ਪਿੰਡ ਮੂਨਕਾਂ ਦਾ ਕਬੱਡੀ ਟੂਰਨਾਮੈਂਟ ਹੋਇਆ ਸੰਪੰਨ

02/24/2020 3:20:45 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)—ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਮੂਨਕਾਂ ਵਿਖੇ ਕੌਮਾਂਤਰੀ ਕਬੱਡੀ ਖਿਡਾਰੀ ਅਵਤਾਰ ਸਿੰਘ ਤਾਰੀ ਅਤੇ ਤੀਰਥ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ ਪਹਿਲਾ ਦੋ ਦਿਨਾਂ ਕਬੱਡੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕਮੇਟੀ ਮੂਨਕਾਂ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਟੂਰਨਾਮੈਂਟ ਦੇ ਸਰਪ੍ਰਸਤ ਪ੍ਰਿੰਸੀਪਲ ਓਂਕਾਰ ਸਿੰਘ ਦੀ ਸਰਪ੍ਰਸਤੀ ਹੇਠ ਅਤੇ ਕਮੇਟੀ ਪ੍ਰਧਾਨ ਮੱਖਣ ਸਿੰਘ, ਡਾ. ਗੁਰਚਰਨ ਸਿੰਘ, ਮਾਸਟਰ ਰਾਜਾ ਸਿੰਘ ਮੂਨਕਾਂ, ਮਾਸਟਰ ਗੁਰਦਿਆਲ ਸਿੰਘ ਹੈਪੀ ਦੀ ਅਗਵਾਈ 'ਚ ਕਰਵਾਏ ਗਏ ਇਸ ਟੂਰਨਾਮੈਂਟ ਦੌਰਾਨ ਮੇਜ਼ਬਾਨ ਗੁਰਦੁਆਰਾ ਟਾਹਲੀ ਸਾਹਿਬ ਕਬੱਡੀ ਕਲੱਬ ਮੂਨਕਾਂ ਦੀ ਟੀਮ ਨੇ ਸ਼ੱਕਰਪੁਰ ਕਲੱਬ ਦੀ ਟੀਮ ਨੂੰ ਹਰਾ ਕੇ 51 ਹਜ਼ਾਰ ਦੇ ਪਹਿਲੇ ਇਨਾਮ 'ਤੇ ਕਬਜ਼ਾ ਕੀਤਾ ਜਦਕਿ ਦੂਸਰੇ ਸਥਾਨ 'ਤੇ ਰਹੀ। ਸ਼ੱਕਰਪੁਰ ਦੀ ਟੀਮ ਨੂੰ 41 ਹਜ਼ਾਰ ਰੁਪਏ ਭੇਂਟ ਕੀਤੇ ਗਏ। ਇਸੇ ਤਰ੍ਹਾਂ ਹੀ ਲੜਕੀਆਂ ਦੇ ਪ੍ਰਦਰਸ਼ਨੀ ਮੈਚ 'ਚ ਮਾਈ ਭਾਗੋ ਜਗਤਪੁਰ ਕਲੱਬ ਦੀ ਟੀਮ ਨੇ ਬੁੱਲੋਵਾਲ ਦੀ ਟੀਮ ਨੂੰ ਹਰਾ ਕੇ 15 ਹਜ਼ਾਰ ਦੇ ਪਹਿਲੇ ਇਨਾਮ 'ਤੇ ਕਬਜ਼ਾ ਕੀਤਾ ਜਦਕਿ ਦੂਜੇ ਸਥਾਨ 'ਤੇ ਰਹੀ ਟੀਮ ਨੂੰ ਪ੍ਰਬੰਧਕਾਂ ਵੱਲੋਂ 10 ਹਜ਼ਾਰ ਰੁਪਏ ਭੇਟ ਕੀਤੇ ਗਏ।

