ਸ਼੍ਰੀਲੰਕਾ ਕ੍ਰਿਕਟ ਬੋਰਡ ਨੇ ਟੀ20 ਵਿਸ਼ਵ ਕੱਪ ਲਈ ਜੈਵਰਧਨੇ ਨੂੰ ਦਿੱਤੀ ਵੱਡੀ ਜ਼ਿੰਮੇਦਾਰੀ

Friday, Sep 24, 2021 - 11:38 PM (IST)

ਸ਼੍ਰੀਲੰਕਾ ਕ੍ਰਿਕਟ ਬੋਰਡ ਨੇ ਟੀ20 ਵਿਸ਼ਵ ਕੱਪ ਲਈ ਜੈਵਰਧਨੇ ਨੂੰ ਦਿੱਤੀ ਵੱਡੀ ਜ਼ਿੰਮੇਦਾਰੀ

ਕੋਲੰਬੋ- ਸ਼੍ਰੀਲੰਕਾ ਨੇ ਆਪਣੇ ਸਾਬਕਾ ਦਿੱਗਜ ਬੱਲੇਬਾਜ਼ ਮਹੇਲਾ ਜੈਵਰਧਨੇ ਨੂੰ ਸੰਯੁਕ ਅਰਬ ਅਮੀਰਾਤ (ਯੂ. ਏ. ਈ.) ਅਤੇ ਓਮਾਨ ਵਿਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦੇ ਪਹਿਲੇ ਦੌਰ ਦੇ ਲਈ ਆਪਣੀ ਰਾਸ਼ਟਰੀ ਟੀਮ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਸ਼੍ਰੀਲੰਕਾ ਕ੍ਰਿਕਟ (ਐੱਸ. ਐੱਲ. ਸੀ.) ਨੇ ਇਹ ਫੈਸਲਾ ਮੁੰਬਈ ਇੰਡੀਅਨਜ਼ ਦੇ ਨਾਲ ਜੈਵਰਧਨੇ ਦੇ ਨਾਲ ਸਫਲਤਾ ਦੇ ਸ਼ਾਨਦਾਰ ਰਿਕਾਰਡ ਅਤੇ ਇੰਡੀਅਨ ਪ੍ਰਮੀਅਰ ਲੀਗ (ਆਈ. ਪੀ. ਐੱਲ.) ਦੇ ਦੌਰਾਨ ਦੁਨੀਆ ਭਰ ਦੇ ਖਿਡਾਰੀਆਂ ਨੂੰ ਪਰਖਣ ਤੇ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ।

ਇਹ ਖ਼ਬਰ ਪੜ੍ਹੋ- ਅਮਰੀਕਾ : ਕਰੋਗਰ ਸਟੋਰ 'ਚ ਹੋਈ ਗੋਲੀਬਾਰੀ ਦੌਰਾਨ 1 ਦੀ ਮੌਤ

PunjabKesari
ਆਈ. ਪੀ. ਐੱਲ. ਦੇ ਮੌਜੂਦਾ ਸੈਸ਼ਨ ਦੇ ਦੂਜੇ ਪੜਾਅ ਦਾ ਆਯੋਜਨ ਯੂ.ਏ.ਈ. ਵਿਚ ਹੋ ਰਿਹਾ ਹੈ, ਜਿੱਥੇ ਟੀ-20 ਵਿਸ਼ਵ ਕੱਪ ਖੇਡਿਆ ਜਾਵੇਗਾ। ਜੈਵਰਧਨੇ ਸੀਨੀਅਰ ਟੀਮ ਦੇ ਨਾਲ ਆਪਣੇ ਕਾਰਜਕਾਲ ਤੋਂ ਬਾਅਦ ਵੈਸਟਇੰਡੀਜ਼ ਵਿਚ ਖੇਡੇ ਜਾਣ ਵਾਲੇ ਆਈ. ਸੀ. ਸੀ. ਅੰਡਰ-19 ਵਿਸ਼ਵ ਕੱਪ ਦੇ ਮੱਦੇਨਜ਼ਰ ਦੇਸ਼ ਅੰਡਰ-19 ਟੀਮ ਦੇ ਲਈ ਸਲਾਹਕਾਰ ਅਤੇ ਰਖਵਾਲੇ ਦੇ ਰੂਪ ਵਿਚ ਵੀ ਕੰਮ ਕਰੇਗਾ। ਐੱਸ. ਸੀ. ਐੱਲ. ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰੀ ਟੀਮ ਦੇ ਨਾਲ ਉਸਦਾ ਕਾਰਜਕਾਲ 16-23 ਅਕਤੂਬਰ ਦੇ ਵਿਚ ਸੱਤ ਦਿਨਾਂ ਦਾ ਹੋਵੇਗਾ ਜਦਕਿ ਅੰਡਰ-19 ਟੀਮ ਦੇ ਨਾਲ ਉਸਦੀ ਭੂਮਿਕਾ ਪੰਜ ਮਹੀਨੇ ਦੀ ਹੋਵੇਗੀ। ਉਹ ਆਈ. ਪੀ. ਐੱਲ. ਦੇ ਖਤਮ ਹੋਣ ਤੋਂ ਬਾਅਦ ਰਾਸ਼ਟਰੀ ਟੀਮ ਨਾਲ ਜੁੜਣਨਗੇ।

ਇਹ ਖ਼ਬਰ ਪੜ੍ਹੋ-  ਆਸਟਰੇਲੀਆ ਨੇ ਭਾਰਤ 'ਤੇ ਦਰਜ ਕੀਤੀ ਰੋਮਾਂਚਕ ਜਿੱਤ, ਸੀਰੀਜ਼ ਨੂੰ ਕੀਤਾ ਆਪਣੇ ਨਾਂ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News