ਕ੍ਰਿਕਟ ਪ੍ਰੇਮੀਆਂ ਲਈ ਵੱਡੀ ਖ਼ਬਰ, IPL ਦੀ ਤਾਰੀਖ਼ ਦਾ ਐਲਾਨ

07/24/2020 1:45:57 PM

ਜਲੰਧਰ (ਏਜੰਸੀ) : ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਚੇਅਰਮੈਨ ਨੇ ਸਾਫ਼ ਕਰ ਦਿੱਤਾ ਹੈ ਕਿ ਸੀਜ਼ਨ 13 ਦਾ ਆਯੋਜਨ 19 ਸਤੰਬਰ ਤੋਂ 8 ਨਵੰਬਰ ਦੇ ਵਿੰਡੋ 'ਚ ਕੀਤਾ ਜਾਵੇਗਾ। ਇਹ ਟੂਰਨਾਮੈਂਟ ਭਾਰਤ ਤੋਂ ਬਾਹਰ ਯੂ.ਏ.ਈ. 'ਚ ਖੇਡਿਆ ਜਾਵੇਗਾ। ਆਈ.ਪੀ.ਐੱਲ. ਦੇ ਚੇਅਰਮੈਨ ਨੇ ਪੀ.ਟੀ.ਆਈ. ਨੂੰ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਹਫ਼ਤੇ ਇਕ ਬੈਠਕ ਹੋਵੇਗੀ, ਜਿਸ 'ਚ ਇਸ ਨੂੰ ਅੰਤਿਮ ਰੂਪ ਦੇਣ ਦੇ ਨਾਲ-ਨਾਲ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਹ ਵੀ ਪਤਾ ਲੱਗਾ ਹੈ ਕਿ ਭਾਰਤੀ ਕ੍ਰਿਕਟ ਬੋਰਡ ਆਫ਼ ਇੰਡੀਆ (ਬੀਸੀਸੀਆਈ) ਨੇ ਆਪਣੀ ਯੋਜਨਾ ਫਰੈਂਚਾਇਜ਼ੀ ਨੂੰ ਦਿੱਤੀ ਹੈ। 

ਇਹ ਵੀ ਪੜ੍ਹੋਂ : ਆਰਥਿਕ ਸਥਿਤੀ ਮਾੜੀ ਹੋਣ ਕਾਰਨ ਪੋਰਨ ਸਟਾਰ ਬਣੀ ਇਹ ਕਾਰ ਰੇਸਰ, ਮੁੜ ਕਰੇਗੀ ਟਰੈਕ 'ਤੇ ਵਾਪਸੀ

ਚੇਅਰਮੈਨ ਬ੍ਰਿਜੇਸ਼ ਪਟੇਲ ਨੇ ਕਿਹਾ ਕਿ ਉਨ੍ਹਾਂ ਨੇ ਇਸ 'ਤੇ ਕਈ ਵਾਰ ਬੈਠਕ ਕੀਤੀ ਅਤੇ ਇਹ ਤੈਅ ਕੀਤਾ ਕਿ ਆਈ.ਪੀ.ਐੱਲ. ਦੇ 13ਵੇਂ ਸੀਜ਼ਨ ਦਾ ਅਯੋਜਨ 19 ਸਤੰਬਰ ਤੋਂ 8 ਨਵੰਬਰ ਦੇ ਵਿਚਕਾਰ ਕਰਵਾਇਆ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਫਰੈਂਚਾਇਜ਼ੀ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ 'ਤੇ ਸਰਕਾਰ ਦੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਇਹ ਪੂਰਾ 51 ਦਿਨਾਂ ਦਾ ਆਈ.ਪੀ.ਐੱਲ. ਹੋਵੇਗਾ।  

ਇਹ ਵੀ ਪੜ੍ਹੋਂ : ਹਵਸ ਦੇ ਭੁੱਖੇ ਮੁੰਡਿਆਂ ਨੂੰ ਵੀ ਨਹੀਂ ਬਖਸ਼ ਰਹੇ: ਹੁਣ 8 ਸਾਲਾ ਮੁੰਡੇ ਨਾਲ ਕੀਤਾ ਗਲਤ ਕੰਮ

ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਖ਼ਤਰੇ ਤੋਂ ਬੱਚਣ ਲਈ ਮਿਆਰੀ ਓਪਰੇਟਿੰਗ ਵਿਧੀ (ਐੱਸ.ਓ.ਪੀ.) ਤਿਆਰ ਕੀਤੀ ਜਾ ਰਹੀ ਹੈ ਅਤੇ ਬੀਸੀਸੀਆਈ ਅਧਿਕਾਰਤ ਰੂਪ ਨਾਲ ਅਮੀਰਾਤ ਕ੍ਰਿਕਟ ਬੋਰਡ ਨੂੰ ਲਿਖੇਗਾ। ਪਟੇਲ ਨੇ ਕਿਹਾ ਕਿ ਉਹ ਐੱਸ.ਓ.ਪੀ. ਬਣਾ ਰਹੇ ਹਨ, ਜੋ ਕੁਝ ਦਿਨਾਂ 'ਚ ਤਿਆਰ ਹੋ ਜਾਵੇਗੀ। ਦਰਸ਼ਕਾਂ ਨੂੰ ਆਗਿਆ ਦੇਣੀ ਹੈ ਜਾਂ ਨਹੀਂ ਇਹ ਯੂ.ਏ.ਈ. ਸਰਕਾਰ 'ਤੇ ਨਿਰਭਰ ਹੈ। ਇਸ ਦਾ ਫ਼ੈਸਲਾ ਉਨ੍ਹਾਂ 'ਤੇ ਛੱਡ ਦਿੱਤਾ ਹੈ। ਇਸ ਦੇ ਬਾਵਯੂਦ ਵੀ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਹੋਵੇਗੀ।


Baljeet Kaur

Content Editor

Related News