ਇਸ ਤੋਂ ਇਲਾਵਾ 65 ਕਿੱਲੋ ਭਾਰ ਵਰਗ ਦੇ ਹੋਏ ਮੁਕਾਬਲੇ 'ਚ ਮੇਜ਼ਬਾਨ ਮੋਨਿਕਾ ਦੀ ਟੀਮ ਨੇ ਮਿਆਣੀ ਦੀ ਟੀਮ ਨੂੰ ਹਰਾ ਕੇ 10 ਹਜ਼ਾਰ ਦੇ ਪਹਿਲੇ ਇਨਾਮ 'ਤੇ ਕਬਜ਼ਾ ਕੀਤਾ ਜਦਕਿ ਦੂਜੇ ਸਥਾਨ 'ਤੇ ਰਹੀ ਟੀਮ ਨੂੰ ਪ੍ਰਬੰਧਕਾਂ ਵੱਲੋਂ 07 ਹਜ਼ਾਰ ਰੁਪਏ ਭੇਂਟ ਕੀਤੇ ਗਏ। ਟੂਰਨਾਮੈਂਟ ਦੇ ਅੰਤਿਮ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਮੁੱਖ ਬੁਲਾਰਾ ਐਡਵੋਕੇਟ ਦਲਜੀਤ ਸਿੰਘ ਸੇਠੀ, ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅਰਵਿੰਦਰ ਸਿੰਘ ਰਸੂਲਪੁਰ,ਉੱਘੇ ਸਮਾਜ ਸੇਵਕ ਅਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ, 1 ਆਮ ਆਦਮੀ ਪਾਰਟੀ ਦੇ ਆਗੂ ਜਸਵੀਰ ਸਿੰਘ ਰਾਜਾ, ਅਕਾਲੀ ਆਗੂ ਡਾ. ਜਸਵਿੰਦਰ ਸਿੰਘ ਖੁਣਖੁਣ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਪ੍ਰਬੰਧਕਾਂ ਵੱਲੋਂ ਕਰਵਾਏ ਗਏ ਇਸ ਟੂਰਨਾਮੈਂਟ ਦੀ ਸ਼ਲਾਘਾ ਕਰਦੇ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਇਸ ਵੇਲੇ ਸਮੇਂ ਦੀ ਮੁੱਖ ਲੋੜ ਹੈ।

ਇਸ ਮੌਕੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ, ਅਰਜੁਨ ਐਵਾਰਡੀ ਤਾਰਾ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ ਮੂਨਕਾਂ, ਮੈਂਬਰ ਜ਼ਿਲਾ ਪ੍ਰੀਸ਼ਦ ਰਵਿੰਦਰ ਪਾਲ ਸਿੰਘ ਗੋਰਾ, ਐੱਸ. ਐੱਮ. ਓ ਡਾ. ਕੇਵਲ ਸਿੰਘ ਕਾਜਲ, ਸਰਪੰਚ ਗੁਰਮਿੰਦਰ ਸਿੰਘ ਗੋਲਡੀ, ਡਾ. ਬਲਵੀਰ ਸਿੰਘ ਮੂਨਕਾਂ, ਸੁਖਵਿੰਦਰ ਸਿੰਘ ਮੂਨਕਾਂ, ਸਰਬਜੀਤ ਸਿੰਘ ਮੋਮੀ, ਐਡਵੋਕੇਟ ਦਮਨਦੀਪ ਸਿੰਘ ਬਿੱਲਾ, ਸਰਪੰਚ ਹਰਦੀਪ ਸਾਬੀ, ਗੋਲਡੀ ਕਲਿਆਣਪੁਰ, ਚੇਅਰਮੈਨ ਸਿਮਰਨ ਸਿੰਘ ਸੈਣੀ, ਮਨਜੀਤ ਸਿੰਘ ਮਿੰਟੂ ਤੋਂ ਇਲਾਵਾ ਹੋਰ ਖੇਡ ਪ੍ਰੇਮੀ ਵੀ ਹਾਜ਼ਰ ਸਨ।

shivani attri

This news is Content Editor shivani attri