ਧੋਨੀ 'ਤੇ ਮੈਚ ਫਿਕਸਿੰਗ ਦਾ ਦੋਸ਼ ਲਗਾਉਣ ਵਾਲਾ IPS ਅਧਿਕਾਰੀ ਮੁਸ਼ਕਲ 'ਚ, ਅਦਾਲਤ ਨੇ ਦਿਖਾਇਆ ਜੇਲ੍ਹ ਦਾ ਰਸਤਾ
Friday, Dec 15, 2023 - 05:21 PM (IST)
ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ 'ਤੇ ਮੈਚ ਫਿਕਸਿੰਗ ਦਾ ਦੋਸ਼ ਲਗਾਉਣ ਵਾਲਾ ਆਈਪੀਐੱਸ ਅਫਸਰ ਹੁਣ ਮੁਸੀਬਤ 'ਚ ਫਸ ਗਿਆ ਹੈ। ਮਦਰਾਸ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਭਾਰਤੀ ਪੁਲਸ ਸੇਵਾ (ਆਈਪੀਐੱਸ) ਅਧਿਕਾਰੀ ਜੀ ਸੰਪਤ ਕੁਮਾਰ ਨੂੰ ਧੋਨੀ ਦੁਆਰਾ ਦਾਇਰ ਅਦਾਲਤੀ ਮਾਣਹਾਨੀ ਦੇ ਮਾਮਲੇ ਵਿੱਚ 15 ਦਿਨਾਂ ਦੀ ਕੈਦ ਦੀ ਸਜ਼ਾ ਸੁਣਾਈ।
ਇਹ ਵੀ ਪੜ੍ਹੋ-ਇੰਗਲੈਂਡ ਵਿਰੁੱਧ ਟੈਸਟ ’ਚ ਭਾਰਤੀ ਮਹਿਲਾ ਟੀਮ ਦਾ ਭਰੋਸਾ ਸਪਿਨ ’ਤੇ
ਜਸਟਿਸ ਐੱਸ ਐੱਸ ਸੁੰਦਰ ਅਤੇ ਸੁੰਦਰ ਮੋਹਨ ਦੀ ਡਿਵੀਜ਼ਨ ਬੈਂਚ ਨੇ ਸੰਪਤ ਕੁਮਾਰ ਨੂੰ ਸਜ਼ਾ ਵਿਰੁੱਧ ਅਪੀਲ ਦਾਇਰ ਕਰਨ ਦਾ ਮੌਕਾ ਦੇਣ ਲਈ ਸਜ਼ਾ ਨੂੰ 30 ਦਿਨਾਂ ਲਈ ਮੁਅੱਤਲ ਕਰ ਦਿੱਤਾ। ਧੋਨੀ ਨੇ ਸੁਪਰੀਮ ਕੋਰਟ ਦੇ ਖ਼ਿਲਾਫ਼ ਕਥਿਤ ਤੌਰ 'ਤੇ ਅਪਮਾਨਜਨਕ ਬਿਆਨ ਦੇਣ ਲਈ ਆਈਪੀਐੱਸ ਅਧਿਕਾਰੀ ਦੇ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
ਇਹ ਵੀ ਪੜ੍ਹੋ- ਮਾਰਸ਼ ਸੈਂਕੜੇ ਤੋਂ ਖੁੰਝੇ, ਆਸਟ੍ਰੇਲੀਆ ਨੇ ਪਹਿਲੀ ਪਾਰੀ 'ਚ ਬਣਾਈਆਂ 487 ਦੌੜਾਂ
2014 'ਚ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਸੀ
ਧੋਨੀ ਨੇ 2014 ਵਿੱਚ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਸੱਟੇਬਾਜ਼ੀ ਵਿੱਚ ਆਪਣੇ ਨਾਮ ਦੀ ਵਰਤੋਂ ਕੀਤੇ ਜਾਣ ਨੂੰ ਲੈ ਕੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਹਰਜਾਨੇ ਵਜੋਂ 100 ਕਰੋੜ ਰੁਪਏ ਦਾ ਭੁਗਤਾਨ ਕਰਨ ਦੀ ਵੀ ਮੰਗ ਕੀਤੀ ਸੀ। 18 ਮਾਰਚ 2014 ਨੂੰ ਅਦਾਲਤ ਨੇ ਇੱਕ ਅੰਤਰਿਮ ਹੁਕਮ ਵਿੱਚ ਸੰਪਤ ਕੁਮਾਰ ਨੂੰ ਧੋਨੀ ਵਿਰੁੱਧ ਕੋਈ ਵੀ ਬਿਆਨ ਦੇਣ ਤੋਂ ਰੋਕ ਦਿੱਤਾ ਸੀ।
ਇਹ ਵੀ ਪੜ੍ਹੋ-ਵਿਸ਼ਵ ਕੱਪ 'ਚ ਮੇਸੀ ਦੀਆਂ ਪਹਿਨੀਆਂ ਛੇ ਜਰਸੀਆਂ 7.8 ਮਿਲੀਅਨ ਡਾਲਰ 'ਚ ਵਿਕੀਆਂ
ਇਸ ਤੋਂ ਬਾਅਦ ਸੰਪਤ ਕੁਮਾਰ ਨੇ ਕਥਿਤ ਤੌਰ 'ਤੇ ਸੁਪਰੀਮ ਕੋਰਟ ਵਿਚ ਇਕ ਹਲਫਨਾਮਾ ਦਾਇਰ ਕੀਤਾ, ਜਿਸ ਵਿਚ ਇਸ ਮਾਮਲੇ ਵਿਚ ਨਿਆਂਪਾਲਿਕਾ ਅਤੇ ਰਾਜ ਦੇ ਸੀਨੀਅਰ ਵਕੀਲਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਸਨ। ਧੋਨੀ ਨੇ ਆਪਣੀ ਪਟੀਸ਼ਨ 'ਚ ਸੰਪਤ ਦੇ ਬਿਆਨਾਂ ਦਾ ਵੀ ਜ਼ਿਕਰ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।