''ਕੋਹਲੀ ਕੋਲੋਂ ਮਿਲੀ ਸਲਾਹ ਨਾਲ ਹੋਇਆ ਮੇਰੀ ਖੇਡ ''ਚ ਸੁਧਾਰ''- ਬਾਬਰ ਆਜ਼ਮ

08/31/2023 4:17:21 PM

ਸਪੋਰਟਸ ਡੈਸਕ- ਪਾਕਿਸਤਾਨ ਅਤੇ ਸ਼੍ਰੀਲੰਕਾ ਦੀ ਮੇਜ਼ਬਾਨੀ 'ਚ ਏਸ਼ੀਆ ਕੱਪ 2023 ਦੀ ਸ਼ੁਰੂਆਤ ਹੋ ਚੁੱਕੀ ਹੈ। ਪੂਰੀ ਦੁਨੀਆ ਦੇ ਕ੍ਰਿਕਟ ਪ੍ਰਸ਼ੰਸਕਾਂ ਦੀ ਨਜ਼ਰ 2 ਸਤੰਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮਹਾ-ਮੁਕਾਬਲੇ 'ਤੇ ਹੈ। ਮੈਚ ਤੋਂ ਪਹਿਲਾਂ ਪਾਕਿਸਤਾਨ ਦੇ ਕਪਤਾਨ ਨੇ ਭਾਰਤੀ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦੀ ਤਾਰੀਫ਼ ਕੀਤੀ ਹੈ। ਬਾਬਰ ਨੇ ਇਕ ਕਿੱਸਾ ਵੀ ਸੁਣਾਇਆ ਜਦੋਂ ਕੋਹਲੀ ਨੇ ਉਨ੍ਹਾਂ ਦੀ ਮਦਦ ਕੀਤੀ ਸੀ। 
ਇਸ ਵੱਡੇ ਮੁਕਾਬਲੇ ਤੋਂ ਪਹਿਲਾਂ ਬਾਬਰ ਨੇ ਕੋਹਲੀ ਨਾਲ ਆਪਣੀ ਪਹਿਲੀ ਮੁਲਾਕਾਤ ਨੂੰ ਯਾਦ ਕੀਤਾ। ਉਨ੍ਹਾਂ ਨੇ ਕੋਹਲੀ ਨੂੰ ਇਕ ਸ਼ਾਨਦਾਰ ਇਨਸਾਨ ਦੱਸਿਆ। ਉਨ੍ਹਾਂ ਨੇ ਦੱਸਿਆ ਕਿ 2019 'ਚ ਵਿਸ਼ਵ ਕੱਪ 'ਚ ਪਹਿਲੀ ਵਾਰ ਕੋਹਲੀ ਨੂੰ ਮਿਲਣ ਦਾ ਮੌਕਾ ਮਿਲਿਆ ਸੀ। ਉਨ੍ਹਾਂ ਦੀ ਸਲਾਹ ਨਾਲ ਉਨ੍ਹਾਂ ਦੀ ਖੇਡ 'ਚ ਕਾਫ਼ੀ ਸੁਧਾਰ ਹੋਇਆ ਹੈ। 

ਇਹ ਵੀ ਪੜ੍ਹੋ-33 ਸਾਲਾ ਫਿਟਨੈੱਸ ਮਾਡਲ ਲਾਰੀਸਾ ਬੋਰਜੇਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਸ਼ੁਰੂਆਤੀ ਜਾਂਚ ਨੇ ਕੀਤਾ ਹੈਰਾਨ
ਬਾਬਰ ਆਜ਼ਮ ਨੇ ਕਿਹਾ ਕਿ ਕੋਹਲੀ ਨੂੰ ਮਿਲਣ ਤੋਂ ਪਹਿਲਾਂ ਉਨ੍ਹਾਂ ਦੇ ਦਿਮਾਗ 'ਚ ਖੇਡ ਨਾਲ ਸੰਬੰਧਿਤ ਕਈ ਸਵਾਲ ਸਨ। ਪਾਕਿਸਤਾਨੀ ਕਪਤਾਨ ਨੇ ਕਿਹਾ, ''ਵਿਰਾਟ ਕੋਹਲੀ ਵਰਗੇ ਦਿੱਗਜ ਨੂੰ ਮਿਲਣਾ ਮੇਰੇ ਲਈ ਇਕ ਮਾਣ ਵਾਲਾ ਪਲ ਸੀ। ਮੇਰੇ ਦਿਮਾਗ 'ਚ ਖੇਡ ਨੂੰ ਲੈ ਕੇ ਕਈ ਸਵਾਲ ਸਨ। ਕੋਹਲੀ ਨੇ ਉਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਉਨ੍ਹਾਂ ਨਾਲ ਮੇਰੀ ਖੇਡ 'ਚ ਕਾਫ਼ੀ ਸੁਧਾਰ ਹੋਇਆ।

