ਬੁਮਰਾਹ ਇੰਗਲੈਂਡ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਵੀ ਰਹਿ ਸਕਦੇ ਹਨ ਬਾਹਰ

Tuesday, Mar 02, 2021 - 05:01 PM (IST)

ਬੁਮਰਾਹ ਇੰਗਲੈਂਡ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਵੀ ਰਹਿ ਸਕਦੇ ਹਨ ਬਾਹਰ

ਅਹਿਮਦਾਬਾਦ (ਵਾਰਤਾ) : ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਇੰਗਲੈਂਡ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਵੀ ਬਾਹਰ ਰਹਿ ਸਕਦੇ ਹਨ ਅਤੇ ਇਸ ਤਰ੍ਹਾਂ ਭਾਰਤੀ ਟੀਮ ਵਿਚ ਉਨ੍ਹਾਂ ਦੀ ਵਾਪਸੀ ਵਿਚ ਸਮਾਂ ਲੱਗ ਸਕਦਾ ਹੈ।

ਇਹ ਵੀ ਪੜ੍ਹੋ: ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਲਗਵਾਇਆ ਕੋਵਿਡ-19 ਦਾ ਟੀਕਾ

ਬੁਮਰਾਹ ਨੂੰ ਪਿਛਲੇ ਹਫ਼ਤੇ ਇੰਗਲੈਂਡ ਖ਼ਿਲਾਫ਼ ਤੀਜੇ ਟੈਸਟ ਦੇ ਬਾਅਦ ਨਿੱਜੀ ਕਾਰਨਾਂ ਤੋਂ ਟੈਸਟ ਟੀਮ ਵੱਲੋਂ ਰਿਲੀਜ਼ ਕਰ ਦਿੱਤਾ ਗਿਆ ਸੀ ਅਤੇ ਹੁਣ ਉਨ੍ਹਾਂ ਦੇ ਵਨਡੇ ਸੀਰੀਜ਼ ਤੋਂ ਵੀ ਬਾਹਰ ਰਹਿਣ ਦਾ ਖ਼ਦਸ਼ਾ ਹੈ। ਬੁਮਰਾਹ ਨੂੰ ਇੰਗਲੈਂਡ ਖ਼ਿਲਾਫ਼ 5 ਮੈਚਾਂ ਦੀ ਟੀ-20 ਸੀਰੀਜ਼ ਵਿਚ ਵੀ ਆਰਾਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪ੍ਰਸਿੱਧੀ ਦੇ ਮਾਮਲੇ ’ਚ PM ਮੋਦੀ ਤੋਂ ਅੱਗੇ ਨਿਕਲੇ ਵਿਰਾਟ ਕੋਹਲੀ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ

ਇੰਗਲੈਂਡ ਖ਼ਿਲਾਫ਼ ਸੀਮਤ ਓਵਰ ਕ੍ਰਿਕਟ ਨਾਲ ਬੁਮਰਾਹ ਦੀ ਗੈਜ-ਮੌਜੂਦਗੀ ਨਾਲ ਭਾਰਤੀ ਟੀਮ ਪ੍ਰਬੰਧਨ ਨੂੰ  ਨਵੇਂ ਖਿਡਾਰੀਆਂ ਨੂੰ ਅਜ਼ਮਾਉਣ ਦਾ ਮੌਕਾ ਮਿਲੇਗ। ਟੀ-20 ਸੀਰੀਜ਼ 12 ਮਾਰਚ ਤੋਂ ਅਹਿਮਦਾਬਾਦ ਵਿਚ ਸ਼ੁਰੂ ਹੋਵੇਗੀ, ਜਦੋਂਕਿ ਵਨਡੇ ਸੀਰੀਜ਼ 23 ਮਾਰਚ ਤੋਂ ਪੁਣੇ ਵਿਚ ਜੈਵ ਸੁਰੱਖਿਅਤ ਵਾਤਾਵਰਣ (ਬਾਇਓ ਬਬਲ) ਵਿਚ ਦਰਸ਼ਕਾਂ ਦੀ ਗੈਰ-ਮੌਜੂਦਗੀ ਵਿਚ ਸ਼ੁਰੂ ਹੋਵੇਗੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  


author

cherry

Content Editor

Related News