ਭਾਰਤੀ ਬੱਲੇਬਾਜ਼ KL ਰਾਹੁਲ ਵੈਸਟਇੰਡੀਜ਼ ਖ਼ਿਲਾਫ਼ ਟੀ-20 ਸੀਰੀਜ਼ ਤੋਂ ਹੋਇਆ ਬਾਹਰ

Wednesday, Jul 27, 2022 - 05:20 PM (IST)

ਭਾਰਤੀ ਬੱਲੇਬਾਜ਼ KL ਰਾਹੁਲ ਵੈਸਟਇੰਡੀਜ਼ ਖ਼ਿਲਾਫ਼ ਟੀ-20 ਸੀਰੀਜ਼ ਤੋਂ ਹੋਇਆ ਬਾਹਰ

ਬੈਂਗਲੁਰੂ (ਏਜੰਸੀ)- ਭਾਰਤੀ ਬੱਲੇਬਾਜ਼ ਕੇ.ਐੱਲ. ਰਾਹੁਲ ਟੀ-20 ਸੀਰੀਜ਼ ਲਈ ਵੈਸਟਇੰਡੀਜ਼ ਦਾ ਦੌਰਾ ਨਹੀਂ ਕਰ ਰਿਹਾ ਹੈ। ਰਾਹੁਲ ਦਾ ਕੁਆਰੰਟੀਨ ਪੀਰੀਅਡ ਬੁੱਧਵਾਰ ਨੂੰ ਖ਼ਤਮ ਹੋ ਰਿਹਾ ਹੈ ਪਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨੇ ਉਸ ਨੂੰ ਇਕ ਹਫ਼ਤੇ ਦਾ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਰਾਹੁਲ ਪਿਛਲੇ ਹਫ਼ਤੇ ਹੀ ਕੋਰੋਨਾ ਪਾਜ਼ੀਟਿਵ ਆਇਆ ਸੀ। ਰਾਹੁਲ ਸਪੋਰਟਸ ਹਰਨੀਆ ਦੀ ਸਰਜਰੀ ਤੋਂ ਬਾਅਦ ਐੱਨ.ਸੀ.ਏ., ਬੰਗਲੌਰ ਵਿੱਚ ਠੀਕ ਹੋ ਰਿਹਾ ਸੀ ਅਤੇ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਵੈਸਟਇੰਡੀਜ਼ ਵਿੱਚ ਟੀ-20 ਸੀਰੀਜ਼ ਨਾਲ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਵਾਪਸੀ ਕਰ ਸਕਦਾ ਹੈ। ਪਰ ਹੁਣ ਇਹ ਸੰਭਾਵਨਾ ਖ਼ਤਮ ਹੋ ਗਈ ਹੈ।

ਇਹ ਵੀ ਪੜ੍ਹੋ: ਰੇਡ ਪਾਉਣ ਗਏ ਕਬੱਡੀ ਖਿਡਾਰੀ ਨਾਲ ਵਾਪਰਿਆ ਭਾਣਾ, ਲਾਈਵ ਮੈਚ ਦੌਰਾਨ ਹੋਈ ਮੌਤ (ਵੀਡੀਓ)

