ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦਾ ਕੀਤਾ ਗਿਆ ਉਦਘਾਟਨ

Tuesday, Feb 20, 2024 - 12:13 PM (IST)

ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦਾ ਕੀਤਾ ਗਿਆ ਉਦਘਾਟਨ

ਗੁਹਾਟੀ : ਸੋਮਵਾਰ ਨੂੰ ਇੱਥੇ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦਾ ਉਦਘਾਟਨ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਬਾ ਸਰਮਾ ਦੀ ਮੌਜੂਦਗੀ ਵਿਚ ਕੀਤਾ ਗਿਆ। ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨ ਖਿਡਾਰੀਆਂ ਨੂੰ ਹਾਰ ਤੋਂ ‘ਚਿੰਤਿਤ’ ਹੋਣ ਦੀ ਜਗ੍ਹਾ ਇਸ ਨੂੰ ‘ਸਿੱਖਣ ਦੇ ਮੌਕੇ’ ਦੇ ਰੂਪ ਵਿਚ ਲੈਣਾ ਚਾਹੀਦਾ ਹੈ। ਇਨ੍ਹਾਂ ਖੇਡਾਂ ਦੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਮੋਦੀ ਨੇ ਗੁਹਾਟੀ ਵਿਚ ‘ਇਕ ਭਾਰਤ, ਸ੍ਰੇਸ਼ਠ ਭਾਰਤ’ ਦਾ ਸ਼ਾਨਦਾਰ ਅਕਸ ਬਣਾਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।


author

Tarsem Singh

Content Editor

Related News