ਇਹ ਵੀ ਪੜ੍ਹੋ- ਨੀਰਜ ਚੋਪੜਾ ਸਣੇ ਇਨ੍ਹਾਂ ਖਿਡਾਰੀਆਂ ਨੇ ਖੇਡ ਦਿਵਸ ਨੂੰ ਬਣਾਇਆ ਖ਼ਾਸ, ਹਫ਼ਤੇ 'ਚ ਦੇਸ਼ ਨੂੰ ਦਿਵਾਏ ਸੋਨੇ-ਚਾਂਦੀ ਦੇ ਤਮਗੇ
''ਬਾਬਰ ਆਜ਼ਮ ਦੀ ਸ਼ਾਨਦਾਰ ਫਾਰਮ ਜਾਰੀ 
ਬਾਬਰ ਨੇ ਕਿਹਾ,''2019 'ਚ ਕੋਹਲੀ ਵੱਖਰੇ ਹੀ ਪੱਧਰ 'ਤੇ ਖੇਡ ਰਹੇ ਸਨ। ਅੱਜ ਵੀ ਉਨ੍ਹਾਂ ਦੀ ਖੇਡ ਵੱਖ ਹੀ ਹੈ। ਮੈਂ ਵਿਰਾਟ ਦੀ ਸਲਾਹ ਲੈਣਾ ਚਾਹੁੰਦਾ ਸੀ। ਉਨ੍ਹਾਂ ਨੇ ਮੇਰੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਇਸ ਦਾ ਮੈਨੂੰ ਬਹੁਤ ਫ਼ਾਇਦਾ ਹੋਇਆ।''ਬਾਬਰ ਆਜ਼ਮ ਹੁਣ ਕੋਹਲੀ ਨੂੰ ਪਛਾੜ ਕੇ ਦੁਨੀਆ ਦਾ ਨੰਬਰ ਇਕ ਵਨਡੇ ਬੱਲੇਬਾਜ਼ ਬਣ ਗਿਆ ਹੈ। ਉਸ ਨੇ ਸਿਰਫ਼ 100 ਵਨਡੇ ਮੈਚਾਂ ਵਿੱਚ 19 ਸੈਂਕੜੇ ਲਗਾਏ ਹਨ ਅਤੇ 5000 ਤੋਂ ਵੱਧ ਦੌੜਾਂ ਬਣਾਈਆਂ ਹਨ। ਇਸ ਮਾਮਲੇ 'ਚ ਉਹ ਕੋਹਲੀ ਤੋਂ ਵੀ ਅੱਗੇ ਲੰਘ ਚੁੱਕਾ ਹੈ। ਏਸ਼ੀਆ ਕੱਪ 'ਚ ਵੀ ਬਾਬਰ ਦੀ ਸ਼ੁਰੂਆਤ ਸ਼ਾਨਦਾਰ ਰਹੀ ਹੈ। ਨੇਪਾਲ ਖ਼ਿਲਾਫ਼ ਖੇਡੇ ਗਏ ਮੈਚ 'ਚ ਉਸ ਨੇ 151 ਦੌੜਾਂ ਦੀ ਬਿਹਤਰੀਨ ਪਾਰੀ ਖੇਡੀ। ਬਾਬਰ ਆਜ਼ਮ ਦਾ ਸਾਹਮਣਾ ਕਰਨਾ ਭਾਰਤੀ ਗੇਂਦਬਾਜ਼ਾਂ ਲਈ ਸੌਖਾ ਨਹੀਂ ਹੋਵੇਗਾ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Aarti dhillon

This news is Content Editor Aarti dhillon