IPL 2024 : ਕੋਲਕਾਤਾ ਨੇ ਬੈਂਗਲੁਰੂ ਨੂੰ ਦਿੱਤਾ 223 ਦੌੜਾਂ ਦਾ ਚੁਣੌਤੀਪੂਰਨ ਟੀਚਾ

04/21/2024 5:29:50 PM

ਸਪੋਰਟਸ ਡੈਸਕ- ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਆਈਪੀਐਲ 2024 ਦਾ 36ਵਾਂ ਮੈਚ ਅੱਜ ਈਡਨ ਗਾਰਡਨ, ਕੋਲਕਾਤਾ ਵਿਖੇ ਖੇਡਿਆ ਜਾ ਰਿਹਾ ਹੈ। ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਕੋਲਕਾਤਾ ਨੇ 20 ਓਵਰਾਂ 'ਚ 6 ਵਿਕਟਾਂ ਗੁਆ ਕੇ 222 ਦੌੜਾਂ ਬਣਾਈਆਂ ਤੇ ਬੈਂਗਲੁਰੂ ਨੂੰ ਜਿੱਤ ਲਈ 223 ਦੌੜਾਂ ਦਾ ਟੀਚਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਲਈ ਫਿਲ ਸਾਲਟ ਨੇ 48 ਦੌੜਾਂ, ਸੁਨੀਲ ਨਾਰਾਇਣ ਨੇ 10 ਦੌੜਾਂ, ਅੰਗਕ੍ਰਿਸ਼ ਰਘੂਵੰਸ਼ੀ ਨੇ 3 ਦੌੜਾਂ, ਵੈਂਕਟੇਸ਼ ਅਈਅਰ ਨੇ 16 ਦੌੜਾਂ, ਰਿੰਕੂ ਸਿੰਘ ਨੇ 24 ਦੌੜਾਂ, ਸ਼੍ਰੇਅਸ ਅਈਅਰ ਨੇ 50 ਦੌੜਾਂ, ਆਂਦਰੇ ਰਸਲ ਨੇ 27 ਦੌੜਾਂ ਤੇ ਰਮਨਦੀਪ ਸਿੰਘ ਨੇ 24 ਦੌੜਾਂ ਬਣਾਈਆਂ। ਬੈਂਗਲੁਰੂ ਲਈ ਮੁਹੰਮਦ ਸਿਰਾਜ ਨੇ 1, ਯਸ਼ ਦਿਆਲ ਨੇ 2, ਲਾਕੀ ਫਰਗੂਸਨ ਨੇ 1 ਤੇ ਕੈਮਰਨ ਗ੍ਰੀਨ ਨੇ 2 ਵਿਕਟਾਂ ਲਈਆਂ। ਹਾਰ ਤੋਂ ਬਾਅਦ ਹਾਰ ਕਾਰਨ ਪ੍ਰੇਸ਼ਾਨ ਰਾਇਲ ਚੈਲੰਜਰਜ਼ ਬੈਂਗਲੁਰੂ ਚੰਗੀ ਤਰ੍ਹਾਂ ਜਾਣਦੀ ਹੈ ਕਿ ਹੁਣ ਕਿਸੇ ਗਲਤੀ ਦੀ ਗੁੰਜਾਇਸ਼ ਨਹੀਂ ਹੈ, ਇਸ ਲਈ ਉਸ ਨੂੰ ਕੇਕੇਆਰ ਖਿਲਾਫ ਹਰ ਕੀਮਤ 'ਤੇ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ। ਸੱਤ ਮੈਚਾਂ ਵਿੱਚੋਂ ਛੇ ਹਾਰਨ ਤੋਂ ਬਾਅਦ, ਆਰਸੀਬੀ ਦਾ ਆਪਣਾ ਪਹਿਲਾ ਆਈਪੀਐਲ ਖਿਤਾਬ ਜਿੱਤਣ ਦਾ ਸੁਪਨਾ ਟੁੱਟਦਾ ਨਜ਼ਰ ਆ ਰਿਹਾ ਹੈ। ਆਰਸੀਬੀ ਲਗਾਤਾਰ ਪੰਜ ਹਾਰਾਂ ਤੋਂ ਬਾਅਦ ਅੰਕ ਸੂਚੀ ਵਿੱਚ ਸਭ ਤੋਂ ਹੇਠਲੇ ਸਥਾਨ 'ਤੇ ਹੈ।

ਦੋਵਾਂ ਟੀਮਾਂ ਦੀ ਪਲੇਇੰਗ 11

ਰਾਇਲ ਚੈਲੰਜਰਜ਼ ਬੈਂਗਲੁਰੂ : ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਵਿਲ ਜੈਕਸ, ਰਜਤ ਪਾਟੀਦਾਰ, ਕੈਮਰਨ ਗ੍ਰੀਨ, ਦਿਨੇਸ਼ ਕਾਰਤਿਕ (ਵਿਕਟਕੀਪਰ), ਮਹੀਪਾਲ ਲੋਮਰੋਰ, ਕਰਨ ਸ਼ਰਮਾ, ਲਾਕੀ ਫਰਗੂਸਨ, ਯਸ਼ ਦਿਆਲ, ਮੁਹੰਮਦ ਸਿਰਾਜ

ਕੋਲਕਾਤਾ ਨਾਈਟ ਰਾਈਡਰਜ਼ : ਫਿਲਿਪ ਸਾਲਟ (ਵਿਕਟਕੀਪਰ), ਸੁਨੀਲ ਨਾਰਾਇਣ, ਅੰਗਕ੍ਰਿਸ਼ ਰਘੂਵੰਸ਼ੀ, ਸ਼੍ਰੇਅਸ ਅਈਅਰ (ਕਪਤਾਨ), ਵੈਂਕਟੇਸ਼ ਅਈਅਰ, ਆਂਦਰੇ ਰਸਲ, ਰਿੰਕੂ ਸਿੰਘ, ਰਮਨਦੀਪ ਸਿੰਘ, ਮਿਸ਼ੇਲ ਸਟਾਰਕ, ਵਰੁਣ ਚੱਕਰਵਰਤੀ, ਹਰਸ਼ਿਤ ਰਾਣਾ


Tarsem Singh

Content Editor

Related News