ਆਇਰਲੈਂਡ ਨੇ ਅਫਗਾਨਿਸਤਾਨ ਨੂੰ 4 ਵਿਕਟਾਂ ਨਾਲ ਹਰਾਇਆ
Wednesday, Mar 06, 2019 - 12:58 AM (IST)

ਦੇਹਰਾਦੂਨ— ਅਫਗਾਨਿਸਤਾਨ ਤੇ ਆਇਰਲੈਂਡ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਮੰਗਲਵਾਰ ਨੂੰ ਦੇਹਰਾਦੂਨ 'ਚ ਖੇਡਿਆ ਗਿਆ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ ਆਇਰਲੈਂਡ ਨੂੰ 257 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉੱਤਰੀ ਆਇਰਲੈਂਡ ਦੀ ਟੀਮ ਨੇ 49 ਓਵਰਾਂ 'ਚ 260 ਬਣਾ ਕੇ 4 ਵਿਕਟਾਂ ਨਾਲ ਜਿੱਤ ਹਾਸਲ ਕੀਤੀ।
ਆਇਰਲੈਂਡ ਟੀਮ ਵਲੋਂ ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ ਐਂਡਰਿਊ ਬਲਬੀਰਨੀ ਨੇ 136 ਗੇਂਦਾਂ 'ਤੇ 8 ਚੌਕੇ ਤੇ 8 ਛੱਕਿਆਂ ਦੀ ਮਦਦ ਨਾਲ ਜੇਤੂ 145 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਆਇਰਲੈਂਡ ਨੇ ਵਨ ਡੇ ਸੀਰੀਜ਼ 'ਚ 1-1 ਨਾਲ ਬਰਾਬਰੀ ਕਰ ਲਈ ਹੈ।