ਸਰਕਾਰੀ ਨੌਕਰੀ ਦੇ ਚਾਹਵਾਨ ਖਿਡਾਰੀਆਂ ਲਈ ਖੁਸ਼ਖਬਰੀ, ਕੇਂਦਰ ਸਰਕਾਰ ਵਲੋਂ ਵੱਡਾ ਐਲਾਨ

Wednesday, Mar 06, 2024 - 06:44 PM (IST)

ਸਰਕਾਰੀ ਨੌਕਰੀ ਦੇ ਚਾਹਵਾਨ ਖਿਡਾਰੀਆਂ ਲਈ ਖੁਸ਼ਖਬਰੀ, ਕੇਂਦਰ ਸਰਕਾਰ ਵਲੋਂ ਵੱਡਾ ਐਲਾਨ

ਨਵੀਂ ਦਿੱਲੀ, (ਭਾਸ਼ਾ) ਖੇਡ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਕਿਹਾ ਕਿ ਸੋਧੇ ਹੋਏ ਮਾਪਦੰਡ ਤੋਂ ਬਾਅਦ ਖੇਲੋ ਇੰਡੀਆ ਦੇ ਤਗਮਾ ਜੇਤੂ ਵੀ ਹੁਣ ਸਰਕਾਰੀ ਨੌਕਰੀਆਂ ਦੇ ਯੋਗ ਹੋਣਗੇ। ਠਾਕੁਰ ਨੇ ਕਿਹਾ ਕਿ ਇਹ ਕਦਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ "ਮਜ਼ਬੂਤ ਖੇਡ ਵਾਤਾਵਰਣ ਪ੍ਰਣਾਲੀ, ਜ਼ਮੀਨੀ ਪੱਧਰ 'ਤੇ ਪ੍ਰਤਿਭਾ ਦਾ ਪਾਲਣ ਪੋਸ਼ਣ ਕਰਨ ਅਤੇ ਖੇਡਾਂ ਨੂੰ ਇੱਕ ਆਕਰਸ਼ਕ ਅਤੇ ਵਿਹਾਰਕ ਕਰੀਅਰ ਵਿਕਲਪ ਵਿੱਚ ਬਦਲਣ" ਦੇ ਦ੍ਰਿਸ਼ਟੀਕੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। 

ਇਹ ਵੀ ਪੜ੍ਹੋ : India Vs Eng 5th Test: ਧਰਮਸ਼ਾਲਾ 'ਚ ਨਹੀਂ ਹੋਵੇਗਾ ਭਾਰਤ-ਇੰਗਲੈਂਡ ਵਿਚਾਲੇ ਟੈਸਟ ਮੈਚ, ਜਾਣੋ ਕੀ ਹੈ ਕਾਰਨ

ਉਨ੍ਹਾਂ ਕਿਹਾ ਕਿ ਪ੍ਰਸੋਨਲ ਅਤੇ ਸਿਖਲਾਈ ਵਿਭਾਗ ਨੇ ਖੇਡ ਮੰਤਰਾਲੇ ਨਾਲ ਸਲਾਹ ਮਸ਼ਵਰਾ ਕਰਕੇ ਸਰਕਾਰੀ ਨੌਕਰੀਆਂ ਦੀ ਮੰਗ ਕਰਨ ਵਾਲੇ ਖਿਡਾਰੀਆਂ ਲਈ ਯੋਗਤਾ ਦੇ ਮਾਪਦੰਡ ਵਿੱਚ ਸੋਧ ਕੀਤੀ ਹੈ। ਠਾਕੁਰ ਨੇ ਐਕਸ 'ਤੇ ਆਪਣੀ ਪੋਸਟ ਵਿੱਚ ਕਿਹਾ, "ਖੇਲੋ ਇੰਡੀਆ ਖੇਡਾਂ (ਯੂਥ, ਯੂਨੀਵਰਸਿਟੀ, ਪੈਰਾ ਅਤੇ ਵਿੰਟਰ) ਦੇ ਤਮਗਾ ਜੇਤੂ ਹੁਣ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਯੋਗ ਹੋਣਗੇ। ''ਖੇਲੋ ਇੰਡੀਆ ਖੇਡਾਂ ਪਹਿਲੀ ਵਾਰ 2018 ਵਿੱਚ ਆਯੋਜਿਤ ਕੀਤੀਆਂ ਗਈਆਂ ਸਨ। 

ਇਹ ਵੀ ਪੜ੍ਹੋ : ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਦਿੱਲੀ ਨੇ ਮੁੰਬਈ ਨੂੰ ਹਰਾਇਆ, ਪੁਆਇੰਟ ਟੇਬਲ 'ਚ ਚੋਟੀ ਦਾ ਸਥਾਨ ਕੀਤਾ ਮਜ਼ਬੂਤ

ਇਸ ਤੋਂ ਪਹਿਲਾਂ, ਅਮਲਾ ਅਤੇ ਸਿਖਲਾਈ ਵਿਭਾਗ ਨੇ ਆਪਣੇ ਆਦੇਸ਼ ਵਿੱਚ ਕਿਹਾ ਸੀ, ''ਖੇਡ ਵਿਭਾਗ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਵਧੇਰੇ ਸਪੱਸ਼ਟਤਾ ਲਿਆਉਣ, ਹਾਲ ਹੀ ਦੇ ਸਮੇਂ ਵਿੱਚ ਮਹੱਤਵ ਪ੍ਰਾਪਤ ਕਰਨ ਨਵਾਲੇ ਮੁਕਾਬਲਿਆਂ ਨੂੰ ਇਸ ਵਿਚ ਸ਼ਾਮਲ ਕਰਨ ਤੇ ਇਨ੍ਹਾਂ ਪ੍ਰਤੀਯੋਗਿਤਾਵਾਂ ਵਿਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲੀ ਦਿਸ਼ਾ ਨਿਰਦੇਸ਼ਾਂ ਦੀ ਸਮੀਖਿਆ ਕੀਤੀ ਗਈ।'' ਹੁਕਮਾਂ ਅਨੁਸਾਰ, ਜਿਨ੍ਹਾਂ ਮੁਕਾਬਲਿਆਂ ਨੂੰ ਰਾਸ਼ਟਰੀ ਮਹੱਤਵ ਦਾ ਦਰਜਾ ਦਿੱਤਾ ਗਿਆ ਹੈ, ਉਨ੍ਹਾਂ ਵਿੱਚ ਰਾਸ਼ਟਰੀ ਖੇਡ ਫੈਡਰੇਸ਼ਨਾਂ ਦੁਆਰਾ ਆਯੋਜਿਤ ਰਾਸ਼ਟਰੀ ਚੈਂਪੀਅਨਸ਼ਿਪ, ਭਾਰਤੀ ਓਲੰਪਿਕ ਸੰਘ ਦੁਆਰਾ ਆਯੋਜਿਤ ਰਾਸ਼ਟਰੀ ਖੇਡਾਂ ਅਤੇ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ, ਖੇਲੋ ਇੰਡੀਆ ਯੂਥ ਗੇਮਜ਼, ਖੇਲੋ ਇੰਡੀਆ ਸਰਦ ਰੁੱਤ ਦੀਆਂ ਖੇਡਾਂ ਅਤੇ ਖੇਲੋ ਇੰਡੀਆ ਪੈਰਾ ਸਪੋਰਟਸ ਸ਼ਾਮਲ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Tarsem Singh

Content Editor

Related News