ਕਮਲਪ੍ਰੀਤ ਕੌਰ ਨੂੰ ਇੰਟਰਨੈਸ਼ਨਲ ਹਾਰਵੈਸਟ ਟੈਨਿਸ ਅਕੈਡਮੀ ਨੇ 10 ਲੱਖ ਦਾ ਇਨਾਮ ਦੇ ਕੇ ਕੀਤਾ ਸਨਮਾਨਿਤ

Thursday, Aug 19, 2021 - 03:40 PM (IST)

ਜਗਰਾਓਂ (ਰਾਜ ਬਰਾੜ): ਟੋਕੀਓ ਓਲੰਪਿਕ ਵਿਚ 6ਵੇਂ ਨੰਬਰ ’ਤੇ ਰਹੀ ਪੰਜਾਬ ਦੀ ਐਥਲੀਟ ਕਮਲਪ੍ਰੀਤ ਕੌਰ ਨੂੰ ਅੱਜ ਜਗਰਾਓਂ ਦੇ ਨੇੜਲੇ ਪਿੰਡ ਜੱਸੋਵਾਲ ਕੁਲਾਰ ਵਿਚ ਬਣੀ ਇੰਟਰਨੈਸ਼ਨਲ ਹਾਰਵੈਸਟ ਟੈਨਿਸ ਅਕੈਡਮੀ ਵੱਲੋਂ 10 ਲੱਖ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਸ ਦੀ ਕੋਚ ਰਾਖੀ ਤਿਆਗੀ ਨੂੰ ਵੀ ਢਾਈ ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: ਓਡੀਸ਼ਾ ’ਚ ਬਣ ਰਿਹੈ ਭਾਰਤ ਦਾ ਸਭ ਤੋਂ ਵੱਡਾ ਹਾਕੀ ਸਟੇਡੀਅਮ, ਦਰਸ਼ਕਾਂ ਲਈ ਹੋਵੇਗੀ ਇਹ ਖ਼ਾਸ ਸਹੂਲਤ

ਇਸ ਮੌਕੇ ਕਮਲਪ੍ਰੀਤ ਕੌਰ ਨੇ ਕਿਹਾ ਕਿ ਕੋਰੋਨਾ ਦੇ ਚੱਲਦੇ ਉਸ ਦੀ ਕੋਚ ਰਾਖੀ ਤਿਆਗੀ ਨਾਲ ਨਾ ਜਾ ਸਕੀ। ਉਸ ਨੇ ਅੱਗੇ ਦੱਸਿਆ ਕਿ ਉਥੇ ਮੀਂਹ ਕਾਰਨ ਉਹ ਆਪਣਾ ਪ੍ਰਦਰਸ਼ਨ ਸਹੀ ਤਰ੍ਹਾਂ ਨਹੀਂ ਕਰ ਸਕੀ ਅਤੇ ਵੱਡੀ ਜਿੱਤ ਤੋਂ ਖੁੰਝ ਗਈ। ਕਮਲਪ੍ਰੀਤ ਨੇ ਹਾਰਵੈਸਟ ਟੈਨਿਸ ਅਕੈਡਮੀ ਦਾ ਇਸ ਸਨਮਾਨ ਲਈ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਖੇਡਾਂ ਜ਼ਰੀਏ ਆਪਣਾ ਕੈਰੀਅਰ ਬਣਾਉਣ ਦਾ ਸੰਦੇਸ਼ ਵੀ ਦਿੱਤਾ। 

ਇਹ ਵੀ ਪੜ੍ਹੋ: ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਇਸ ਦੌਰਾਨ ਸਾਰਿਆਂ ਨੇ ਮਿਲ ਕੇ ਕਮਲਪ੍ਰੀਤ ਨੂੰ ਵਧਾਈ ਦਿੱਤੀ ਅਤੇ ਕਮਲਪ੍ਰੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਦੇਸ਼ ਲਈ ਖੇਡਣ ਵਾਲੇ ਖਿਡਾਰੀਆਂ ਲਈ ਵਧੀਆ ਸਹੂਲਤਾਂ ਦੇਣ ਦੀ ਵੀ ਗੱਲ ਕਹੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News