ਕੋਹਲੀ ਟੀ-20 ਅੰਤਰਰਾਸ਼ਟਰੀ ਕ੍ਰਿਕਟ ''ਚ 4000 ਦੌੜਾਂ ਬਣਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ

Thursday, Nov 10, 2022 - 05:01 PM (IST)

ਐਡੀਲੇਡ (ਭਾਸ਼ਾ)- ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਵੀਰਵਾਰ ਨੂੰ ਇੱਥੇ ਇੰਗਲੈਂਡ ਖ਼ਿਲਾਫ਼ ਟੀ-20 ਵਿਸ਼ਵ ਕੱਪ ਸੈਮੀਫਾਈਨਲ ਦੌਰਾਨ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ 4,000 ਦੌੜਾਂ ਪੂਰੀਆਂ ਕਰਨ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣ ਗਏ ਹਨ। ਇਸ ਮੈਚ ਤੋਂ ਪਹਿਲਾਂ ਕੋਹਲੀ ਨੂੰ 4,000 ਦੌੜਾਂ ਦੇ ਅੰਕੜੇ ਨੂੰ ਛੂਹਣ ਲਈ 42 ਦੌੜਾਂ ਦੀ ਲੋੜ ਸੀ। ਉਨ੍ਹਾਂ ਨੇ ਸੈਮੀਫਾਈਨਲ ਵਿੱਚ 40 ਗੇਂਦਾਂ ਵਿੱਚ 4 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 50 ਦੌੜਾਂ ਬਣਾਈਆਂ।

ਇਹ ਵੀ ਪੜ੍ਹੋ: ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਲੜੇਗੀ ਵਿਧਾਨ ਸਭਾ ਚੋਣ, ਭਾਜਪਾ ਨੇ ਇਸ ਸੀਟ ਤੋਂ ਦਿੱਤੀ ਟਿਕਟ

ਕੋਹਲੀ ਨੇ ਭਾਰਤੀ ਪਾਰੀ ਦੇ 15ਵੇਂ ਓਵਰ ਵਿੱਚ ਆਫ ਸਪਿਨਰ ਲਿਆਮ ਲਿਵਿੰਗਸਟੋਨ ਦੀ ਗੇਂਦ ਉੱਤੇ ਚੌਕੇ ਨਾਲ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ 4,000 ਦੌੜਾਂ ਦਾ ਅੰਕੜਾ ਪਾਰ ਕੀਤਾ। ਕੋਹਲੀ ਦੇ ਨਾਮ ਹੁਣ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ 115 ਮੈਚਾਂ ਵਿੱਚ 52.73 ਦੀ ਔਸਤ ਨਾਲ 4008 ਦੌੜਾਂ ਦਰਜ ਹਨ, ਜਿਸ ਵਿੱਚ ਇੱਕ ਸੈਂਕੜਾ ਅਤੇ 37 ਅਰਧ ਸੈਂਕੜੇ ਸ਼ਾਮਲ ਹਨ। ਸਭ ਤੋਂ ਵੱਧ ਦੌੜਾਂ ਬਣਾਉਣ ਵਾਲਿਆਂ ਦੀ ਸੂਚੀ ਵਿਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੇ ਨੰਬਰ 'ਤੇ ਹਨ, ਜਿਨ੍ਹਾਂ ਨੇ 148 ਮੈਚਾਂ ਵਿਚ 31.32 ਦੀ ਔਸਤ ਨਾਲ 3853 ਦੌੜਾਂ ਬਣਾਈਆਂ ਹਨ। ਉਨ੍ਹਾਂ ਦੇ ਨਾਂ 4 ਸੈਂਕੜੇ ਅਤੇ 29 ਅਰਧ ਸੈਂਕੜੇ ਹਨ।

ਇਹ ਵੀ ਪੜ੍ਹੋ: 23 ਦਸੰਬਰ ਨੂੰ ਕੋਚੀ 'ਚ ਹੋਵੇਗੀ IPL ਲਈ ਖਿਡਾਰੀਆਂ ਦੀ ਨਿਲਾਮੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


cherry

Content Editor

Related News