ਜੂਨੀਅਰ ਵਿਸ਼ਵ ਕੱਪ ਲਈ ਟੀਮ ਰਵਾਨਾ, ਉਪ-ਕਪਤਾਨ ਅਰਿਜੀਤ ਸਿੰਘ ਹੁੰਦਲ ਨੇ ਆਖੀ ਇਹ ਗੱਲ

Saturday, Dec 02, 2023 - 04:52 PM (IST)

ਜੂਨੀਅਰ ਵਿਸ਼ਵ ਕੱਪ ਲਈ ਟੀਮ ਰਵਾਨਾ, ਉਪ-ਕਪਤਾਨ ਅਰਿਜੀਤ ਸਿੰਘ ਹੁੰਦਲ ਨੇ ਆਖੀ ਇਹ ਗੱਲ

ਬੈਂਗਲੁਰੂ— ਭਾਰਤੀ ਜੂਨੀਅਰ ਹਾਕੀ ਟੀਮ ਦੇ ਉਪ ਕਪਤਾਨ ਅਰਿਜੀਤ ਸਿੰਘ ਹੁੰਦਲ ਨੇ ਸ਼ਨੀਵਾਰ ਨੂੰ ਇੱਥੇ ਕਿਹਾ ਕਿ ਹਾਲ ਹੀ ਦੇ ਮਹਾਦੀਪੀ ਮੁਕਾਬਲੇ 'ਚ ਚੰਗੇ ਪ੍ਰਦਰਸ਼ਨ ਤੋਂ ਬਾਅਦ ਟੀਮ ਦਾ ਹੌਸਲਾ ਵਧਿਆ ਹੋਇਆ ਹੈ ਅਤੇ ਉਹ 5 ਦਸੰਬਰ ਤੋਂ ਕੁਆਲਾਲੰਪੁਰ 'ਚ ਸ਼ੁਰੂ ਹੋਣ ਵਾਲੇ ਜੂਨੀਅਰ ਵਿਸ਼ਵ ਕੱਪ 'ਚ ਬਿਹਤਰ ਨਤੀਜੇ ਦੀ ਉਮੀਦ ਕਰਦੇ ਹਨ। ਭਾਰਤੀ ਟੀਮ ਇਸ ਮੁਕਾਬਲੇ 'ਚ ਆਪਣਾ ਪਹਿਲਾ ਮੈਚ 5 ਦਸੰਬਰ ਨੂੰ ਦੱਖਣੀ ਕੋਰੀਆ ਖ਼ਿਲਾਫ਼ ਖੇਡੇਗੀ।

