ਜਸਪ੍ਰੀਤ ਬੁਮਰਾਹ ਕਰਨ ਵਾਲੇ ਹਨ ਵਿਆਹ, ਇਸ ਲਈ ਕ੍ਰਿਕਟ ਤੋਂ ਲਿਆ ਬ੍ਰੇਕ

03/02/2021 11:51:02 PM

ਨਵੀਂ ਦਿੱਲੀ- ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁੰਮਰਾਹ ਜਲਦ ਹੀ ਵਿਆਹ ਕਰਨ ਵਾਲੇ ਹਨ। ਇਸ ਕਾਰਨ ਉਹ ਭਾਰਤ ਅਤੇ ਇੰਗਲੈਂਡ ਦੇ ਵਿਚ ਚਾਰ ਮਾਰਚ ਤੋਂ ਸ਼ੁਰੂ ਹੋਣ ਵਾਲੇ ਚੌਥੇ ਟੈਸਟ ਮੈਚ ਤੋਂ ਬਾਹਰ ਹੋ ਗਏ ਹਨ। ਕਈ ਨਿਊਜ਼ ਵੈਬ ਸਾਈਟਸ ਦੀਆਂ ਖਬਰਾਂ ਅਨੁਸਾਰ ਬੀ. ਸੀ. ਸੀ. ਆਈ. ਦੇ ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ। ਦਰਅਸਲ ਇਸ ਤੇਜ਼ ਗੇਂਦਬਾਜ਼ ਨੇ ਨਿਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਚੌਥੇ ਟੈਸਟ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਸੂਤਰਾਂ ਦੇ ਅਨੁਸਾਰ ਇਕ ਹਫਤੇ ਦੇ ਅੰਦਰ ਉਸਦਾ (ਜਸਪ੍ਰੀਤ) ਵਿਆਹ ਹੋਣ ਵਾਲਾ ਹੈ। ਵਿਆਹ ਕਦੋ ਹੈ ਇਸਦਾ ਪਤਾ ਨਹੀਂ ਲੱਗ ਸਕਿਆ ਹੈ।

PunjabKesari

ਇਹ ਖ਼ਬਰ ਪੜ੍ਹੋ- ਪੁਲਸ ਨੇ ਬਾਰਸੀਲੋਨਾ ਦੇ ਸਾਬਕਾ ਮੁਖੀ ਨੂੰ ਲਿਆ ਹਿਰਾਸਤ ’ਚ


ਦੱਸ ਦੇਈਏ ਕਿ ਟੈਸਟ ਸੀਰੀਜ਼ ਤੋਂ ਬਾਅਦ ਭਾਰਤ ਤੇ ਇੰਗਲੈਂਡ ਵਿਚਾਲੇ 12 ਮਾਰਚ ਤੋਂ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੀ ਸ਼ੁਰੂਆਤ ਹੋਵੇਗੀ। ਟੀ-20 ਸੀਰੀਜ਼ 'ਚ ਬੁਮਰਾਹ ਨੂੰ ਆਰਾਮ ਦਿੱਤਾ ਗਿਆ ਹੈ। ਇਸ ਤੋਂ ਬਾਅਦ ਦੋਵਾਂ ਟੀਮਾਂ ਦੇ ਵਿਚ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਖੇਡੀ ਜਾਵੇਗੀ। ਵਨ ਡੇ ਸੀਰੀਜ਼ ਦਾ ਪਹਿਲਾ ਮੁਕਾਬਲਾ 23 ਮਾਰਚ ਨੂੰ ਹੋਵੇਗਾ। ਟੈਸਟ ਸੀਰੀਜ਼ 'ਚ ਭਾਰਤ ਨੇ 2-1 ਦੀ ਬੜ੍ਹਤ ਬਣਾ ਲਈ ਹੈ।

ਇਹ ਖ਼ਬਰ ਪੜ੍ਹੋ- IPL ’ਚ ਕ੍ਰਿਕਟ ਤੋਂ ਵੱਧ ਪੈਸੇ ਦਾ ਮਹੱਤਵ : ਸਟੇਨ

ਨੋਟ- ਇਸ ਖਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News