IPL ਨਿਲਾਮੀ ਦੇ ਇਤਿਹਾਸ 'ਚ ਯੁਵਰਾਜ ਸਿੰਘ ਦੇ ਬਾਅਦ ਦੂਜੇ ਸਭ ਤੋਂ ਮਹਿੰਗੇ ਭਾਰਤੀ ਖਿਡਾਰੀ ਬਣੇ ਈਸ਼ਾਨ ਕਿਸ਼ਨ

Saturday, Feb 12, 2022 - 05:21 PM (IST)

ਬੈਂਗਲੌਰ (ਭਾਸ਼ਾ): ਸਟਾਰ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਇੰਡੀਅਨ ਪ੍ਰੀਮੀਅਰ ਲੀਗ ਨਿਲਾਮੀ ਦੇ ਇਤਿਹਾਸ ਵਿਚ ਯੁਵਰਾਜ ਸਿੰਘ ਤੋਂ ਬਾਅਦ ਦੂਜੇ ਸਭ ਤੋਂ ਮਹਿੰਗੇ ਭਾਰਤੀ ਖਿਡਾਰੀ ਬਣ ਗਏ ਹਨ, ਜਿਨ੍ਹਾਂ ਨੂੰ ਮੁੰਬਈ ਇੰਡੀਅਨਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਤੋਂ ਲੰਬੀ ਹੋੜ ਦੇ ਬਾਅਦ 15.25 ਕਰੋੜ ਰੁਪਏ ਵਿਚ ਦੁਬਾਰਾ ਖ਼ਰੀਦਿਆ। ਭਾਰਤ ਦੇ ਇਸ ਨੌਜਵਾਨ ਖਿਡਾਰੀ ਲਈ ਮੁੰਬਈ ਅਤੇ ਹੈਦਰਾਬਾਦ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ, ਜਿਸ ਵਿਚ ਮੁੰਬਈ ਨੇ ਜਿੱਤ ਦਰਜ ਕੀਤੀ। ਈਸ਼ਾਨ ਦਾ ਬੇਸ ਪ੍ਰਾਈਸ 2 ਕਰੋੜ ਰੁਪਏ ਸੀ।

IPL Auction 2022 LIVE

ਯੁਵਰਾਜ ਨੂੰ 2015 ਦੇ ਸੀਜ਼ਨ ਤੋਂ ਪਹਿਲਾਂ ਦਿੱਲੀ ਡੇਅਰਡੇਵਿਲਜ਼ (ਹੁਣ ਦਿੱਲੀ ਕੈਪੀਟਲਜ਼) ਨੇ ਰਿਕਾਰਡ 16 ਕਰੋੜ ਰੁਪਏ ਵਿਚ ਖਰੀਦਿਆ ਸੀ। ਇਸ ਤੋਂ ਇਕ ਸਾਲ ਬਾਅਦ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਉਨ੍ਹਾਂ ਨੂੰ 14 ਕਰੋੜ ਰੁਪਏ ਵਿਚ ਖਰੀਦਿਆ। ਆਈ.ਪੀ.ਐੱਲ. ਦੇ ਇਤਿਹਾਸ ਵਿਚ ਸਭ ਤੋਂ ਮਹਿੰਗੇ ਖਿਡਾਰੀ ਦੱਖਣੀ ਅਫਰੀਕਾ ਦੇ ਆਲਰਾਊਂਡਰ ਕ੍ਰਿਸ ਮੌਰਿਸ ਹਨ, ਜਿਨ੍ਹਾਂ ਨੂੰ ਰਾਜਸਥਾਨ ਰਾਇਲਜ਼ ਨੇ 2021 ਵਿਚ ਮਿੰਨੀ-ਨਿਲਾਮੀ ਵਿਚ ਰਾਜਸਥਾਨ ਰਾਇਲਜ਼ ਨੇ 16.25 ਕਰੋੜ ਰੁਪਏ 'ਚ ਖਰੀਦਿਆ ਸੀ, ਜਦਕਿ ਉਨ੍ਹਾਂ ਦਾ ਬੇਸ ਪ੍ਰਾਈਸ 75 ਲੱਖ ਰੁਪਏ ਸੀ।

ਇਹ ਵੀ ਪੜ੍ਹੋ: IPL ਮੈਗਾ ਨਿਲਾਮੀ ਤੋਂ ਪਹਿਲਾਂ ਨਜ਼ਰ ਆਈ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਅਤੇ ਪੁੱਤਰ ਆਰੀਅਨ

ਮੌਰੀਸ ਨੇ ਉਸ ਸੀਜ਼ਨ ਵਿਚ 11 ਮੈਚਾਂ ਵਿਚ 15 ਵਿਕਟਾਂ ਲਈਆਂ ਪਰ ਬੱਲੇ ਨਾਲ ਕਮਾਲ ਨਹੀਂ ਕਰ ਸਕੇ। ਆਸਟਰੇਲੀਆ ਦੇ ਤੇਜ਼ ਗੇਂਦਬਾਜ਼ ਪੈਟ ਕਮਿੰਸ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 2020 ਵਿਚ 15.5 ਕਰੋੜ ਰੁਪਏ 'ਚ ਖਰੀਦਿਆ ਸੀ, ਜਿਸ ਨੂੰ ਇਸ ਨਿਲਾਮੀ 'ਚ ਸਾਢੇ 7 ਕਰੋੜ 'ਚ ਫਿਰ ਖਰੀਦਿਆ ਗਿਆ। ਨਿਊਜ਼ੀਲੈਂਡ ਦੇ ਕਾਇਲ ਜੈਮੀਸਨ ਨੂੰ ਆਰ.ਸੀ.ਬੀ. ਨੇ 2021 ਵਿਚ 15 ਕਰੋੜ ਰੁਪਏ ਵਿਚ ਅਤੇ ਇੰਗਲੈਂਡ ਦੇ ਆਲਰਾਊਂਡਰ ਬੇਨ ਸਟੋਕਸ ਨੂੰ ਰਾਈਜ਼ਿੰਗ ਪੁਣੇ ਸੁਪਰਜਾਇੰਟਸ ਨੇ 2017 ਵਿਚ 14.5 ਕਰੋੜ ਰੁਪਏ ਵਿਚ ਖ਼ਰੀਦਿਆ ਸੀ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News