ਵਿਸ਼ਵ ਕੱਪ ਜੇਤੂ ਭਾਰਤੀ ਕਪਤਾਨ ਕਪਿਲ ਦੇਵ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ 'ਚ ਦਾਖ਼ਲ

10/23/2020 3:08:58 PM

ਨਵੀਂ ਦਿੱਲੀ (ਵਾਰਤਾ) : ਭਾਰਤ ਨੂੰ ਪਹਿਲੀ ਵਾਰ ਆਪਣੀ ਕਪਤਾਨੀ ਵਿਚ 1983 ਵਿਚ ਵਿਸ਼ਵ ਕੱਪ ਜੇਤੂ ਬਣਾਉਣ ਵਾਲੇ ਕਪਿਲ ਦੇਵ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਉਨ੍ਹਾਂ ਨੂੰ ਰਾਜਧਾਨੀ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ: IPL 2020 : ਇਸ ਤਸਵੀਰ ਨੂੰ ਵੇਖ ਵਿਰਾਟ ਕੋਹਲੀ ਨੂੰ ਆਈ ਸਕੂਲ ਦੇ ਦਿਨਾਂ ਦੀ ਯਾਦ

ਰਿਪੋਰਟਾਂ ਮੁਤਾਬਕ ਕਪਿਲ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਨੇ ਉਨ੍ਹਾਂ ਦੇ ਜਲਦ ਤੰਦਰੁਸਤ ਹੋਣ ਦੀ ਅਰਦਾਸ ਕੀਤੀ ਹੈ। ਕਪਿਲ ਦੀ ਦਿੱਲੀ ਦੇ ਇਕ ਹਸਪਤਾਲ ਵਿਚ ਐਂਜਿਓਪਲਾਸਟੀ ਹੋਈ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ।

ਇਹ ਵੀ ਪੜ੍ਹੋ: ਸਰਕਾਰੀ ਮੁਲਾਜ਼ਮਾਂ ਨੂੰ ਮਿਲਣ ਵਾਲੇ ਬੋਨਸ ਦੀ ਰਕਮ ਤੈਅ, ਜਾਣੋ ਕਿਸਦੇ ਖਾਤੇ 'ਚ ਆਉਣਗੇ ਕਿੰਨੇ ਰੁਪਏ
 
ਕਪਿਲ ਦੀ ਕਪਤਾਨੀ ਵਿਚ ਭਾਰਤ ਨੇ 1983 ਵਿਚ ਪਹਿਲੀ ਵਾਰ ਵਲਡਰ ਕੱਪ ਜਿੱਤਿਆ ਸੀ। ਕਪਿਲ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ ਵਿਚ 131 ਟੈਸਟ ਅਤੇ 225 ਵਨਡੇ ਮੈਚ ਖੇਡੇ। ਉਨ੍ਹਾਂ ਦੇ ਨਾਮ ਟੈਸਟ ਵਿਚ 5248 ਦੌੜਾਂ ਅਤੇ 434 ਵਿਕਟਾਂ ਦਰਜ ਹਨ। ਵਨਡੇ ਕਰੀਅਰ ਵਿਚ ਉਨ੍ਹਾਂ ਨੇ 3783 ਦੌੜਾਂ ਬਣਾਉਣ ਦੇ ਨਾਲ 253 ਵਿਕਟਾਂ ਵੀ ਲਈਆਂ ਹਨ।

ਇਹ ਵੀ ਪੜ੍ਹੋ: ਧੀ ਦੇ ਵਿਆਹ 'ਤੇ ਖ਼ਰਚਿਆ ਸੀ 500 ਕਰੋੜ, ਅੱਜ ਇਸ ਭਾਰਤੀ ਸਿਰ ਚੜ੍ਹਿਆ 25 ਹਜ਼ਾਰ ਕਰੋੜ ਦਾ ਕਰਜ਼ਾ


cherry

Content Editor cherry