ਦੋ ਨੈਗੇਟਿਵ ਰਿਪੋਰਟਾਂ ਆਉਣ ਤੋਂ ਬਾਅਦ ਵੀ ਉਹ ਹੁਣ ਵੈਸਟਇੰਡੀਜ਼ ਦੀ ਯਾਤਰਾ ਨਹੀਂ ਕਰੇਗਾ, ਕਿਉਂਕਿ ਡਾਕਟਰਾਂ ਨੇ ਉਸ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਹੁਣ ਉਹ ਜ਼ਿੰਬਾਬਵੇ ਦੇ ਖ਼ਿਲਾਫ਼ ਵਨਡੇ ਸੀਰੀਜ਼ 'ਚ ਅੰਤਰਰਾਸ਼ਟਰੀ ਕ੍ਰਿਕਟ 'ਚ ਵਾਪਸੀ ਕਰੇਗਾ। ਭਾਰਤ ਨੇ 18, 20 ਅਤੇ 22 ਅਗਸਤ ਨੂੰ ਜ਼ਿੰਬਾਬਵੇ ਦੇ ਖ਼ਿਲਾਫ਼ ਹਰਾਰੇ ਵਿੱਚ ਤਿੰਨ ਇੱਕ ਰੋਜ਼ਾ ਮੈਚ ਖੇਡਣੇ ਹਨ, ਜੋ ਕਿ ਵਿਸ਼ਵ ਕੱਪ ਸੁਪਰ ਲੀਗ ਦਾ ਹਿੱਸਾ ਹੈ। ਭਾਰਤ ਪਹਿਲਾਂ ਹੀ ਮੇਜ਼ਬਾਨ ਵਜੋਂ 2023 ਵਨਡੇ ਵਿਸ਼ਵ ਕੱਪ ਲਈ ਕੁਆਲੀਫਾਈ ਕਰ ਚੁੱਕਾ ਹੈ। ਜ਼ਿੰਬਾਬਵੇ ਖ਼ਿਲਾਫ਼ ਵਨਡੇ ਸੀਰੀਜ਼ ਖ਼ਤਮ ਹੋਣ ਦੇ ਤੁਰੰਤ ਬਾਅਦ ਭਾਰਤ ਨੇ ਏਸ਼ੀਆ ਕੱਪ 'ਚ ਹਿੱਸਾ ਲੈਣਾ ਹੈ, ਜੋ 27 ਅਗਸਤ ਤੋਂ 11 ਸਤੰਬਰ ਤੱਕ ਯੂ.ਏ.ਈ. 'ਚ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ: ਪਤਨੀ ਵੱਲੋਂ TikTok ਵੀਡੀਓ ਬਣਾਉਣ 'ਤੇ ਖ਼ਫ਼ਾ ਹੋਇਆ ਪਾਕਿਸਤਾਨੀ ਪਤੀ, ਅਮਰੀਕਾ ਜਾ ਕੇ ਕੀਤਾ ਕਤਲ

ਰਾਹੁਲ ਨੇ IPL 2022 ਤੋਂ ਬਾਅਦ ਕੋਈ ਕ੍ਰਿਕਟ ਨਹੀਂ ਖੇਡੀ ਹੈ। ਉਸ ਨੂੰ ਦੱਖਣੀ ਅਫਰੀਕਾ ਵਿਰੁੱਧ ਪੰਜ ਟੀ-20 ਮੈਚਾਂ ਲਈ ਭਾਰਤੀ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ ਸੀ ਪਰ ਪੱਟ ਦੀ ਸੱਟ ਕਾਰਨ ਉਸ ਨੂੰ ਬਾਹਰ ਹੋਣਾ ਪਿਆ ਸੀ। ਇਸ ਤੋਂ ਬਾਅਦ ਉਹ ਇੰਗਲੈਂਡ ਦੌਰੇ ਤੋਂ ਵੀ ਬਾਹਰ ਹੋ ਗਿਆ। ਇਸ ਦੌਰਾਨ ਉਸ ਦੀ ਜੂਨ 'ਚ ਸਪੋਰਟਸ ਹਰਨੀਆ ਦੀ ਸਰਜਰੀ ਹੋਈ ਅਤੇ ਉਹ ਵੈਸਟਇੰਡੀਜ਼ ਖ਼ਿਲਾਫ਼ ਟੀ-20 ਸੀਰੀਜ਼ ਲਈ ਫਿੱਟ ਦਿਖਾਈ ਦੇ ਰਿਹਾ ਸੀ ਕਿ ਉਦੋਂ ਉਸ ਨੂੰ ਕੋਰੋਨਾ ਹੋ ਗਿਆ।

ਇਹ ਵੀ ਪੜ੍ਹੋ: ਤੁਰਕੀ ’ਚ ਫਲਾਈਟ ਅਟੈਂਡੈਂਟ ਦੇ ਖਾਣੇ ’ਚੋਂ ਨਿਕਲੀ ਸੱਪ ਦੀ ਸਿਰੀ

 


author

cherry

Content Editor

Related News