ਸਾਈ ''ਚ ਜਿਨਸੀ ਸ਼ੋਸ਼ਣ ਦੇ ਮਾਮਲਿਆਂ ''ਚ ਇਕ ਮਹੀਨੇ ''ਚ ਹੋਵੇਗੀ ਸਖ਼ਤ ਕਾਰਵਾਈ : ਰਿਜਿਜੂ

Saturday, Feb 08, 2020 - 10:43 AM (IST)

ਸਾਈ ''ਚ ਜਿਨਸੀ ਸ਼ੋਸ਼ਣ ਦੇ ਮਾਮਲਿਆਂ ''ਚ ਇਕ ਮਹੀਨੇ ''ਚ ਹੋਵੇਗੀ ਸਖ਼ਤ ਕਾਰਵਾਈ : ਰਿਜਿਜੂ

ਸਪੋਰਟਸ ਡੈਸਕ— ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਭਾਰਤੀ ਖੇਡ ਅਕੈਡਮੀ (ਸਾਈ) 'ਚ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਇਕ ਮਹੀਨੇ ਦੇ ਅੰਦਰ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਮਹਿਲਾ ਖਿਡਾਰੀਆਂ ਦੇ ਨਾਲ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਤੇ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਨਾਲ ਜੁੜੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਰਿਜਿਜੂ ਨੇ ਕਿਹਾ ਕਿ ਉਨ੍ਹਾਂ ਕੋਲ ਆਈਆਂ ਸ਼ਿਕਾਇਤਾਂ ਦੇ ਸੰਦਰਭ 'ਚ ਸਬੰਧਤ ਅਧਿਕਾਰੀਆਂ ਤੋਂ ਫਰਵਰੀ ਦੇ ਅੰਤ ਤਕ ਇਸ ਦਾ ਨਿਪਟਾਰਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।


author

Tarsem Singh

Content Editor

Related News