸਮੇਂ ਅਨੁਸਾਰ ਹੋਵੇਗਾ, ਇਹ ਮੁਲਤਵੀ ਨਹੀਂ ਕੀਤਾ ਜਾਵੇਗਾ : ਗਾਂਗੁਲੀ

ਨਵੀਂ ਦਿੱਲੀ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਤੋਂ ਕਈ ਖਿਡਾਰੀਆਂ ਦੇ ਹਟਣ ਦੇ ਵਿਚ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਪ੍ਰਧਾਨ ਸੌਰਭ ਗਾਂਗੁਲੀ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਆਈ. ਪੀ. ਐੱਲ. ਆਪਣੇ ਨਿਰਧਾਰਤ ਸਮੇਂ ਅਨੁਸਾਰ ਚੱਲੇਗਾ ਤੇ ਟੂਰਨਾਮੈਂਟ ਨੂੰ ਮੁਲਤਵੀ ਨਹੀਂ ਕੀਤਾ ਜਾਵੇਗਾ। 

ਇਹ ਖ਼ਬਰ ਪੜ੍ਹੋ- ਭਾਰਤ ਦੀ ਮਦਦ ਲਈ ਅੱਗੇ ਆਏ ਬ੍ਰੈਟ ਲੀ, ਬਿਟਕੁਆਇਨ 'ਚ ਦਿੱਤੀ ਸਹਾਇਤਾ ਰਾਸ਼ੀ


ਗਾਂਗੁਲੀ ਨੇ ਸਪੋਰਟਸ ਸਟਾਰ ਨਾਲ ਗੱਲਬਾਤ 'ਚ ਕਿਹਾ ਕਿ ਟੂਰਨਾਮੈਂਟ ਫਿਲਹਾਲ ਤੈਅ ਸਮੇਂ 'ਤੇ ਹੀ ਹੋਵੇਗਾ। ਦਾਦਾ ਨੇ ਨਾਲ ਹੀ ਕਿਹਾ ਕਿ ਇਸ ਸਮੇਂ ਟੂਰਨਾਮੈਂਟ 'ਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੀ ਕੋਈ ਯੋਜਨਾ ਨਹੀਂ ਹੈ। ਇਹ ਨਿਰਧਾਰਤ ਸਮੇਂ ਅਨੁਸਾਰ ਹੀ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਖਿਡਾਰੀ ਪਰਿਵਾਰਕ ਜਾਂ ਨਿਜੀ ਕਾਰਨਾਂ ਨਾਲ ਆਈ. ਪੀ. ਐੱਲ. ਛੱਡਣ ਚਾਹੁੰਦਾ ਹੈ ਤਾਂ ਉਸਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਹ ਖ਼ਬਰ ਪੜ੍ਹੋ- ਵਿਸ਼ਵ ਐਥਲੈਟਿਕਸ ਨੇ ਲੀਪਰ ਨੂੰ ਟੋਕੀਓ ਓਲੰਪਿਕ 'ਚ ਹਿੱਸਾ ਲੈਣ ਤੋਂ ਰੋਕਿਆ


ਜ਼ਿਕਰਯੋਗ ਹੈ ਕਿ ਆਸਟਰੇਲੀਆ ਦੇ ਤਿੰਨ ਖਿਡਾਰੀਆਂ ਐਂਡਰਿਊ ਟਾਈ, ਐਡਮ ਜੰਪਾ ਤੇ ਕੇਨ ਰਿਚਡਰਸਨ ਨੇ ਆਈ. ਪੀ. ਐੱਲ. ਛੱਡ ਦਿੱਤਾ ਹੈ, ਜਦਕਿ ਲਿਆਮ ਲਿਵਿੰਗਸਟੋਨ ਨੇ ਬਾਇਓ ਬਬਲ ਥਕਾਵਟ ਦੇ ਕਾਰਨ ਆਈ. ਪੀ. ਐੱਲ. ਛੱਡ ਦਿੱਤਾ ਹੈ। ਭਾਰਤ ਦੇ ਰਵੀਚੰਦਰਨ ਅਸ਼ਵਿਨ ਪਰਿਵਾਰ 'ਚ ਕੋਰੋਨਾ ਦੀ ਪ੍ਰੇਸ਼ਾਨੀ ਦੇ ਕਾਰਨ ਆਈ. ਪੀ. ਐੱਲ. ਛੱਡ ਕੇ ਹਟ ਚੁੱਕੇ ਹਨ।

ਇਹ ਖ਼ਬਰ ਪੜ੍ਹੋ- IPL 'ਚ ਡਿਵਿਲੀਅਰਸ ਨੇ ਰਚਿਆ ਇਤਿਹਾਸ, ਬਣਾਇਆ ਇਹ ਰਿਕਾਰਡ


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News