12ਵੀਂ ਹਾਕੀ ਇੰਡੀਆ ਕੌਮੀ ਜੂਨੀਅਰ ਹਾਕੀ ''ਚ ਜਸਵਿੰਦਰ ਸਿੰਘ ਕਰੇਗਾ ਪੰਜਾਬ ਟੀਮ ਦੀ ਕਪਤਾਨੀ

05/10/2022 7:31:31 PM

ਜਲੰਧਰ (ਬਿਊਰੋ): 17 ਮਈ ਤੋਂ ਕੋਵਿਲਪੱਟੀ (ਤਾਮਿਲਨਾਡੂ) ਵਿਖੇ ਸ਼ੁਰੂ ਹੋਣ ਵਾਲੀ 12ਵੀਂ ਹਾਕੀ ਇੰਡੀਆ ਕੌਮੀ ਜੂਨੀਅਰ ਪੁਰਸ਼ ਹਾਕੀ ਚੈਂਪੀਅਨਸ਼ਿਪ 'ਚ ਭਾਗ ਲੈਣ ਵਾਲੀ ਪੰਜਾਬ ਹਾਕੀ ਟੀਮ ਦੀ ਕਪਤਾਨੀ ਜਸਵਿੰਦਰ ਸਿੰਘ ਕਰੇਗਾ। ਭਾਰਤ 'ਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ ਉਪਰੰਤ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹੱਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ 17 ਤੋਂ 28 ਮਈ ਤਕ ਕੋਵਿਲਪੱਟੀ (ਤਾਮਿਲਨਾਡੂ) ਵਿਖੇ ਆਯੋਜਿਤ ਹੋਣ ਵਾਲੀ 12ਵੀਂ ਹਾਕੀ ਇੰਡੀਆ ਕੌਮੀ ਜੂਨੀਅਰ ਪੁਰਸ਼ ਹਾਕੀ ਚੈਂਪੀਅਨਸ਼ਿਪ 'ਚ ਭਾਗ ਲੈਣ ਲਈ ਪੰਜਾਬ ਹਾਕੀ ਟੀਮ ਦੀ ਅਗਵਾਈ ਸੁਰਜੀਤ ਹਾਕੀ ਅਕੈਡਮੀ, ਜਲੰਧਰ ਦਾ ਜਸਵਿੰਦਰ ਸਿੰਘ ਕਰੇਗਾ ਜਦਕਿ ਨਵਦੀਪ ਸਿੰਘ (ਮੁਹਾਲੀ) ਪੰਜਾਬ ਟੀਮ ਦਾ ਉਪ ਕਪਤਾਨ ਹੋਵੇਗਾ। 

PunjabKesari

ਇਹ ਵੀ ਪੜ੍ਹੋ : ਗਾਵਸਕਰ ਨੇ ਦੱਸਿਆ ਗੁਜਰਾਤ ਦੀ ਸਫ਼ਲਤਾ ਦਾ ਰਾਜ਼, ਕਿਹਾ- ਟੀਮ ਇਸ ਲਈ ਕਰ ਰਹੀ ਹੈ ਬਿਹਤਰੀਨ ਪ੍ਰਦਰਸ਼ਨ
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਹਾਕੀ ਟੀਮ ਵਿਚ ਕ੍ਰਮਵਾਰ ਸਰਬਜੋਤ ਸਿੰਘ, ਸਵਰਨਦੀਪ  ਸਿੰਘ (ਦੋਵੇਂ ਪੰਜਾਬ ਐਂਡ ਸਿੰਧ ਬੈਂਕ ਤੋਂ), ਅਰਸ਼ਦੀਪ ਸਿੰਘ, ਅਕਾਸ਼, ਸ਼ਾਸ਼ਵੰਤ ਐਰੀ, ਰਾਜਿੰਦਰ ਸਿੰਘ, ਅਕਾਸ਼ਦੀਪ, ਸੰਜੇ, ਗੁਰਕਮਲ ਸਿੰਘ, ਮਨਮੀਤ ਸਿੰਘ, ਭਾਰਤ ਠਾਕੁਰ, ਫ਼ਤੇਹਬੀਰ ਸਿੰਘ (ਸਾਰੇ ਸੁਰਜੀਤ ਹਾਕੀ ਅਕੈਡਮੀ, ਜਲੰਧਰ ਤੋਂ) ਅਭਿਤਾਬ ਸਿੰਘ, ਰਵਨੀਤ ਸਿੰਘ, ਪ੍ਰਭਦੀਪ ਸਿੰਘ, ਗੁਰਬਖ਼ਸ਼ ਸਿੰਘ (ਸਾਰੇ ਮੁਹਾਲੀ ਤੋਂ) ਨੁੰ ਸ਼ਾਮਿਲ ਕੀਤਾ ਗਿਆ ਹੈ। ਅਵਤਾਰ ਸਿੰਘ ਪਿੰਕਾ ਤੇ ਗੁਰਬਖਸ਼ੀਸ਼ ਸਿੰਘ (ਪੀ. ਐੱਸ. ਪੀ. ਸੀ. ਐੱਲ, ਅੰਮ੍ਰਿਤਸਰ) ਨੂੰ ਟੀਮ ਦਾ ਕ੍ਰਮਵਾਰ ਕੋਚ ਤੇ ਮੈਨੇਜਰ ਬਣਾਇਆ ਗਿਆ ਹੈ। 

ਇਹ ਵੀ ਪੜ੍ਹੋ : ਖੇਡਾਂ ਤੇ ਯੂਥ ਸੇਵਾਵਾਂ ਵਿਭਾਗ ਦੇ ਬਜਟ ਲਈ ਜ਼ਰੂਰੀ ਸੁਝਾਅ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ


Gurdeep Singh

Content Editor

Related News