ਕੋਹਲੀ ਨੇ ਕੀਤਾ ਸਪਸ਼ਟ, ਦੱਖਣੀ ਅਫਰੀਕਾ ਖ਼ਿਲਾਫ਼ ਵਨਡੇ ਸੀਰੀਜ਼ ਲਈ ਉਪਲੱਬਧ ਹਾਂ

12/15/2021 3:02:48 PM

ਮੁੰਬਈ (ਭਾਸ਼ਾ)- ਭਾਰਤ ਦੇ ਟੈਸਟ ਕਪਤਾਨ ਵਿਰਾਟ ਕੋਹਲੀ ਨੇ ਬੁੱਧਵਾਰ ਨੂੰ ਸਪਸ਼ਟ ਕੀਤਾ ਕਿ ਉਹ ਦੱਖਣੀ ਅਫਰੀਕਾ ਵਿਚ ਆਗਾਮੀ ਵਨਡੇ ਸੀਰੀਜ਼ ਵਿਚ ਖੇਡਣਗੇ, ਜਿਸ ਨਾਲ ਉਨ੍ਹਾਂ ਦੀ ਉਪਲੱਬਧਤਾ ਅਤੇ ਸੀਮਤ ਓਵਰਾਂ ਦੀ ਟੀਮ ਦੇ ਨਵ-ਨਿਯੁਕਤ ਕਪਤਾਨ ਰੋਹਿਤ ਸ਼ਰਮਾ ਨਾਲ ਉਨ੍ਹਾਂ ਦੇ ਸਮੀਕਰਨਾਂ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ 'ਤੇ ਵਿਰਾਮ ਲੱਗ ਗਿਆ। 

ਇਹ ਵੀ ਪੜ੍ਹੋ : ਸੁਨੀਲ ਗਾਵਸਕਰ ਨੂੰ ਮੈਡਲ ਨਾਲ ਸਨਮਾਨਿਤ ਕਰੇਗਾ ਐੱਸ.ਜੇ.ਐੱਫ.ਆਈ.

 

ਕੋਹਲੀ ਨੇ ਦੱਖਣੀ ਅਫਰੀਕਾ ਦੌਰੇ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ 'ਚ ਕਿਹਾ, 'ਮੈਂ ਚੋਣ ਲਈ ਉਪਲੱਬਧ ਸੀ ਅਤੇ ਮੈਂ ਹਮੇਸ਼ਾ ਚੋਣ ਲਈ ਉਪਲੱਬਧ ਹਾਂ। ਮੈਂ ਆਰਾਮ ਲਈ ਕਦੇ ਵੀ ਬੀ.ਸੀ.ਸੀ.ਆਈ. (ਭਾਰਤੀ ਕ੍ਰਿਕਟ ਬੋਰਡ) ਨਾਲ ਸੰਪਰਕ ਨਹੀਂ ਕੀਤਾ। ਮੈਂ ਦੱਖਣੀ ਅਫਰੀਕਾ ਵਿਚ ਵਨਡੇ ਸੀਰੀਜ਼ ਲਈ ਉਪਲੱਬਧ ਹਾਂ ਅਤੇ ਪਹਿਲਾਂ ਵੀ ਉਪਲੱਬਧ ਸੀ।' ਰੋਹਿਤ ਮਾਸਪੇਸ਼ੀਆਂ 'ਚ ਖਿਚਾਅ ਕਾਰਨ ਟੈਸਟ ਸੀਰੀਜ਼ 'ਚ ਨਹੀਂ ਖੇਡ ਸਕਣਗੇ। ਕੋਹਲੀ ਨੇ ਸੰਯੁਕਤ ਅਰਬ ਅਮੀਰਾਤ ਵਿਚ ਟੀ-20 ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਇਸ ਟੂਰਨਾਮੈਂਟ ਤੋਂ ਬਾਅਦ ਭਾਰਤ ਦੀ ਟੀ-20 ਟੀਮ ਦੀ ਕਪਤਾਨੀ ਛੱਡ ਦੇਣਗੇ। ਭਾਰਤ 26 ਦਸੰਬਰ ਤੋਂ ਦੱਖਣੀ ਅਫਰੀਕਾ ਦੇ ਖ਼ਿਲਾਫ਼ ਤਿੰਨ ਟੈਸਟ ਮੈਚਾਂ ਦੀ ਸੀਰੀਜ਼ ਖੇਡੇਗਾ ਅਤੇ ਇਸ ਤੋਂ ਬਾਅਦ ਤਿੰਨ ਵਨਡੇ ਮੈਚ ਖੇਡੇਗਾ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry