ਭਾਰਤੀ ਟੀਮ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਬਾਹਰ

Thursday, Sep 29, 2022 - 04:28 PM (IST)

ਭਾਰਤੀ ਟੀਮ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਬਾਹਰ

ਨਵੀਂ ਦਿੱਲੀ (ਭਾਸ਼ਾ)- ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ, ਜੋ ਅਗਲੇ ਮਹੀਨੇ ਹੋਣ ਵਾਲੇ ਆਈ.ਸੀ.ਸੀ. ਟੂਰਨਾਮੈਂਟ ਤੋਂ ਪਹਿਲਾਂ ਟੀਮ ਲਈ ਵੱਡਾ ਝਟਕਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੁਮਰਾਹ ਪਿੱਠ ਦੇ ਗੰਭੀਰ ਦਰਦ ਤੋਂ ਪੀੜਤ ਹੈ ਅਤੇ ਉਸ ਨੂੰ ਮਹੀਨਿਆਂ ਤੱਕ ਟੀਮ ਤੋਂ ਬਾਹਰ ਹੋਣਾ ਪੈ ਸਕਦਾ ਹੈ।

ਬੀ.ਸੀ.ਸੀ.ਆਈ. ਦੇ ਇਕ ਅਧਿਕਾਰੀ ਨੇ ਗੁਪਤਤਾ ਦੀ ਸ਼ਰਤ 'ਤੇ ਦੱਸਿਆ, 'ਇਹ ਤੈਅ ਹੈ ਕਿ ਬੁਮਰਾਹ ਟੀ-20 ਵਿਸ਼ਵ ਕੱਪ 'ਚ ਨਹੀਂ ਖੇਡ ਸਕੇਗਾ। ਉਸਦੀ ਪਿੱਠ ਵਿੱਚ ਗੰਭੀਰ ਦਰਦ ਹੈ ਅਤੇ ਉਸ ਨੂੰ 6 ਮਹੀਨਿਆਂ ਲਈ ਬਾਹਰ ਹੋਣਾ ਪੈ ਸਕਦਾ ਹੈ।' ਬੁਮਰਾਹ ਨੇ ਆਸਟਰੇਲੀਆ ਵਿਰੁੱਧ ਦੋ ਟੀ-20 ਮੈਚ ਖੇਡੇ ਸਨ ਪਰ ਉਹ ਦੱਖਣੀ ਅਫਰੀਕਾ ਵਿਰੁੱਧ ਲੜੀ ਦਾ ਪਹਿਲਾ ਮੈਚ ਖੇਡਣ ਲਈ ਤਿਰੂਵਨੰਤਪੁਰਮ ਨਹੀਂ ਗਿਆ ਸੀ। ਰਵਿੰਦਰ ਜਡੇਜਾ ਤੋਂ ਬਾਅਦ ਬੁਮਰਾਹ ਵਿਸ਼ਵ ਕੱਪ ਤੋਂ ਖੁੰਝਣ ਵਾਲਾ ਦੂਜਾ ਭਾਰਤੀ ਖਿਡਾਰੀ ਹੈ। ਜਡੇਜਾ ਗੋਡੇ ਦੇ ਆਪਰੇਸ਼ਨ ਤੋਂ ਠੀਕ ਹੋ ਰਹੇ ਹਨ।


author

cherry

Content Editor

Related News