ਕੋਹਲੀ ਨੇ ਨਿਊਜ਼ੀਲੈਂਡ ਖਿਲਾਫ ਟੀ-20 ਸੀਰੀਜ਼ ਜਿੱਤ ਕੀਤੀ ਵੱਡੀ ਉਪਲੱਬਧੀ ਹਾਸਲ

11/08/2017 1:37:41 AM

ਨਵੀਂ ਦਿੱਲੀ—  ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਮੰਗਲਵਾਰ ਨੂੰ ਖੇਡਿਆ ਗਿਆ। ਜਿਸ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 6 ਦੌੜਾਂ ਨਾਲ ਹਰਾ ਦਿੱਤਾ। ਨਿਊਜ਼ੀਲੈਂਡ ਵਿਰੁੱਧ ਟੀ-20 ਸੀਰੀਜ਼ ਜਿੱਤਣ ਵਾਲੇ ਪਹਿਲੇ ਭਾਰਤੀ ਕਪਤਾਨ ਬਣ ਗਏ ਹਨ। ਵਿਰਾਟ ਕੋਹਲੀ ਤੋਂ ਪਹਿਲਾਂ ਇਸ ਤਰ੍ਹਾਂ ਦੀ ਉਪਲੱਬਧੀ ਕਿਸੇ ਵੀ ਕਪਤਾਨ ਨੇ ਹਾਸਲ ਨਹੀਂ ਕੀਤੀ ਸੀ। 
ਜ਼ਿਕਰਯੋਗ ਹੈ ਕਿ ਭਾਰਤ ਨੂੰ ਪਹਿਲਾਂ ਨਿਊਜ਼ੀਲੈਂਡ ਖਿਲਾਫ 5 ਟੀ-20 ਮੈਚਾਂ 'ਚ 5 'ਚ ਹੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਟੀ-20 ਸੀਰੀਜ਼ 'ਚ ਭਾਰਤੀ ਕਪਤਾਨ ਵਿਰਾਟ ਕੋਹਲੀ ਆਈ.ਸੀ.ਸੀ. ਰੈਂਕਿੰਗ 'ਚ ਵੀ ਪਹਿਲੇ ਸਥਾਨ 'ਤੇ ਹੈ।
ਇਸ ਟੀ-20 ਸੀਰੀਜ਼ ਤੋਂ ਪਹਿਲਾ ਭਾਰਤ ਤੇ ਨਿਊਜ਼ੀਲੈਂਡ ਵਨ ਡੇ ਸੀਰੀਜ਼ ਖੇਡੀ ਗਈ ਜਿਸ 'ਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਇਸ ਸੀਰੀਜ਼ 'ਚ ਵੀ ਭਾਰਤ ਨੇ ਨਿਊਜ਼ੀਲੈਂਡ ਨੂੰ 2-1 ਨਾਲ ਹਰਾਇਆ ਸੀ।


Related News