ਬੁਮਰਾਹ ਨੇ ਮੈਦਾਨ ''ਤੇ ਆਪਣੀ ਵਾਪਸੀ ਦੇ ਦਿੱਤੇ ਸੰਕੇਤ, ਤਸਵੀਰ ਸ਼ੇਅਰ ਕਰਕੇ ਦਿੱਤੀ ਇਹ ਕੈਪਸ਼ਨ

Tuesday, Oct 29, 2019 - 05:57 PM (IST)

ਨਵੀਂ ਦਿੱਲੀ— ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਕਮਰ ਦੀ ਸੱਟ ਦੀ ਵਜ੍ਹਾ ਨਾਲ ਫਿਲਹਾਲ ਕ੍ਰਿਕਟ ਦੇ ਮੈਦਾਨ ਤੋਂ ਦੂਰ ਹਨ, ਪਰ ਉਹ ਵਾਪਸੀ ਦੀ ਤਾਂਘ ਵੀ ਰੱਖ ਰਹੇ ਹਨ। ਆਪਣੀ ਇਕ ਸੋਸ਼ਲ ਮੀਡੀਆ ਪੋਸਟ ਦੇ ਜ਼ਰੀਏ ਉਨ੍ਹਾਂ ਨੇ ਮੈਦਾਨ 'ਤੇ ਵਾਪਸੀ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਟਵਿੱਟਰ 'ਤੇ ਜਿਮ 'ਚ ਆਪਣੀ ਫਿੱਟਨੈਸ 'ਤੇ ਕੰਮ ਕਰਦੇ ਹੋਏ ਇਕ ਤਸਵੀਰ ਪੋਸਟ ਕੀਤੀ ਹੈ ਅਤੇ ਉਸ ਦਾ ਕੈਪਸ਼ਨ ਦਿੱਤਾ ਹੈ 'coming soon'। ਉਨ੍ਹਾਂ ਦੀ ਇਸ ਪੋਸਟ ਤੋਂ ਸਾਫ ਜ਼ਾਹਰ ਹੋ ਰਿਹਾ ਹੈ ਕਿ ਉਹ ਮੈਦਾਨ 'ਤੇ ਵਾਪਸੀ ਲਈ ਕਾਫੀ ਬੇਚੈਨ ਹਨ।
 

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ 24 ਸਤੰਬਰ ਨੂੰ ਇਸ ਗੱਲ ਦਾ ਐਲਾਨ ਕੀਤਾ ਸੀ ਕਿ ਜਸਪ੍ਰੀਤ ਬੁਮਰਾਹ ਲੋਅਰ ਬੈਕ ਪੇਨ ਤੋਂ ਜੂਝ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਸਾਊਥ ਅਫਰੀਕਾ ਦੇ ਖਿਲਾਫ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਤੋਂ ਬਾਹਰ ਹੋਣਾ ਪਿਆ ਸੀ। ਕ੍ਰਿਕਟ ਦੇ ਹਰ ਫਾਰਮੈਟ 'ਚ ਟੀਮ ਇੰਡੀਆ ਦੀ ਗੇਂਦਬਾਜ਼ੀ ਦੀ ਜਾਨ ਬਣ ਚੁੱਕੇ ਜਸਪ੍ਰੀਤ ਬੁਮਰਾਹ ਨੇ ਵੈਸਟਇੰਡੀਜ਼ 'ਚ ਟੈਸਟ ਸੀਰੀਜ਼ ਦੇ ਦੌਰਾਨ ਬਿਹਤਰੀਨ ਗੇਂਦਬਾਜ਼ੀ ਕੀਤੀ ਸੀ। ਬੁਮਰਾਹ ਆਪਣੀ ਸੱਟ ਕਾਰਨ ਬੰਗਲਾਦੇਸ਼ ਖਿਲਾਫ ਟੀ-20 ਅਤੇ ਟੈਸਟ ਸੀਰੀਜ਼ ਦਾ ਹਿੱਸਾ ਨਹੀਂ ਹਨ।

 


Tarsem Singh

Content Editor

Related News