ਇਹ ਖ਼ਬਰ ਵੀ ਪੜ੍ਹੋ- ਬ੍ਰਿਸਬੇਨ ਇੰਟਰਨੈਸ਼ਨਲ ਟੂਰਨਾਮੈਂਟ 'ਚ ਵਾਪਸੀ ਕਰਨਗੇ ਰਾਫੇਲ ਨਡਾਲ
ਟੀਮ ਦੇ ਰਵਾਨਾ ਹੋਣ ਤੋਂ ਪਹਿਲਾਂ ਅਰਿਜੀਤ ਨੇ ਹਾਕੀ ਇੰਡੀਆ ਨੂੰ ਕਿਹਾ- ਭੁਵਨੇਸ਼ਵਰ 'ਚ ਖੇਡੇ ਗਏ ਪਿਛਲੇ ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀਮ ਨੇ ਕਾਫੀ ਤਰੱਕੀ ਕੀਤੀ ਹੈ। ਅਸੀਂ ਸੁਲਤਾਨ ਜੋਹੋਰ ਕੱਪ 2022 ਅਤੇ ਜੂਨੀਅਰ ਏਸ਼ੀਆ ਕੱਪ ਜਿੱਤਿਆ ਹੈ ਅਤੇ ਹਾਲ ਹੀ ਵਿੱਚ ਸੁਲਤਾਨ ਜੋਹੋਰ ਕੱਪ ਵਿੱਚ ਤੀਜੇ ਸਥਾਨ 'ਤੇ ਰਹੇ। ਉਨ੍ਹਾਂ ਨੇ ਕਿਹਾ ਕਿ ਇਸੇ ਕਾਰਨ ਹੀ ਅਸੀਂ ਜੂਨੀਅਰ ਵਿਸ਼ਵ ਕੱਪ ਜਿੱਤਣ ਵਿਚ ਸਮਰੱਥ ਹਾਂ। ਇਹ ਸਭ ਸਹੀ ਸਮੇਂ 'ਤੇ ਵਧੀਆ ਪ੍ਰਦਰਸ਼ਨ ਕਰਨ ਨਾਲ ਜੁੜਿਆ ਹੈ।
ਭਾਰਤ ਨੂੰ ਪੂਲ ਸੀ 'ਚ ਸਪੇਨ , ਕੋਰੀਆ ਅਤੇ ਕੈਨੇਡਾ ਦੇ ਨਾਲ ਰੱਖਿਆ ਗਿਆ ਹੈ। ਮੌਜੂਦਾ ਚੈਂਪੀਅਨ ਅਰਜਨਟੀਨਾ ਨੂੰ ਚਿਲੀ, ਆਸਟ੍ਰੇਲੀਆ ਅਤੇ ਮੇਜ਼ਬਾਨ ਮਲੇਸ਼ੀਆ ਦੇ ਨਾਲ ਪੂਲ ਏ ਵਿੱਚ ਰੱਖਿਆ ਗਿਆ ਹੈ। ਪੂਲ ਬੀ 'ਚ ਜਰਮਨੀ, ਫਰਾਂਸ, ਦੱਖਣੀ ਅਫਰੀਕਾ ਅਤੇ ਮਿਸਰ, ਜਦਕਿ ਨੀਦਰਲੈਂਡ, ਨਿਊਜ਼ੀਲੈਂਡ, ਬੈਲਜੀਅਮ ਅਤੇ ਪਾਕਿਸਤਾਨ ਨੂੰ ਪੂਲ ਡੀ ਵਿੱਚ ਰੱਖਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ- IPL Auction : ਇਨ੍ਹਾਂ 25 ਖਿਡਾਰੀਆਂ ਨੇ ਬੇਸ ਪ੍ਰਾਈਸ ਰੱਖਿਆ 2 ਕਰੋੜ, ਸ਼੍ਰੀਲੰਕਾ ਤੋਂ ਸਿਰਫ਼ ਇਕ ਖਿਡਾਰੀ
ਭਾਰਤ 2021 'ਚ ਭੁਵਨੇਸ਼ਵਰ ਵਿੱਚ ਖੇਡੇ ਗਏ ਟੂਰਨਾਮੈਂਟ ਵਿੱਚ ਫਰਾਂਸ ਤੋਂ ਹਾਰ ਕੇ ਚੌਥੇ ਸਥਾਨ ’ਤੇ ਰਿਹਾ ਸੀ। ਦੱਖਣੀ ਕੋਰੀਆ ਤੋਂ ਬਾਅਦ 2016 ਦੀ ਚੈਂਪੀਅਨ ਭਾਰਤ ਦਾ ਸਾਹਮਣਾ 7 ਦਸੰਬਰ ਨੂੰ ਸਪੇਨ ਅਤੇ 9 ਦਸੰਬਰ ਨੂੰ ਕੈਨੇਡਾ ਨਾਲ ਹੋਵੇਗਾ। ਭਾਰਤ ਨੂੰ ਕੁਆਰਟਰ ਫਾਈਨਲ ਵਿੱਚ ਪਹੁੰਚਣ ਲਈ ਪੂਲ ਸੀ ਵਿੱਚ ਚੋਟੀ ਦੇ ਦੋ ਵਿੱਚ ਰਹਿਣਾ ਹੋਵੇਗਾ।
ਕਪਤਾਨ ਉੱਤਮ ਸਿੰਘ ਨੇ ਕਿਹਾ ਕਿ ਭਾਰਤੀ ਟੀਮ ਪਿਛਲੀ ਵਾਲ ਦੀ ਨਿਰਾਸ਼ਾ ਨੂੰ ਭੁਲਾ ਕੇ ਚੰਗਾ ਪ੍ਰਦਰਸ਼ਨ ਕਰਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਅਸੀਂ ਤੀਜੇ ਸਥਾਨ ਦੇ ਮੈਚ ਵਿੱਚ ਫਰਾਂਸ ਤੋਂ ਹਾਰ ਗਏ ਸੀ ਪਰ ਇਸ ਤੋਂ ਬਾਅਦ ਟੀਮ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਅਸੀਂ ਇੱਕ ਸਮੇਂ ਵਿੱਚ ਇੱਕ ਮੈਚ 'ਤੇ ਧਿਆਨ ਦੇਵਾਂਗੇ ਅਤੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਾਂਗੇ। ਉਮੀਦ ਹੈ ਕਿ ਇਸ ਵਾਰ ਅਸੀਂ ਮੈਡਲ ਹਾਸਲ ਕਰਨ 'ਚ ਸਫ਼ਲ ਰਹਾਂਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ- ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ 'ਚ ਦਿਓ।


author

Aarti dhillon

Content Editor

Related News