ਅਗਲੇ ਮਹੀਨੇ ਵਿਆਹ ਦੇ ਬੰਧਨ ''ਚ ਬੱਝੇਗਾ ਲੋਕੇਸ਼ ਰਾਹੁਲ!

Tuesday, Dec 27, 2022 - 11:44 AM (IST)

ਅਗਲੇ ਮਹੀਨੇ ਵਿਆਹ ਦੇ ਬੰਧਨ ''ਚ ਬੱਝੇਗਾ ਲੋਕੇਸ਼ ਰਾਹੁਲ!

ਮੁੰਬਈ (ਇੰਟ.)– ਭਾਰਤੀ ਕ੍ਰਿਕਟ ਟੀਮ ਦਾ ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਵਾਲਾ ਹੈ। ਰਿਪੋਰਟਾਂ ਮੁਤਾਬਕ ਉਹ ਜਨਵਰੀ ਵਿਚ ਆਪਣੀ ਗਰਲਫ੍ਰੈਂਡ ਅਥੀਆ ਸ਼ੈੱਟੀ ਨਾਲ ਵਿਆਹ ਕਰਾਏਗਾ। ਬੀ. ਸੀ. ਸੀ. ਆਈ. ਸੂਤਰਾਂ ਦੇ ਹਵਾਲੇ ਨਾਲ ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਲੋਕੇਸ਼ ਰਾਹੁਲ ਸ਼੍ਰੀਲੰਕਾ ਵਿਰੁੱਧ ਘਰੇਲੂ ਸੀਰੀਜ਼ ਵਿਚ ਹਿੱਸਾ ਨਹੀਂ ਲਵੇਗਾ ਕਿਉਂਕਿ ਉਹ ਵਿਆਹ ਕਰਨ ਵਾਲਾ ਹੈ। ਹਾਲਾਂਕਿ ਇਸ ਬਾਰੇ ਵਿਚ ਖਿਡਾਰੀ ਵਲੋਂ ਕੋਈ ਵੀ ਪੁਖਤਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਵੀ ਲੋਕੇਸ਼ ਰਾਹੁਲ ਤੇ ਅਥੀਆ ਸ਼ੈੱਟੀ ਦੇ ਵਿਆਹ ਦੀ ਜਾਣਕਾਰੀ ਸਾਹਮਣੇ ਆਈ ਸੀ। ਇਕ ਰਿਪੋਰਟ ਵਿਚ ਕਿਹਾ ਗਿਆ ਸੀ ਕਿ 3 ਦਿਨ ਦੇ ਸ਼ਾਨਦਾਰ ਸਮਾਰੋਹ ਵਿਚ ਵਿਆਹ ਦੀਆਂ ਤਾਰੀਖਾਂ 21 ਤੋਂ 23 ਜਨਵਰੀ ਹਨ।


author

cherry

Content Editor

Related News