ਜਾਣੋ ਕਦੋਂ ਖੇਡਿਆ ਗਿਆ ਸੀ ਭਾਰਤ ਤੇ ਪਾਕਿ ਵਿਚਾਲੇ ਪਹਿਲਾ ਕ੍ਰਿਕਟ ਮੈਚ, ਕੀ ਨਿਕਲਿਆ ਸੀ ਨਤੀਜਾ
Friday, Oct 13, 2023 - 06:45 PM (IST)
ਸਪੋਰਟਸ ਡੈਸਕ- ਵਿਸ਼ਵ ਕੱਪ 2023 ਦਾ 12ਵਾਂ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਨੀਵਾਰ ਭਾਵ 14 ਅਕਤੂਬਰ ਨੂੰ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕਰਵਾਇਆ ਜਾਵੇਗਾ। ਟੀਮ ਇੰਡੀਆ ਅਤੇ ਪਾਕਿਸਤਾਨ ਨੇ ਸ਼ੁਰੂਆਤੀ ਦੋਵੇਂ ਮੈਚ ਜਿੱਤੇ ਹਨ। ਹੁਣ ਇਹ ਮੈਚ ਦਿਲਚਸਪ ਹੋਵੇਗਾ। ਜੇਕਰ ਭਾਰਤ ਅਤੇ ਪਾਕਿਸਤਾਨ ਦੇ ਕ੍ਰਿਕਟ ਇਤਿਹਾਸ 'ਤੇ ਨਜ਼ਰ ਮਾਰੀਏ ਤਾਂ ਦੋਵਾਂ ਟੀਮਾਂ ਵਿਚਾਲੇ ਪਹਿਲਾ ਮੈਚ 1952 'ਚ ਖੇਡਿਆ ਗਿਆ ਸੀ। ਇਹ ਟੈਸਟ ਮੈਚ ਸੀ। ਪਹਿਲਾ ਵਨਡੇ ਮੈਚ 1978 ਵਿੱਚ ਕਵੇਟਾ ਵਿੱਚ ਖੇਡਿਆ ਗਿਆ ਸੀ। ਭਾਰਤ ਨੇ ਪਹਿਲਾ ਟੈਸਟ ਅਤੇ ਵਨਡੇ ਦੋਵੇਂ ਹੀ ਜਿੱਤੇ ਸਨ।
ਇਹ ਵੀ ਪੜ੍ਹੋ - CWC 23 : ਭਾਰਤ 'ਚ ਜਿੱਤਣਾ ਬਹੁਤ ਸਖ਼ਤ ਚੁਣੌਤੀ, ਇੰਗਲੈਂਡ ਦੇ ਆਲਰਾਊਂਡਰ ਕ੍ਰਿਸ ਵੋਕਸ ਦਾ ਵੱਡਾ ਬਿਆਨ
ਭਾਰਤ ਅਤੇ ਪਾਕਿਸਤਾਨ ਵਿਚਾਲੇ ਪਹਿਲਾ ਟੈਸਟ...
ਟੀਮ ਇੰਡੀਆ ਨੇ ਲਾਲਾ ਅਮਰਨਾਥ ਦੀ ਕਪਤਾਨੀ 'ਚ ਪਾਕਿਸਤਾਨ ਖ਼ਿਲਾਫ਼ ਪਹਿਲਾ ਟੈਸਟ ਖੇਡਿਆ ਸੀ। ਦਿੱਲੀ 'ਚ ਖੇਡੇ ਗਏ ਮੈਚ 'ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 372 ਦੌੜਾਂ ਬਣਾਈਆਂ ਸਨ। ਇਸ ਦੌਰਾਨ ਵਿਜੇ ਹਜ਼ਾਰੇ ਨੇ 76 ਦੌੜਾਂ ਬਣਾਈਆਂ ਸਨ। ਵਿਜੇ ਮਾਂਜਰੇਕਰ ਨੇ 23 ਦੌੜਾਂ ਦਾ ਯੋਗਦਾਨ ਦਿੱਤਾ। ਹੇਮੂ ਅਧਿਕਾਰੀ ਨੇ ਅਜੇਤੂ 81 ਦੌੜਾਂ ਬਣਾਈਆਂ। ਭਾਰਤ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਦਿਆਂ ਪਾਕਿਸਤਾਨ ਦੀ ਟੀਮ ਪਹਿਲੀ ਪਾਰੀ ਵਿੱਚ 150 ਦੌੜਾਂ ਅਤੇ ਦੂਜੀ ਪਾਰੀ ਵਿੱਚ 152 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਸੀ। ਪਾਕਿਸਤਾਨ ਨੇ ਇਹ ਮੈਚ ਅਬਦੁਲ ਕਾਰਦਾਰ ਦੀ ਕਪਤਾਨੀ ਵਿੱਚ ਖੇਡਿਆ।
ਇਹ ਵੀ ਪੜ੍ਹੋ - NZ vs BAN, CWC 23 : ਬੰਗਲਾਦੇਸ਼ ਨੇ ਨਿਊਜ਼ੀਲੈਂਡ ਨੂੰ ਦਿੱਤਾ 246 ਦੌੜਾਂ ਦਾ ਟੀਚਾ
ਭਾਰਤ ਨੇ ਪਹਿਲਾ ਵਨਡੇ ਮੈਚ ਜਿੱਤਿਆ
ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਟੈਸਟ ਤੋਂ ਬਾਅਦ ਪਹਿਲਾ ਵਨਡੇ ਵੀ ਜਿੱਤਿਆ ਸੀ। ਭਾਰਤ ਅਤੇ ਪਾਕਿਸਤਾਨ ਵਿਚਾਲੇ ਪਹਿਲਾ ਵਨਡੇ 1978 ਵਿੱਚ ਕਵੇਟਾ ਵਿੱਚ ਖੇਡਿਆ ਗਿਆ ਸੀ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ਦੇ ਨੁਕਸਾਨ 'ਤੇ 170 ਦੌੜਾਂ ਬਣਾਈਆਂ। ਇਸ ਦੌਰਾਨ ਮਹਿੰਦਰ ਅਮਰਨਾਥ ਨੇ 51 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਦਿਲੀਪ ਵੇਂਗਸਰਕਰ ਨੇ 34 ਦੌੜਾਂ ਬਣਾਈਆਂ। ਸੁਰਿੰਦਰ ਅਮਰਨਾਥ ਨੇ 37 ਦੌੜਾਂ ਬਣਾਈਆਂ। ਜਵਾਬ 'ਚ ਪਾਕਿਸਤਾਨ ਦੀ ਟੀਮ 166 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਲਈ ਮਾਜਿਦ ਖਾਨ ਨੇ ਸਭ ਤੋਂ ਵੱਧ 50 ਦੌੜਾਂ ਬਣਾਈਆਂ।
ਤੁਹਾਨੂੰ ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੁਣ ਤੱਕ ਕੁੱਲ 134 ਵਨਡੇ ਮੈਚ ਖੇਡੇ ਜਾ ਚੁੱਕੇ ਹਨ। ਇਸ ਦੌਰਾਨ ਟੀਮ ਇੰਡੀਆ ਨੇ 56 ਮੈਚ ਜਿੱਤੇ ਹਨ। ਜਦਕਿ ਇਸ ਨੂੰ 73 ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