ਭਾਰਤੀ ਟੀਮ ਦੀ ਤੇਜ਼ ਗੇਂਦਬਾਜ਼ ਨੇ ਖੁਦ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

08/09/2017 11:45:13 AM

ਨਵੀਂ ਦਿੱਲੀ— ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਧਾਕੜ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੇ ਇੱਕ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਕਿ 2017 ਆਈ.ਸੀ.ਸੀ. ਮਹਿਲਾ ਵਰਲਡ ਕੱਪ ਦੌਰਾਨ ਉਨ੍ਹਾਂ ਨੇ ਆਪਣੇ ਕੋਚ ਨੂੰ ਕਿਹਾ ਸੀ ਕਿ ਆਖਰੀ ਗਿਆਰ੍ਹਾਂ ਵਿਚ ਉਨ੍ਹਾਂ ਨੂੰ ਸ਼ਾਮਲ ਨਾ ਕੀਤਾ ਜਾਵੇ। ਝੂਲਨ ਨੇ ਕਿਹਾ ਕਿ ਆਪਣੇ ਪ੍ਰਦਰਸ਼ਨ ਤੋਂ ਨਿਰਾਸ਼ ਹੋ ਕੇ ਉਨ੍ਹਾਂ ਨੇ ਕੋਚ ਨੂੰ ਅਜਿਹਾ ਕਰਨ ਲਈ ਕਿਹਾ ਸੀ। ਝੂਲਨ ਨੂੰ ਕੋਲਕਾਤਾ ਵਿਚ ਬੰਗਾਲ ਕ੍ਰਿਕਟ ਸੰਘ (ਕੈਬ) ਵਲੋਂ ਆਯੋਜਿਤ ਇਕ ਸਮਾਰੋਹ ਵਿਚ ਵਿਸ਼ੇਸ਼ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਆਈ.ਸੀ.ਸੀ. ਵੂਮੈਨ ਵਰਲਡ ਕੱਪ ਵਿਚ ਇੰਗਲੈਂਡ ਖਿਲਾਫ ਫਾਈਨਲ ਵਿਚ ਝੂਲਨ ਨੇ 23 ਦੌੜਾਂ ਦੇ ਕੇ ਤਿੰਨ ਵਿਕਟਾਂ ਹਾਸਲ ਕੀਤੀਆਂ ਸਨ। ਇਸ ਖਿਤਾਬੀ ਮੈਚ ਵਿੱਚ ਭਾਰਤੀ ਟੀਮ ਨੂੰ 9 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪੱਛਮੀ ਬੰਗਾਲ ਦੀ ਮੁੱਖ-ਮੰਤਰੀ ਮਮਤਾ ਬੈਨਰਜੀ ਨੇ ਝੂਲਨ ਨੂੰ 10 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਨਵਾਜਿਆ।
ਸਨਮਾਨਿਤ ਹੋਣ ਦੇ ਬਾਅਦ ਝੂਲਨ ਨੇ ਕਿਹਾ, ''ਮਹਿਲਾ ਵਰਲਡ ਕੱਪ ਦੇ ਸ਼ੁਰੂਆਤੀ ਦਿਨਾਂ ਵਿਚ ਮੈਂ ਆਪਣੇ ਪ੍ਰਦਰਸ਼ਨ ਤੋਂ ਖੁਸ਼ ਨਹੀਂ ਸੀ। ਮੈਂ ਚੰਗੀ ਗੇਂਦਬਾਜ਼ੀ ਨਹੀਂ ਕਰ ਰਹੀ ਸੀ ਅਤੇ ਇਸ ਤੋਂ ਕਾਫ਼ੀ ਨਿਰਾਸ਼ ਸੀ।'' ਉਨ੍ਹਾਂ ਨੇ ਅੱਗੇ ਕਿਹਾ, ''ਮੈਂ ਆਪਣੇ ਕੋਚ ਤੁਸ਼ਾਰ ਅਰੋਥੇ ਨਾਲ ਗੱਲ ਕੀਤੀ ਅਤੇ ਕਿਹਾ ਕਿ ਮੈਂ ਵਧੀਆ ਗੇਂਦਬਾਜ਼ੀ ਨਹੀਂ ਕਰ ਰਹੀ ਹਾਂ, ਇਸ ਲਈ ਤੁਸੀਂ ਅਗਲੇ ਮੈਚ ਲਈ ਮੈਨੂੰ ਆਖਰੀ ਗਿਆਰ੍ਹਾਂ ਤੋਂ ਹਟਾ ਸਕਦੇ ਹੋ। ਇਹ ਮੈਚ ਵੈਸਟਇੰਡੀਜ਼ ਖਿਲਾਫ ਸੀ।